ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ

ਕੇਂਦਰੀ ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਅਤੇ ਰਾਜ ਮੰਤਰੀ ਕੁਮਾਰੀ ਸ਼ੋਭਾ ਕਰੰਦਲਾਜੇ ਨੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਦਾ ਚਾਰਜ ਸੰਭਾਲਿਆ

Posted On: 11 JUN 2024 2:38PM by PIB Chandigarh

ਕੇਂਦਰੀ ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਨੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਉਹ 2014 ਤੋਂ 2015 ਦਰਮਿਆਨ ਬਿਹਾਰ ਦੇ ਮੁੱਖ ਮੰਤਰੀ ਰਹੇ ਸਨ।

ਸ਼੍ਰੀਮਤੀ ਸ਼ੋਭਾ ਕਰੰਦਲਾਜੇ ਨੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਵੀ ਅਹੁਦਾ ਸੰਭਾਲਿਆ ਹੈ। ਉਨ੍ਹਾਂ ਭਾਰਤ ਸਰਕਾਰ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਵਜੋਂ ਵੀ ਕੰਮ ਕੀਤਾ ਹੈ। ਸਕੱਤਰ (ਐੱਮਐੱਸਐੱਮਈ) ਅਤੇ ਮੰਤਰਾਲੇ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੇ ਕੇਂਦਰੀ ਮੰਤਰੀ ਅਤੇ ਰਾਜ ਮੰਤਰੀ ਦਾ ਸਵਾਗਤ ਕੀਤਾ।

ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕੇਂਦਰੀ ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਨੇ ਵਿਜ਼ਨ 2047 ਵਿੱਚ ਉਨ੍ਹਾਂ ਨੂੰ ਸ਼ਾਮਲ ਕਰਨ ਅਤੇ ਆਤਮਨਿਰਭਰ ਭਾਰਤ ਦੀ ਯਾਤਰਾ ਦਾ ਹਿੱਸਾ ਬਣਾਉਣ ਲਈ ਮਾਨਯੋਗ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਜਿਸ ਵਿੱਚ ਐੱਮਐੱਸਐੱਮਈ ਨੂੰ ਫੋਕਲ ਪੁਆਇੰਟ ਵਜੋਂ ਸ਼ਾਮਲ ਕੀਤਾ ਗਿਆ ਹੈ।

ਰਾਜ ਮੰਤਰੀ ਨੇ ਕਿਹਾ ਕਿ ਐੱਮਐੱਸਐੱਮਈ ਨੂੰ ਆਤਮ ਨਿਰਭਰ ਬਣਾਉਣ ਅਤੇ ਜੀਡੀਪੀ ਵਿੱਚ ਉਨ੍ਹਾਂ ਦੀ ਹਿੱਸੇਦਾਰੀ ਵਧਾਉਣ ਲਈ ਯਤਨ ਕੀਤੇ ਜਾਣਗੇ।

ਦੋਵਾਂ ਮੰਤਰੀਆਂ ਨੇ ਮੰਤਰਾਲੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਐੱਮਐੱਸਐੱਮਈ ਦੇ ਸਸ਼ਕਤੀਕਰਨ ਲਈ ਆਪੋ-ਆਪਣੇ ਖੇਤਰ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

************

ਐੱਮਜੇਪੀਐੱਸ 



(Release ID: 2024889) Visitor Counter : 15