ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਬਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ, ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ex-gratia) ਦਾ ਐਲਾਨ ਕੀਤਾ
प्रविष्टि तिथि:
15 JUN 2024 7:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਰੁਦ੍ਰਪ੍ਰਯਾਗ ਵਿੱਚ ਬਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟ ਕੀਤਾ। ਉਨ੍ਹਾਂ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫਤਰ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ:
“ਉੱਤਰਾਖੰਡ ਦੇ ਰੁਦ੍ਰਪ੍ਰਯਾਗ ਵਿੱਚ ਹੋਇਆ ਸੜਕ ਹਾਦਸਾ ਦਿਲ ਦਹਿਲਾਉਣ ਵਾਲਾ ਹੈ। ਇਸ ਵਿੱਚ ਆਪਣੇ ਪ੍ਰਿਯਜਨਾਂ ਨੂੰ ਗੁਆਉਣ ਵਾਲੇ ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖ-ਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ”
https://x.com/PMOIndia/status/1801947430981632351
ਪ੍ਰਧਾਨ ਮੰਤਰੀ ਨੇ ਇਸ ਬਸ ਦੁਰਘਟਨਾ ਵਿੱਚ ਪ੍ਰਭਾਵਿਤ ਲੋਕਾਂ ਦੇ ਲਈ ਅਨੁਗ੍ਰਹਿ ਰਾਸ਼ੀ ਦਾ ਐਲਾਨ ਵੀ ਕੀਤਾ।
ਪੋਸਟ ਦੇ ਅਨੁਸਾਰ, ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਸਹਾਇਤਾ ਰਾਸ਼ੀ, ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਦਫਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”
************
ਡੀਐੱਸ/ਆਰਟੀ
(रिलीज़ आईडी: 2025710)
आगंतुक पटल : 82
इस विज्ञप्ति को इन भाषाओं में पढ़ें:
English
,
Gujarati
,
Urdu
,
Marathi
,
हिन्दी
,
Hindi_MP
,
Manipuri
,
Bengali
,
Assamese
,
Odia
,
Tamil
,
Telugu
,
Kannada
,
Malayalam