ਕਿਰਤ ਤੇ ਰੋਜ਼ਗਾਰ ਮੰਤਰਾਲਾ
ਡਾ. ਮਨਸੁਖ ਮਾਂਡਵਿਯਾ ਨੇ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ
Posted On:
11 JUN 2024 2:24PM by PIB Chandigarh
ਡਾ. ਮਨਸੁਖ ਮਾਂਡਵਿਯਾ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਦੇ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕੋਲ ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ ਮੰਤਰੀ ਦਾ ਚਾਰਜ ਵੀ ਹੈ।
ਮੰਤਰੀ ਦਾ ਸਵਾਗਤ ਕਿਰਤ ਅਤੇ ਰੁਜ਼ਗਾਰ ਸਕੱਤਰ ਸ਼੍ਰੀਮਤੀ ਸੁਮਿਤਾ ਡਾਵਰਾ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਕੀਤਾ।
ਡਾ. ਮਾਂਡਵਿਯਾ ਪਿਛਲੀ ਸਰਕਾਰ ਵਿੱਚ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਅਤੇ ਰਸਾਇਣ ਤੇ ਖਾਦ ਮੰਤਰੀ ਸਨ।
ਡਾ. ਮਾਂਡਵਿਯਾ ਨੇ ਗੁਜਰਾਤ ਦੇ ਪੋਰਬੰਦਰ ਤੋਂ ਲੋਕ ਸਭਾ ਚੋਣ ਜਿੱਤੀ ਹੈ। ਇਸ ਤੋਂ ਪਹਿਲਾਂ ਉਹ 2012-2024 ਤੱਕ ਰਾਜ ਸਭਾ ਮੈਂਬਰ ਸਨ। ਉਹ 2002-2007 ਦੌਰਾਨ ਪਾਲੀਟਾਨਾ ਤੋਂ ਗੁਜਰਾਤ ਵਿਧਾਨ ਸਭਾ ਦੇ ਮੈਂਬਰ ਵੀ ਰਹੇ।
******
ਐੱਮਜੇਪੀਐੱਸ
(Release ID: 2024891)
ਵਿਜ਼ੀਟਰ ਕਾਊਂਟਰ : 102
Read this release in:
English
,
Urdu
,
Marathi
,
हिन्दी
,
Hindi_MP
,
Bengali
,
Gujarati
,
Odia
,
Tamil
,
Telugu
,
Kannada
,
Malayalam