ਪ੍ਰਧਾਨ ਮੰਤਰੀ ਦਫਤਰ

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸੁਲਿਵਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਹਿਯੋਗ, ਵਿਸ਼ੇਸ਼ ਕਰਕੇ ਆਈਸੀਈਟੀ (iCET) ਦੇ ਤਹਿਤ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ

ਪ੍ਰਧਾਨ ਮੰਤਰੀ ਨੇ ਨਵੇਂ ਕਾਰਜਕਾਲ ਵਿੱਚ ਭਾਰਤ-ਸੰਯੁਕਤ ਰਾਜ ਅਮਰੀਕਾ ਵਿਆਪਕ ਆਲਮੀ ਰਣਨੀਤੀ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ

Posted On: 17 JUN 2024 7:35PM by PIB Chandigarh

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਹਾਮਹਿਮ ਸ਼੍ਰੀ ਜੇਕ ਸੁਲਿਵਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸੁਲਿਵਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਹਿਯੋਗ ਦੇ ਵਿਭਿੰਨ ਖੇਤਰਾਂ, ਵਿਸ਼ੇਸ਼ ਤੌਰ ਤੇ ਸੈਮੀਕੰਡਕਟਰਸ, ਆਰਟੀਫਿਸ਼ਲ ਇੰਟੈਲੀਜੈਂਸ, ਦੂਰਸੰਚਾਰ, ਰੱਖਿਆ, ਮਹੱਤਵਪੂਰਨ ਖਣਿਜ, ਪੁਲਾੜ ਜਿਹੇ ਮਹੱਤਵਪੂਰਨ ਤੇ ਉੱਭਰਦੀਆਂ ਟੈਕਨੋਲੋਜੀਆਂ (Initiative on Critical and Emerging Technologies iCET) ਨਾਲ ਜੁੜੀ ਪਹਿਲ ਦੇ ਤਹਿਤ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਸਾਰੇ ਖੇਤਰਾਂ ਵਿੱਚ ਵਧਦੀ ਦੁਵੱਲੀ ਸਾਂਝੇਦਾਰੀ ਦੀ ਗਤੀ ਤੇ ਪੈਮਾਨੇ ਅਤੇ ਆਪਸੀ ਹਿਤ ਦੇ ਖੇਤਰੀ ਤੇ ਆਲਮੀ ਮੁੱਦਿਆਂ ਤੇ ਵਿਚਾਰਾਂ ਦੇ ਤਾਲਮੇਲ ਤੇ ਤਸੱਲੀ ਪ੍ਰਗਟਾਈ।

ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਦੌਰਾਨ ਰਾਸ਼ਟਰਪਤੀ ਬਾਇਡਨ ਦੇ ਨਾਲ ਆਪਣੀ ਹਾਲ ਦੀ ਸਕਾਰਾਤਮਕ ਗੱਲਬਾਤ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਆਲਮੀ ਕਲਿਆਣ ਦੇ ਲਈ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਕਾਰਜਕਾਲ ਵਿੱਚ ਇਸ ਨੂੰ ਹੋਰ ਉਚਾਈਆਂ ਤੇ ਲਿਜਾਣ ਦੀ ਪ੍ਰਤੀਬੱਧਤਾ ਦੁਹਰਾਈ। 

 

***

 

ਡੀਐੱਸ



(Release ID: 2026011) Visitor Counter : 25