ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਵਿੱਚ ਰੇਲ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
17 JUN 2024 12:58PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਵਿੱਚ ਰੇਲ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਪ੍ਰਭਾਵਿਤਾਂ ਦੀ ਸਹਾਇਤਾ ਦੇ ਲਈ ਬਚਾਅ ਅਭਿਯਾਨ ਜਾਰੀ ਹੈ, ਜਦਕਿ ਕੇਂਦਰੀ ਰੇਲ ਮੰਤਰੀ, ਸ਼੍ਰੀ ਅਸ਼ਵਿਨੀ ਵੈਸ਼ਣਵ ਦੁਰਘਟਨਾ ਸਥਲ ਦੇ ਲਈ ਰਵਾਨਾ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਦਫ਼ਤਰ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਪੱਛਮ ਬੰਗਾਲ ਵਿੱਚ ਹੋਈ ਰੇਲ ਦੁਰਘਟਨਾ ਦੁਖਦ ਹੈ। ਆਪਣੇ ਪ੍ਰਿਯਜਨਾਂ (ਅਜ਼ੀਜ਼ਾਂ) ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ। ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪ੍ਰਭਾਵਿਤਾਂ ਦੀ ਸਹਾਇਤਾ ਦੇ ਲਈ ਬਚਾਅ ਅਭਿਯਾਨ ਜਾਰੀ ਹੈ। ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ ਭੀ ਦੁਰਘਟਨਾ ਸਥਲ ‘ਤੇ ਜਾ ਰਹੇ ਹਨ।”
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਜ਼ਖ਼ਮੀਆਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸਗ੍ਰੇਸ਼ੀਆ) ਦਿੱਤੀ ਜਾਵੇਗੀ। ਪੱਛਮ ਬੰਗਾਲ ਵਿੱਚ ਰੇਲ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
***
ਡੀਐੱਸ/ਟੀਐੱਸ
(Release ID: 2025946)
Visitor Counter : 68
Read this release in:
Odia
,
English
,
Urdu
,
Hindi
,
Hindi_MP
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam