ਖਾਣ ਮੰਤਰਾਲਾ
ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੇ ਖਾਣ ਮੰਤਰਾਲੇ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ
Posted On:
14 JUN 2024 5:41PM by PIB Chandigarh
ਕੇਂਦਰੀ ਕੋਲਾ ਅਤੇ ਖਾਣਾਂ ਬਾਰੇ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਨੇ ਖਾਣ ਮੰਤਰਾਲੇ, ਸੀਪੀਐੱਸਈਜ਼ ਅਤੇ ਸਬੰਧਤ ਦਫਤਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਜ ਮੰਤਰੀ ਸ਼੍ਰੀ ਸਤੀਸ਼ ਚੰਦਰ ਦੂਬੇ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਮੰਤਰੀ ਨੂੰ ਮੰਤਰਾਲੇ ਦੀ ਸੰਖੇਪ ਜਾਣਕਾਰੀ ਪੇਸ਼ ਕੀਤੀ ਗਈ। ਮੀਟਿੰਗ ਵਿੱਚ ਖਾਣ ਮੰਤਰਾਲੇ ਦੀਆਂ ਪ੍ਰਾਪਤੀਆਂ ਅਤੇ ਲੰਬੀ ਮਿਆਦ ਦੀਆਂ ਯੋਜਨਾਵਾਂ 'ਤੇ ਚਰਚਾ ਕੀਤੀ ਗਈ। ਚਰਚਾ ਭਾਰਤ ਨੂੰ ਖਣਨ ਸੈਕਟਰ ਵਿੱਚ ਆਤਮ-ਨਿਰਭਰ ਬਣਾਉਣ ਲਈ ਆਟੋਮੇਸ਼ਨ, ਨਵੀਨਤਾ, ਸਥਿਰਤਾ ਅਤੇ ਉੱਨਤ ਤਕਨਾਲੋਜੀਆਂ ਨੂੰ ਲਾਗੂ ਕਰਨ ਸਮੇਤ ਮਹੱਤਵਪੂਰਨ ਪਹਿਲੂਆਂ 'ਤੇ ਕੇਂਦਰਿਤ ਰਹੀ।
************
ਬੀਨਾ ਯਾਦਵ
(Release ID: 2026066)
Visitor Counter : 52