ਖਾਣ ਮੰਤਰਾਲਾ
azadi ka amrit mahotsav

ਸ਼੍ਰੀ ਜੀ ਕਿਸ਼ਨ ਰੈੱਡੀ ਨੇ ਕੇਂਦਰੀ ਕੋਲਾ ਅਤੇ ਖਾਣ ਮੰਤਰੀ ਦਾ ਅਹੁਦਾ ਸੰਭਾਲਿਆ

Posted On: 13 JUN 2024 5:45PM by PIB Chandigarh

ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਨੇ ਅੱਜ ਇੱਥੇ ਕੋਲਾ ਅਤੇ ਖਾਣ ਮੰਤਰੀ ਵਜੋਂ ਅਹੁਦਾ ਸਾਂਭ ਲਿਆ ਹੈ। ਕੋਲਾ, ਖਾਣਾਂ ਅਤੇ ਸੰਸਦੀ ਮਾਮਲਿਆਂ ਦੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਕੋਲਾ ਅਤੇ ਖਾਣ ਰਾਜ ਮੰਤਰੀ ਸ਼੍ਰੀ ਸਤੀਸ਼ ਚੰਦਰ ਦੂਬੇ ਦੀ ਮੌਜੂਦਗੀ ਵਿੱਚ ਸ਼੍ਰੀ ਜੀ ਕਿਸ਼ਨ ਰੈੱਡੀ ਨੂੰ ਚਾਰਜ ਸੌਂਪਿਆ। ਰਾਜ ਮੰਤਰੀ ਸ਼੍ਰੀ ਸਤੀਸ਼ ਚੰਦਰ ਦੂਬੇ ਨੇ ਅਧਿਕਾਰਤ ਤੌਰ 'ਤੇ 11 ਜੂਨ 2024 ਨੂੰ ਅਹੁਦਾ ਸੰਭਾਲਿਆ।

ਖਾਣ ਮੰਤਰਾਲੇ ਦੇ ਸਕੱਤਰ ਸ਼੍ਰੀ ਵੀ ਐੱਲ ਕਾਂਥਾ ਰਾਓ, ਕੋਲਾ ਮੰਤਰਾਲੇ ਦੇ ਸਕੱਤਰ ਸ਼੍ਰੀ ਅੰਮ੍ਰਿਤ ਲਾਲ ਮੀਨਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਸ਼੍ਰੀ ਜੀ ਕਿਸ਼ਨ ਰੈੱਡੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਕੇਂਦਰੀ ਕੋਲਾ ਅਤੇ ਖਾਣ ਮੰਤਰੀ ਵਜੋਂ ਸੇਵਾ ਕਰਨ ਅਤੇ ਭਾਰਤ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਕੋਲਾ ਅਤੇ ਖਾਣਾਂ ਦੇ ਦੋਵੇਂ ਮੰਤਰਾਲੇ ਕੋਲਾ ਅਤੇ ਖਣਨ ਖੇਤਰ ਵਿੱਚ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ ਦ੍ਰਿੜਤਾ, ਲਗਨ, ਸਮਰਪਣ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨਗੇ।

****

ਬੀਨਾ ਯਾਦਵ


(Release ID: 2026067) Visitor Counter : 58