ਸੰਸਦੀ ਮਾਮਲੇ
ਸੰਸਦੀ ਮਾਮਲੇ ਮੰਤਰਾਲੇ ਨੇ ਆਗਾਮੀ ਆ ਰਹੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਲਈ ਯੋਗ ਵਰਕਸ਼ਾਪ ਦਾ ਆਯੋਜਨ ਕੀਤਾ
Posted On:
12 JUN 2024 2:04PM by PIB Chandigarh
ਸੰਸਦੀ ਮਾਮਲੇ ਮੰਤਰਾਲੇ ਨੇ 10 ਜੂਨ, 2024 ਨੂੰ ਸੰਸਦ ਭਵਨ ਸਥਿਤ ਲਾਈਬ੍ਰੇਰੀ ਬਿਲਡਿੰਗ, ਨਵੀਂ ਦਿੱਲੀ ਵਿੱਚ ਯੋਗ ਗੁਰੂ ਡਾ. ਸੁਰਕਸ਼ਿਤ ਗੋਸਵਾਮੀ (Dr. Surakshit Goswami) ਦੇ ਮਾਰਗਦਰਸ਼ਨ ਵਿੱਚ ਇੱਕ ਯੋਗ ਵਰਕਸ਼ਾਪ ਦਾ ਆਯੋਜਨ ਕੀਤਾ। ਸੰਸਦੀ ਮਾਮਲੇ ਮੰਤਰਾਲੇ ਦੇ ਸਕੱਤਰ ਸ਼੍ਰੀ ਉਮੰਗ ਨਰੂਲਾ ਨੇ ਇਸ ਵਰਕਸ਼ਾਪ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਸੰਸਦੀ ਮਾਮਲੇ ਮੰਤਰਾਲੇ ਦੇ ਐਡੀਸ਼ਨਲ ਸਕੱਤਰ ਡਾ. ਸੱਤਿਆ ਪ੍ਰਕਾਸ਼ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਡਾ. ਸੁਰਕਸ਼ਿਤ ਗੋਸਵਾਮੀ (Dr. Surakshit Goswami) ਨੇ ਸਾਡੇ ਦੈਨਿਕ ਜੀਵਨ ਵਿੱਚ ਯੋਗ ਦੇ ਮਹੱਤਵ ‘ਤੇ ਚਾਨਣਾ ਪਾਇਆ ਅਤੇ ਪੇਸ਼ੇਵਰ ਅਤੇ ਨਿਜੀ ਜੀਵਨ ਵਿੱਚ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਕੁਝ ਬਹੁਤ ਹੀ ਪ੍ਰਭਾਵੀ ਯੋਗ, ਆਸਨ ਅਤੇ ਪ੍ਰਾਣਾਯਾਮ ਕਰਨ ਬਾਰੇ ਇਕੱਠ ਨੂੰ ਜਾਣਕਾਰੀ ਦਿੱਤੀ। ਡਾ. ਗੋਸਵਾਮੀ ਨੇ ਯੋਗ ਅਤੇ ਪ੍ਰਾਣਾਯਾਮ ਦੇ ਅਭਿਆਸ ਦੇ ਵਿਸ਼ਿਸ਼ਟ ਲਾਭਾਂ ‘ਤੇ ਚਾਨਣਾ ਪਾਇਆ।
ਇਸ ਵਰਕਸ਼ਾਪ ਵਿੱਚ ਸੰਸਦੀ ਮਾਮਲੇ ਮੰਤਰਾਲੇ ਦੇ ਸਕੱਤਰ ਸ਼੍ਰੀ ਉਮੰਗ ਨਰੂਲਾ, ਐਡੀਸ਼ਨਲ ਸਕੱਤਰ ਸ਼੍ਰੀ ਪ੍ਰਕਾਸ਼ ਅਤੇ ਮੰਤਰਾਲੇ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਯੋਗ ਅਤੇ ਪ੍ਰਾਣਾਯਾਮ ਦੇ ਅਭਿਆਸ ਦੇ ਸਪੱਸ਼ਟ ਫਾਇਦਿਆਂ ਨੂੰ ਦੇਖਦੇ ਹੋਏ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਬਹੁਤ ਉਤਸ਼ਾਹ ਦੇਖਿਆ ਗਿਆ।
*****
ਬੀਵਾਈ/ਐੱਸਟੀ
(Release ID: 2024967)
Visitor Counter : 41