ਪੰਚਾਇਤੀ ਰਾਜ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਨੇ ਮੱਛੀ ਪਾਲਣ, ਪਸ਼ੂਪਾਲਣ ਅਤੇ ਡੇਅਰੀ ਮੰਤਰਾਲੇ ਅਤੇ ਪੰਚਾਇਤੀ ਰਾਜ ਮੰਤਰਾਲੇ ਦਾ ਚਾਰਜ ਸੰਭਾਲਿਆ
ਰਾਜਮੰਤਰੀ ਸ਼੍ਰੀ ਜੌਰਜ ਕੁਰੀਅਨ ਅਤੇ ਪ੍ਰੋਫੈਸਰ ਐੱਸ.ਪੀ. ਸਿੰਘ ਬਘੇਲ ਨੇ ਵੀ ਚਾਰਜ ਸੰਭਾਲਿਆ
Posted On:
11 JUN 2024 5:24PM by PIB Chandigarh
ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਨੇ ਅੱਜ ਮੱਛੀ ਪਾਲਣ, ਪਸ਼ੂਪਾਲਣ ਅਤੇ ਡੇਅਰੀ ਮੰਤਰਾਲੇ ਅਤੇ ਪੰਚਾਇਤੀ ਰਾਜ ਮੰਤਰਾਲੇ ਦਾ ਚਾਰਜ ਸੰਭਾਲਿਆ। ਮੰਤਰੀ ਮਹੋਦਯ ਨੇ ਚਾਰਜ ਸੰਭਾਲਣ ਦੇ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਰੇਂਦਰ ਮੋਦੀ ਸਰਕਾਰ ਦੇ ਵਿਜ਼ਨ ਅਤੇ ਨੀਤੀਆਂ ਨੂੰ ਲਾਗੂ ਕਰਨ ਵਿੱਚ ਨਿਰੰਤਰਤਾ ਬਣੀ ਰਹੇਗੀ। ਸ਼੍ਰੀ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਫੋਕਸ ਇਸ ਵਿਜ਼ਨ ਦੇ ਲਾਗੂਕਰਨ ਵਿੱਚ ਦਿਖਾਈ ਦੇਣ ਵਾਲੀ ਕਿਸੇ ਵੀ ਰੁਕਾਵਟ ਨੂੰ ਦੂਰ ਕਰਨ ‘ਤੇ ਹੋਵੇਗਾ।

ਪੰਚਾਇਤੀ ਰਾਜ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਪ੍ਰੋ. ਐੱਸ.ਪੀ. ਸਿੰਘ ਬਘੇਲ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਜੌਰਜ ਕੁਰੀਅਨ (George Kurian) ਨੇ ਵੀ ਆਪਣੇ-ਆਪਣੇ ਵਿਭਾਗਾਂ ਦਾ ਚਾਰਜ ਸੰਭਾਲ ਲਿਆ ਹੈ। ਵਿਭਾਗ ਦੇ ਸਕੱਤਰਾਂ ਅਤੇ ਮੰਤਰਾਲਿਆਂ ਦੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਮਾਣਯੋਗ ਮੰਤਰੀਆਂ ਦਾ ਸਵਾਗਤ ਕੀਤਾ ਗਿਆ।

************
ਐੱਸਕੇ/ਐੱਸਐੱਸ
(Release ID: 2025345)