ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਦੀਆਂ ਈਦ-ਉਜ਼-ਜ਼ੁਹਾ ਦੀ ਪੂਰਵ ਸੰਧਿਆ ‘ਤੇ ਵਧਾਈਆਂ

Posted On: 16 JUN 2024 6:06PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਈਦ-ਉਜ਼-ਜ਼ੁਹਾ (Id-Uz-Zuha) ਦੀ ਪੂਰਵ ਸੰਧਿਆ ‘ਤੇ ਸਾਥੀ ਨਾਗਰਿਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।

ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ, “ਈਦ-ਉਜ਼-ਜ਼ੁਹਾ (Id-Uz-Zuha)  ਦੇ ਅਵਸਰ ‘ਤੇ, ਮੈਂ ਸਾਰੇ ਸਾਥੀ ਨਾਗਰਿਕਾਂ (ਦੇਸ਼ਵਾਸੀਆਂ) ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਭਾਰਤੀਆਂ, ਵਿਸ਼ੇਸ਼ ਤੌਰ ‘ਤੇ ਸਾਡੇ ਮੁਸਲਿਮ ਭਾਈਆਂ ਅਤੇ ਭੈਣਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

ਈਦ-ਉਜ਼-ਜ਼ੁਹਾ (Id-Uz-Zuha) ਦਾ ਪਵਿੱਤਰ ਤਿਉਹਾਰ ਤਿਆਗ ਅਤੇ ਬਲੀਦਾਨ ਦਾ ਪ੍ਰਤੀਕ ਹੈ। ਇਹ ਪ੍ਰੇਮ, ਭਾਈਚਾਰੇ ਅਤੇ ਸਮਾਜਿਕ ਸਦਭਾਵ ਦਾ ਸੰਦੇਸ਼ ਦਿੰਦਾ ਹੈ। ਇਹ ਤਿਉਹਾਰ ਸਾਨੂੰ ਮਾਨਵਤਾ ਦੀ ਨਿਰਸੁਆਰਥ ਸੇਵਾ ਕਰਨ ਦੇ ਲਈ ਪ੍ਰੇਰਿਤ ਕਰਦਾ ਹੈ।

ਇਸ ਅਵਸਰ ‘ਤੇ, ਆਓ ਅਸੀਂ ਆਪਣੇ ਰਾਸ਼ਟਰ ਦੇ ਵਿਕਾਸ ਅਤੇ ਕਲਿਆਣ ਦੇ ਲਈ ਇਕਜੁੱਟ ਹੋ ਕੇ ਕਾਰਜ ਕਰਨ ਦਾ ਸੰਕਲਪ ਲਈਏ।”

 ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ।

 

***

ਡੀਐੱਸ/ਐੱਸਟੀ/ਏਕੇ



(Release ID: 2025948) Visitor Counter : 14