ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ

प्रविष्टि तिथि: 14 JUN 2024 5:11PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੌਰਾਨ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰਿਸ਼ੀ ਸੁਨਕ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਸੁਨਕ ਨੇ ਪ੍ਰਧਾਨ ਮੰਤਰੀ ਨੂੰ ਇਤਿਹਾਸਿਕ ਲਗਾਤਾਰ ਤੀਸਰੇ ਕਾਰਜਕਾਲ ਲਈ ਵਧਾਈ ਦਿੱਤੀ। ਦੋਨੋਂ ਰਾਜਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੋਨੋਂ ਦੇਸ਼ਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।

2. ਰਾਜਨੇਤਾਵਾਂ ਨੇ ਰੋਡਮੈਪ 2030 ਦੇ ਲਾਗੂਕਰਨ ‘ਤੇ ਚਰਚਾ ਕੀਤੀ ਅਤੇ ਨਿਯਮਿਤ ਉੱਚ ਪੱਧਰੀ ਰਾਜਨੀਤਿਕ ਸਲਾਹ, ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਆਰਥਿਕ ਸਹਿਯੋਗ, ਮਹੱਤਵਪੂਰਨ ਅਤੇ ਹਾਈ ਟੈਕਨੋਲੋਜੀ ਸੈਕਟਰਾਂ ਅਤੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਸਮੇਤ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਸਾਰੇ ਖੇਤਰਾਂ ਵਿੱਚ ਹੋਏ ਵਿਕਾਸ ‘ਤੇ ਪ੍ਰਸੰਨਤਾ ਪ੍ਰਗਟ ਕੀਤੀ। ਉਨ੍ਹਾਂ ਦੋਨੋਂ ਦੇਸ਼ਾਂ ਦੇ ਦਰਮਿਆਨ ਮੁਕਤ ਵਪਾਰ ਸਮਝੌਤੇ ਦੀ ਵਾਰਤਾ ਵਿੱਚ ਹੋਈ ਤਰੱਕੀ ‘ਤੇ ਵੀ ਸੰਤੋਸ਼ ਵਿਅਕਤ ਕੀਤਾ। ਦੋਨੋਂ ਰਾਜਨੇਤਾਵਾਂ ਨੇ ਆਪਸੀ ਹਿਤਾਂ ਦੇ ਖੇਤਰੀ ਅਤੇ ਬਹੁਪੱਖੀ ਮਾਮਲਿਆਂ ‘ਤੇ ਵੀ ਚਰਚਾ ਕੀਤੀ।

3. ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਗਲੇ ਮਹੀਨੇ ਹੋਣ ਵਾਲੀਆਂ ਆਮ ਚੋਣਾਂ ਲਈ ਯੂਨਾਈਟਿਡ ਕਿੰਗਡਮ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

 

*****************

ਡੀਐੱਸ/ਬੀਐੱਮ/ਐੱਸਟੀ


(रिलीज़ आईडी: 2025575) आगंतुक पटल : 108
इस विज्ञप्ति को इन भाषाओं में पढ़ें: Odia , Malayalam , Kannada , English , Urdu , हिन्दी , Hindi_MP , Marathi , Manipuri , Bengali , Assamese , Gujarati , Tamil , Telugu