ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਜੰਮੂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਆਤੰਕਵਾਦੀ ਸਾਜ਼ਿਸ਼ ਸਫ਼ਲ ਨਹੀਂ ਹੋਵੇਗੀ: ਡਾ. ਜਿਤੇਂਦਰ ਸਿੰਘ
Posted On:
12 JUN 2024 7:17PM by PIB Chandigarh
ਕੇਂਦਰੀ ਵਿਗਿਆਨ ਅਤੇ ਟੈਕਨੋਲੋਜੀ ਰਾਜ ਮੰਤਰੀ (ਸੁਤੰਤਰ ਚਾਰਜ), ਪ੍ਰਿਥਵੀ ਵਿਗਿਆਨ ਰਾਜ ਮੰਤਰੀ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫ਼ਤਰ, ਪਰਮਾਣੂ ਊਰਜਾ ਵਿਭਾਗ ਅਤੇ ਪੁਲਾੜ ਵਿਭਾਗ ਅਤੇ ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅੱਜ ਜੰਮੂ ਦੇ ਕਠੂਆ ਵਿੱਚ ਕਿਹਾ ਕਿ ਕਸ਼ਮੀਰ ਘਾਟੀ ਵਿੱਚ ਸੁਰੱਖਿਆ ਬਲਾਂ ਦੇ ਦਬਾਅ ਦੇ ਬਾਅਦ ਆਤੰਕਵਾਦੀ ਹਤਾਸ਼ ਹਨ, ਭੱਜ ਰਹੇ ਹਨ ਅਤੇ ਆਪਣੀਆਂ ਗਤੀਵਿਧੀਆਂ ਦਾ ਧਿਆਨ ਜੰਮੂ ਖੇਤਰ ਵੱਲ ਕੇਂਦ੍ਰਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੇਕਿਨ ਜੰਮੂ ਖੇਤਰ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਆਤੰਕਵਾਦੀ ਸਾਜ਼ਿਸ਼ ਸਫ਼ਲ ਨਹੀਂ ਹੋਵੇਗੀ।
ਕਠੂਆ ਹਸਪਤਾਲ ਵਿੱਚ ਜ਼ਖਮੀਆਂ ਨੂੰ ਮਿਲਦੇ ਹੋਏ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ
ਜ਼ਖਮੀ ਨਾਗਰਿਕ ਓਮ ਪ੍ਰਕਾਸ਼ ਦਾ ਇੱਥੇ ਜੀਐੱਸਸੀ ਹਸਪਤਾਲ ਵਿੱਚ ਸਫ਼ਲ ਆਰਥੋਪੀਡਿਕ ਆਪ੍ਰੇਸ਼ਨ ਹੋਣ ਦੇ ਬਾਅਦ ਅਤੇ ਦਿਵਂਗਤ ਕਮਲਜੀਤ ਸ਼ਰਮਾ ਦੇ ਪਰਿਵਾਰ ਦੇ ਮੈਂਬਰਾਂ ਨੂੰ ਸੰਵੇਦਨਾ ਪ੍ਰਗਟ ਕਰਨ ਦੇ ਬਾਅਦ ਮੀਡੀਆ ਕਰਮਚਾਰੀਆਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਹੱਦ ਪਾਰ ਤੋਂ ਆਤੰਕਵਾਦ ਦੇ ਸਰਪ੍ਰਸਤ ਇਹ ਸਮਝਣ ਵਿੱਚ ਅਸਫ਼ਲ ਰਹੇ ਹਨ ਕਿ ਜੇਕਰ ਉਹ ਇਸ ਖੇਤਰ ਵਿੱਚ ਲਾਭ ਦੀ ਉਮੀਦ ਕਰਦੇ ਹਨ ਤਾਂ ਉਹ ਕਦੇ ਵੀ ਸਥਾਨਕ ਆਬਾਦੀ ਦਾ ਜ਼ਮੀਨੀ ਸਮਰਥਨ ਪ੍ਰਾਪਤ ਨਹੀਂ ਕਰ ਪਾਉਣਗੇ।
ਉਨ੍ਹਾਂ ਨੇ ਕਿਹਾ ਕਿ ਹੀਰਾਨਗਰ ਸੈਕਟਰ ਸਮੇਤ ਇਹ ਪੂਰਾ ਖੇਤਰ, ਜਿੱਥੇ ਇਹ ਘਟਨਾ ਹੋਈ ਹੈ, ਅਜਿਹੇ ਲੋਕਾਂ ਨਾਲ ਭਰਿਆ ਪਿਆ ਹੈ ਜੋ ਦਿਲ ਤੋਂ ਰਾਸ਼ਟਰਵਾਦੀ ਅਤੇ ਦੇਸ਼ ਭਗਤ ਹਨ ਅਤੇ ਇਹ ਮੌਜੂਦਾ ਘਟਨਾ ਦੌਰਾਨ ਵੀ ਸਪੱਸ਼ਟ ਸੀ, ਜਿੱਥੇ ਨਾਗਰਿਕ ਸੁਰੱਖਿਆ ਬਲਾਂ ਦੇ ਨਾਲ ਖੜ੍ਹੇ ਸਨ ਅਤੇ ਨਾ ਸਿਰਫ਼ ਸ਼ੱਕੀ ਆਤੰਕਵਾਦੀਆਂ ਦੀ ਗਤੀਵਿਧੀਆਂ ਬਾਰੇ ਨਿਰਣਾਇਕ ਜਾਣਕਾਰੀ ਪ੍ਰਦਾਨ ਕੀਤੀ, ਬਲਕਿ ਛੁੱਪੇ ਹੋਏ ਆਤੰਕਵਾਦੀਆਂ ਨੂੰ ਫੜਨ ਵਿੱਚ ਸੁਰੱਖਿਆ ਬਲਾਂ ਦੀ ਮਦਦ ਵੀ ਕੀਤੀ।
ਪੰਡਿਤ ਪ੍ਰੇਮ ਨਾਥ ਡੋਗਰਾ ਦੀ ਜ਼ਮੀਨ ਹੋਣ ਦੇ ਨਾਤੇ, ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਇਸ ਖੇਤਰ ਦੇ ਲੋਕਾਂ ਨੇ ਕਈ ਦਹਾਕਿਆਂ ਤੋਂ ਹਰ ਰੂਪ ਵਿੱਚ ਰਾਸ਼ਟਰ ਵਿਰੋਧੀ ਤਾਕਤਾਂ ਦੇ ਵਿਰੁੱਧ ਸੰਘਰਸ਼ ਕੀਤਾ ਹੈ ਅਤੇ ਇਸ ਲਈ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਨੂੰ ਇਹ ਹਮੇਸ਼ਾ ਲਈ ਸਮਝ ਲੈਣਾ ਚਾਹੀਦਾ ਹੈ ਕਿ ਇਸ ਖੇਤਰ ਵਿੱਚ ਭਾਰਤ ਵਿਰੋਧੀ ਆਤੰਕਵਾਦ ਦੇ ਬੀਜ ਬੀਜਣ ਦੀ ਕੋਸ਼ਿਸ਼ ਨਾ ਸਿਰਫ਼ ਉਨ੍ਹਾਂ ‘ਤੇ ਉੱਲਟ ਪਵੇਗੀ ਉਨ੍ਹਾਂ ਨੂੰ ਢੁੱਕਵਾ ਸਬਕ ਵੀ ਸਿਖਾਏਗੀ।
ਆਤੰਕਵਾਦ ਦੇ ਪ੍ਰਤੀ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਜ਼ੀਰੂ ਟੋਲਰੈਂਸ ਦੀ ਨੀਤੀ ਨੂੰ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਮੂਲ ਮੰਤਰ ਦੱਸਦੇ ਹੋਏ, ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਇਸ ਗੱਲ ਦਾ ਵੀ ਸੰਕੇਤ ਹਨ ਕਿ ਆਤੰਕਵਾਦ ਆਪਣੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ ਅਤੇ ਆਤੰਕਵਾਦੀ ਖੁਦ ਨੂੰ ਅੰਤ ਵਿੱਚ ਇਕੱਲਾ ਪਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੁਨੀਆ ਦੇ ਸਾਹਮਣੇ ਸਹੀ ਸਮਾਂ ਅਤੇ ਸਹੀ ਜਗ੍ਹਾ ‘ਤੇ ਹਮਲਾ ਕਰਨ ਦੀ ਆਪਣੀ ਸਮਰੱਥਾ ਸਾਬਤ ਕਰ ਦਿੱਤੀ ਹੈ, ਜੋ ਸਰਜੀਕਲ ਸਟ੍ਰਾਈਕ ਅਤੇ ਪਿਛਲੇ ਇੱਕ ਦਹਾਕੇ ਵਿੱਚ ਕੀਤੇ ਗਏ ਇਸੇ ਤਰ੍ਹਾਂ ਦੇ ਹੋਰ ਨਿਰਣਾਇਕ ਸਰਗਰਮੀ ਅਭਿਯਾਨਾਂ ਤੋਂ ਸਪੱਸ਼ਟ ਹੈ ਅਤੇ ਜਿਸ ਨੇ ਕਸ਼ਮੀਰ ਘਾਟੀ ਵਿੱਚ ਸ਼ਾਂਤੀ ਅਤੇ ਆਮ ਸਥਿਤੀ ਬਹਾਲ ਕਰਨ ਵਿੱਚ ਯੋਗਦਾਨ ਦਿੱਤਾ ਹੈ।
ਨਾਗਰਿਕ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਦੇ ਦਰਮਿਆਨ ਤਾਲਮੇਲ ਦੀ ਸ਼ਲਾਘਾ ਕਰਦੇ ਹੋਏ ਡਾ. ਜਿਤੇਂਦਰ ਸਿੰਘ ਨੇ ਕਿਹਾ, “ਸੁਰੱਖਿਆ ਮਾਹਿਰਾਂ ਤੋਂ ਅੱਜ ਕੁਝ ਮਹੱਤਵਪੂਰਨ ਸੁਝਾਅ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ ਸਬੰਧਿਤ ਅਧਿਕਾਰੀਆਂ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਜੋ ਭਵਿੱਖ ਵਿੱਚ ਕਿਸੇ ਵੀ ਸੰਭਾਵਿਤ ਆਤੰਕੀ ਗਤੀਵਿਧੀ ਲਈ ਨਿਵਾਰਕ ਦੇ ਰੂਪ ਵਿੱਚ ਕੰਮ ਆ ਸਕਦੇ ਹਨ।”
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਵੀਡੀਜੀ (ਗ੍ਰਾਮ ਰੱਖਿਆ ਸਮੂਹ) ਨੂੰ ਮੁੜ ਸੁਰਜੀਤ ਕਰਨ ਅਤੇ ਅਧਿਕ ਪ੍ਰਭਾਵੀ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਜ਼ਰੂਰਤ ਹੋਵੇਗੀ, ਉੱਥੇ ਸੁਰੱਖਿਆ ਚੌਕੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ।
ਅਮਰਜੀਤ ਸ਼ਰਮਾ ਦੇ ਦੁਖੀ ਪਰਿਵਾਰ ਨਾਲ ਮੁਲਾਕਾਤ ਦੌਰਾਨ ਡਾ. ਜਿਤੇਂਦਰ ਸਿੰਘ ਨੇ ਕਿਹਾ, “ਪਰਿਵਾਰ ਨੂੰ ਅਜਿਹੀਆਂ ਘਟਨਾਵਾਂ ਤੋਂ ਬਾਅਦ ਆਮ ਤੌਰ ‘ਤੇ ਉਮੀਦ ਤੋਂ ਕਿਤੇ ਵੱਧ ਰਾਹਤ, ਸਹਾਇਤਾ ਅਤੇ ਮਦਦ ਪ੍ਰਦਾਨ ਕੀਤੀ ਜਾਵੇਗੀ।” ਇਸ ਦੇ ਇਲਾਵਾ, ਉਨ੍ਹਾਂ ਨੇ ਕਿਹਾ ਕਿ ਉਹ, ਉਨ੍ਹਾਂ ਦੇ ਸਮਰਥਕ ਅਤੇ ਭਾਜਪਾ ਦੀ ਪੂਰੀ ਟੀਮ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਦੀ ਦੇਖਭਾਲ ਅਤੇ ਉਨ੍ਹਾਂ ਦੇ ਬੱਚਿਆਂ ਦੀ ਸੁਚਾਰੂ ਸਿੱਖਿਆ ਸੁਨਿਸ਼ਚਿਤ ਕਰਨ ਦੀ ਜ਼ਿੰਮੇਵਾਰੀ ਲੈਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਦੇ ਸਿੱਖਿਅਤ ਮੈਂਬਰਾਂ ਵਿੱਚੋਂ ਇੱਕ ਨੂੰ ਨਰਸਿੰਗ ਦੀ ਨੌਕਰੀ ਦੇਣ ਦਾ ਪ੍ਰਸਤਾਵ ਰੱਖਿਆ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਹੋਰ ਮੈਂਬਰਾਂ ਦੀ ਵੀ ਦੇਖਭਾਲ ਕੀਤੀ ਜਾਵੇਗੀ।
ਡਾ. ਜਿਤੇਂਦਰ ਸਿੰਘ ਨੇ ਜੀਐੱਮਸੀ ਕਠੂਆ ਦੇ ਪ੍ਰਸ਼ਾਸਨ ਅਤੇ ਮੈਡੀਕਲ ਸਟਾਫ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਓਮ ਪ੍ਰਕਾਸ਼ ਦੇ ਖੱਬੇ ਮੋਢੇ ਦੀ ਹੱਡੀ ਦੀ ਸਮੇਂ ‘ਤੇ ਅਤੇ ਸਫ਼ਲ ਆਰਥੋਪੈਡਿਕ ਸਰਜਰੀ ਕੀਤੀ, ਜੋ ਹੁਣ ਪੂਰੀ ਤਰ੍ਹਾਂ ਖਤਰੇ ਤੋਂ ਬਾਹਰ ਹੈ।
************
ਪੀਕੇ/ਪੀਐੱਸਐੱਮ
(Release ID: 2024975)
Visitor Counter : 41