ਰਸਾਇਣ ਤੇ ਖਾਦ ਮੰਤਰਾਲਾ
azadi ka amrit mahotsav

ਸ਼੍ਰੀਮਤੀ ਅਨੁਪ੍ਰਿਯਾ ਪਟੇਲ ਨੇ ਰਸਾਇਣ ਅਤੇ ਖਾਦ ਮੰਤਰਾਲੇ ਦੇ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ

Posted On: 11 JUN 2024 3:44PM by PIB Chandigarh

ਸ਼੍ਰੀਮਤੀ ਅਨੁਪ੍ਰਿਆ ਪਟੇਲ ਨੇ ਅੱਜ ਸ਼ਾਸਤਰੀ ਭਵਨ ਵਿਖੇ 11 ਜੂਨ, 2024 ਨੂੰ ਰਸਾਇਣ ਅਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਕੇਂਦਰੀ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਦੇ ਮਾਰਗਦਰਸ਼ਨ ਹੇਠ ਰਸਾਇਣ ਅਤੇ ਖਾਦ ਮੰਤਰਾਲਾ 2047 ਤੱਕ ਸ਼੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੋਵੇਗਾ ਅਤੇ ਇਸ ਮੰਤਵ ਲਈ ਅਗਲੇ ਪੰਜ ਸਾਲਾਂ ਵਿੱਚ "100 ਦਿਨਾਂ ਕਾਰਜ ਯੋਜਨਾ" ਸਮੇਤ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਲਈ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਜਲਦੀ ਹੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਵਣਜ ਅਤੇ ਉਦਯੋਗ ਰਾਜ ਮੰਤਰੀ (2021 ਤੋਂ ਹੁਣ ਤੱਕ) ਦੇ ਨਾਲ-ਨਾਲ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ (2016-2019) ਦਾ ਅਹੁਦਾ ਵੀ ਸੰਭਾਲਿਆ ਹੈ। ਉਹ ਵੱਖ-ਵੱਖ ਸੰਸਦੀ ਕਮੇਟੀਆਂ ਜਿਵੇਂ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ, ਮਹਿਲਾਵਾਂ ਦਾ ਸਸ਼ਕਤੀਕਰਨ, ਓਬੀਸੀ ਦੀ ਭਲਾਈ, ਸੜਕ ਆਵਾਜਾਈ, ਰਾਜਮਾਰਗ ਅਤੇ ਜਹਾਜ਼ਰਾਨੀ, ਰੇਲਵੇ ਸੰਮੇਲਨ, ਊਰਜਾ ਦਾ ਹਿੱਸਾ ਵੀ ਰਹੇ ਹਨ।

************

ਐੱਮਵੀ/ਐੱਸਬੀ/ਡੀਪੀ 


(Release ID: 2024963) Visitor Counter : 32