ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਅਗਨੀ ਤ੍ਰਾਸਦੀ ਦੀ ਸਮੀਖਿਆ ਕੀਤੀ
ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਜਤਾਈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ
ਪ੍ਰਧਾਨ ਮੰਤਰੀ ਨੇ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ
ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਮ੍ਰਿਤਕ ਦੇਹਾਂ ਦੀ ਜਲਦੀ ਵਾਪਸੀ ਸੁਨਿਸ਼ਚਿਤ ਕਰਨ ਲਈ ਵਿਦੇਸ਼ ਰਾਜ ਮੰਤਰੀ ਕੁਵੈਤ ਜਾਣਗੇ
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ
प्रविष्टि तिथि:
12 JUN 2024 10:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਕੁਵੈਤ ਵਿੱਚ ਹੋਈ ਅਗਨੀ ਤ੍ਰਾਸਦੀ ‘ਤੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਅਗਨੀ ਤ੍ਰਾਸਦੀ ਵਿੱਚ ਕਈ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ।
ਪ੍ਰਧਾਨ ਮੰਤਰੀ ਨੇ ਇਸ ਮੰਦਭਾਗੀ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਜਤਾਈ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਹੈ। ਵਿਦੇਸ਼ ਰਾਜ ਮੰਤਰੀ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਮ੍ਰਿਤਕ ਦੇਹਾਂ ਨੂੰ ਜਲਦੀ ਸਵਦੇਸ਼ ਲਿਆਉਣ ਲਈ ਜਲਦੀ ਹੀ ਕੁਵੈਤ ਜਾਣਗੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ ਮ੍ਰਿਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ ਗ੍ਰੈਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।
ਮੀਟਿੰਗ ਵਿੱਚ ਵਿਦੇਸ਼ ਮੰਤਰੀ ਡਾ. ਐੱਸ ਜੈਸ਼ਕਰ, ਵਿਦੇਸ਼ ਰਾਜ ਮੰਤਰੀ ਸ਼੍ਰੀ ਕੀਰਤੀਵਰਧਨ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਸ਼੍ਰੀ ਪ੍ਰਮੋਦ ਕੁਮਾਰ ਮਿਸ਼ਰਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜੀਤ ਡੋਭਾਲ, ਵਿਦੇਸ਼ ਸਕੱਤਰ ਸ਼੍ਰੀ ਵਿਨੈ ਕਵਾਤਰਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
***
ਡੀਐੱਸ/ਐੱਸਆਰ
(रिलीज़ आईडी: 2024972)
आगंतुक पटल : 82
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Hindi_MP
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam