ਸਿੱਖਿਆ ਮੰਤਰਾਲਾ
azadi ka amrit mahotsav

ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕੇਂਦਰੀ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਿਆ


ਪ੍ਰਧਾਨ ਮੰਤਰੀ ਦੀ ਅਗਵਾਈ ਭਾਰਤ ਨੂੰ 21ਵੀਂ ਸਦੀ ਦੇ ਗਿਆਨ ਅਧਾਰਤ ਅਰਥਚਾਰੇ ਵਜੋਂ ਸਥਾਪਿਤ ਕਰੇਗੀ - ਸ਼੍ਰੀ ਧਰਮੇਂਦਰ ਪ੍ਰਧਾਨ

Posted On: 13 JUN 2024 5:23PM by PIB Chandigarh

ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਨਵੀਂ ਦਿੱਲੀ ਦੇ ਸ਼ਾਸਤਰੀ ਭਵਨ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਸਿੱਖਿਆ ਮੰਤਰਾਲੇ ਪਹੁੰਚਣ 'ਤੇ ਸ਼੍ਰੀ ਪ੍ਰਧਾਨ ਦਾ ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਕੇ. ਸੰਜੇ ਮੂਰਤੀ; ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸਕੱਤਰ ਸ਼੍ਰੀ ਸੰਜੇ ਕੁਮਾਰ ਅਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਸਵਾਗਤ ਕੀਤਾ।

ਚਾਰਜ ਸੰਭਾਲਣ ਤੋਂ ਬਾਅਦ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਨ੍ਹਾਂ 'ਤੇ ਨਿਰੰਤਰ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਐੱਨਈਪੀ 2020 ਨੂੰ ਲਾਗੂ ਕਰਨ, ਦੇਸ਼ ਦੇ ਸਿੱਖਣ ਦੇ ਲੈਂਡਸਕੇਪ ਨੂੰ ਭਵਿੱਖ ਲਈ ਤਿਆਰ ਕਰਨ, ਲੋਕਾਂ ਨੂੰ ਸਸ਼ਕਤ ਬਣਾਉਣ ਅਤੇ ਭਾਰਤ ਨੂੰ 21ਵੀਂ ਸਦੀ ਦੀ ਗਿਆਨ ਅਧਾਰਤ ਆਰਥਿਕਤਾ ਦੇ ਰੂਪ ਵਿੱਚ ਸਥਾਪਿਤ ਕਰਨ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਮਾਰਗਦਰਸ਼ਨ ਦੀ ਉਮੀਦ ਕਰਦੇ ਹਨ।

ਸ਼੍ਰੀ ਪ੍ਰਧਾਨ ਦੇ ਨਾਲ ਸਿੱਖਿਆ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਜਯੰਤ ਚੌਧਰੀ ਅਤੇ ਡਾ. ਸੁਕਾਂਤਾ ਮਜੂਮਦਾਰ ਵੀ ਮੌਜੂਦ ਸਨ। ਉਨ੍ਹਾਂ ਦੋਵਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਹਕੀਕਤ ਵਿੱਚ ਬਦਲਣ ਅਤੇ ਭਾਰਤ ਨੂੰ ਸਿੱਖਿਆ, ਹੁਨਰ, ਨਵੀਨਤਾ ਅਤੇ ਖੋਜ ਦਾ ਇੱਕ ਆਲਮੀ ਧੁਰਾ ਬਣਾਉਣ ਲਈ ਉਨ੍ਹਾਂ ਨਾਲ ਕੰਮ ਕਰਨ ਦੀ ਉਮੀਦ ਕਰਦੇ ਹਨ।

ਸ਼੍ਰੀ ਪ੍ਰਧਾਨ ਲੋਕ ਸਭਾ ਵਿੱਚ ਉੜੀਸਾ ਦੇ ਸੰਬਲਪੁਰ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਹ 2014 ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦਾ ਰਾਜ ਮੰਤਰੀ (ਸੁਤੰਤਰ ਚਾਰਜ) ਬਣੇ। ਉਨ੍ਹਾਂ ਨੇ 2017 ਤੋਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਵਜੋਂ ਸੇਵਾ ਨਿਭਾਈ। ਉਨ੍ਹਾਂ ਨੂੰ 2019 ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਇਸਪਾਤ ਮੰਤਰੀ ਨਿਯੁਕਤ ਕੀਤਾ ਗਿਆ।

ਜੁਲਾਈ 2021 ਵਿੱਚ ਸ਼੍ਰੀ ਪ੍ਰਧਾਨ ਸਿੱਖਿਆ ਮੰਤਰੀ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਬਣੇ। ਉਨ੍ਹਾਂ ਨੇ ਦੇਸ਼ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਲਾਗੂ ਕਰਨ ਦੀ ਅਗਵਾਈ ਕੀਤੀ। ਉਨ੍ਹਾਂ ਕਈ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਨ੍ਹਾਂ ਨੇ ਦੇਸ਼ ਦੇ ਵਿੱਦਿਅਕ ਵਾਤਾਵਰਨ ਨੂੰ ਸਕਾਰਾਤਮਕ ਤੌਰ 'ਤੇ ਪ੍ਰਭਾਵਿਤ ਕੀਤਾ ਹੈ।

************

ਐੱਸਐੱਸ/ਏਕੇ


(Release ID: 2025337) Visitor Counter : 105