ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੁਵੈਤ ਸ਼ਹਿਰ ਵਿੱਚ ਅੱਗ ਲੱਗਣ ਦੀ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
प्रविष्टि तिथि:
12 JUN 2024 7:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਸ਼ਹਿਰ ਵਿੱਚ ਲੱਗਣ ਦੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕੁਵੈਤ ਸਥਿਤ ਭਾਰਤੀ ਦੂਤਾਵਾਸ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਿਹਾ ਹੈ ਅਤੇ ਪ੍ਰਭਾਵਿਤਾਂ ਦੀ ਸਹਾਇਤਾ ਲਈ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਕੁਵੈਤ ਸਥਿਤ ਭਾਰਤੀ ਦੂਤਾਵਾਸ ਦੁਆਰਾ ਐਕਸ ‘X’ ‘ਤੇ ਇੱਕ ਪੋਸਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਲਿਖਿਆ;
“ਕੁਵੈਤ ਸ਼ਹਿਰ ਵਿੱਚ ਅੱਗ ਲੱਗਣ ਦੀ ਦੁਰਘਟਨਾ ਦੁਖਦਾਈ ਹੈ। ਮੇਰੀ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ, ਜਿਨ੍ਹਾਂ ਨੇ ਆਪਣੇ ਨਜ਼ਦੀਕੀਆਂ ਨੂੰ ਖੋ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਲੋਕ ਜਲਦੀ ਤੋਂ ਜਲਦੀ ਠੀਕ ਹੋ ਜਾਣ। ਕੁਵੈਤ ਸਥਿਤ ਭਾਰਤੀ ਦੂਤਾਵਾਸ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਿਹ ਹੈ ਅਤੇ ਪ੍ਰਭਾਵਿਤਾਂ ਦੀ ਸਹਾਇਤਾ ਲਈ ਉੱਥੇ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ।”
***
ਡੀਐੱਸ/ਟੀਐੱਸ
(रिलीज़ आईडी: 2024971)
आगंतुक पटल : 80
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Hindi_MP
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam