ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲਾ
ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਕੇਂਦਰੀ ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
प्रविष्टि तिथि:
12 JUN 2024 3:01PM by PIB Chandigarh
ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਅੱਜ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਵਿੱਚ ਕੇਂਦਰੀ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਵਿੱਚ ਰਾਜ ਮੰਤਰੀ ਡਾ. ਮਜੂਮਦਾਰ ਨੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਦਾ ਸਵਾਗਤ ਕੀਤਾ। ਮੰਤਰਾਲੇ ਦਾ ਚਾਰਜ ਸੰਭਾਲਣ ਤੋਂ ਬਾਅਦ ਸ੍ਰੀ ਸਿੰਧੀਆ ਨੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਯੋਜਨਾਵਾਂ ਦੀ ਸਮੀਖਿਆ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਸਿੰਧੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਉੱਤਰ ਪੂਰਬੀ ਖੇਤਰ ਨੂੰ ਤਰਜੀਹ ਦਿੱਤੀ ਹੈ ਅਤੇ ਅਸੀਂ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣਾ ਅਤੇ ਆਧੁਨਿਕ ਵਿਕਾਸ ਲਈ ਨਵੇਂ ਮਾਪਦੰਡ ਤੈਅ ਕਰਨਾ ਸਾਡੀ ਵਚਨਬੱਧਤਾ ਹੈ।
************
ਐੱਮਜੀ/ਐੱਮਐੱਸ
(रिलीज़ आईडी: 2024976)
आगंतुक पटल : 128
इस विज्ञप्ति को इन भाषाओं में पढ़ें:
Khasi
,
English
,
Urdu
,
Marathi
,
हिन्दी
,
Hindi_MP
,
Manipuri
,
Bengali
,
Assamese
,
Gujarati
,
Tamil
,
Malayalam