ਖੇਤੀਬਾੜੀ ਮੰਤਰਾਲਾ

ਪ੍ਰਧਾਨ ਮੰਤਰੀ ਕੱਲ੍ਹ ਵਾਰਾਣਸੀ ਵਿਖੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨਗੇ


9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦਾ ਲਾਭ ਮਿਲੇਗਾ

ਪ੍ਰਧਾਨ ਮੰਤਰੀ ਕ੍ਰਿਸ਼ੀ ਸਖ਼ੀਆਂ ਵਜੋਂ ਸਿਖਲਾਈ ਪ੍ਰਾਪਤ 30,000 ਤੋਂ ਵੱਧ ਐੱਸਐੱਚਜੀਜ਼ ਨੂੰ ਸਰਟੀਫਿਕੇਟ ਵੀ ਵੰਡਣਗੇ

Posted On: 17 JUN 2024 2:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜੂਨ 2024 ਨੂੰ ਵਾਰਾਣਸੀ ਵਿਖੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਰਿਲੀਜ਼ ਕਰਨਗੇ, ਜਿਸ ਵਿੱਚ 9.26 ਕਰੋੜ ਤੋਂ ਵੱਧ ਕਿਸਾਨ 20,000 ਕਰੋੜ ਰੁਪਏ ਤੋਂ ਵੱਧ ਦੇ ਲਾਭ ਪ੍ਰਾਪਤ ਕਰਨਗੇ। ਪ੍ਰਧਾਨ ਮੰਤਰੀ ਪੈਰਾ ਐਕਸਟੈਂਸ਼ਨ ਵਰਕਰ ਵਜੋਂ ਕੰਮ ਕਰਨ ਲਈ ਕ੍ਰਿਸ਼ੀ ਸਖ਼ੀਆਂ ਵਜੋਂ ਸਿਖਲਾਈ ਪ੍ਰਾਪਤ 30,000 ਤੋਂ ਵੱਧ ਸਵੈ-ਸਹਾਇਤਾ ਸਮੂਹਾਂ (ਐੱਸਐੱਚਜੀਜ਼) ਨੂੰ ਸਰਟੀਫ਼ਿਕੇਟ ਵੀ ਵੰਡਣਗੇ। 

ਇਸ ਸਮਾਗਮ ਵਿੱਚ ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆਨਾਥ, ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕਈ ਰਾਜ ਮੰਤਰੀ ਸ਼ਾਮਲ ਹੋਣਗੇ। ਦੇਸ਼ ਭਰ ਵਿੱਚ 732 ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇਵੀਕੇ), 1 ਲੱਖ ਤੋਂ ਵੱਧ ਪ੍ਰਾਇਮਰੀ ਐਗਰੀਕਲਚਰਲ ਕੋਆਪ੍ਰੇਟਿਵ ਸੋਸਾਇਟੀਆਂ ਅਤੇ 5 ਲੱਖ ਕਾਮਨ ਸਰਵਿਸ ਸੈਂਟਰਾਂ ਸਮੇਤ 2.5 ਕਰੋੜ ਤੋਂ ਵੱਧ ਕਿਸਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। 

50 ਚੁਣੇ ਗਏ ਕ੍ਰਿਸ਼ੀ ਵਿਕਾਸ ਕੇਂਦਰਾਂ (ਕੇਵੀਕੇ) 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਕੇਂਦਰਾਂ 'ਤੇ ਕਈ ਕੇਂਦਰੀ ਮੰਤਰੀ ਵੀ ਜਾਣਗੇ ਅਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਕਿਸਾਨਾਂ ਨੂੰ ਖੇਤੀਬਾੜੀ ਦੇ ਚੰਗੇ ਅਭਿਆਸਾਂ, ਖੇਤੀ ਖੇਤਰ ਵਿੱਚ ਨਵੀਆਂ ਉੱਭਰ ਰਹੀਆਂ ਤਕਨੀਕਾਂ, ਜਲਵਾਯੂ ਅਨੁਕੂਲ ਖੇਤੀ ਦਾ ਅਭਿਆਸ ਕਰਨ ਆਦਿ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਵੀ ਸਿੱਖਿਅਤ ਕੀਤਾ ਜਾਵੇਗਾ ਕਿ ਆਪਣੀ ਪ੍ਰਧਾਨ ਮੰਤਰੀ-ਕਿਸਾਨ ਲਾਭਪਾਤਰੀ ਸਥਿਤੀ, ਭੁਗਤਾਨ ਸਥਿਤੀ ਆਦਿ ਦੀ ਜਾਂਚ ਕਿਵੇਂ ਕਰਨੀ ਹੈ, ਕਿਸਾਨ-ਈ-ਮਿੱਤਰ ਚੈਟਬੋਟ ਦੀ ਵਰਤੋਂ ਕਿਵੇਂ ਕਰਨੀ ਹੈ। ਕੇਂਦਰੀ ਮੰਤਰੀ ਇਲਾਕੇ ਦੀਆਂ ਸਿੱਖਿਅਤ ਕ੍ਰਿਸ਼ੀ ਸਖ਼ੀਆਂ ਨੂੰ ਸਰਟੀਫਿਕੇਟ ਵੀ ਵੰਡਣਗੇ।

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ 15 ਜੂਨ 2024 ਨੂੰ ਇੱਕ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਭਾਰਤ ਦੀ ਆਰਥਿਕਤਾ ਵਿੱਚ ਖੇਤੀਬਾੜੀ ਦੀ ਮਹੱਤਵਪੂਰਨ ਭੂਮਿਕਾ ਅਤੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਮੋਦੀ ਦੇ ਅਟੁੱਟ ਸਮਰਥਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲਈ ਖੇਤੀਬਾੜੀ ਹਮੇਸ਼ਾ ਹੀ ਤਰਜੀਹ ਰਹੀ ਹੈ। 2019 ਵਿੱਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਨੇ ਕਿਸਾਨਾਂ ਨੂੰ ਪ੍ਰਤੱਖ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਕਾਫ਼ੀ ਲਾਭ ਪਹੁੰਚਾਇਆ ਹੈ। ਉਨ੍ਹਾਂ ਨੇ ਖੇਤੀਬਾੜੀ ਵਰਗੇ ਮਹੱਤਵਪੂਰਨ ਵਿਭਾਗ ਦੀ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਧੰਨਵਾਦ ਪ੍ਰਗਟਾਇਆ ਅਤੇ ਕਿਹਾ ਕਿ ਖੇਤੀਬਾੜੀ ਭਾਰਤੀ ਆਰਥਿਕਤਾ ਦੀ ਰੀੜ੍ਹ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਰੋਜ਼ਗਾਰ ਦੇ ਜ਼ਿਆਦਾਤਰ ਮੌਕੇ ਖੇਤੀ ਰਾਹੀਂ ਪੈਦਾ ਹੁੰਦੇ ਹਨ ਅਤੇ ਕਿਸਾਨ ਦੇਸ਼ ਦੇ ਅਨਾਜ ਭੰਡਾਰ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਖੇਤੀਬਾੜੀ ਅਤੇ ਕਿਸਾਨਾਂ ਦੀ ਸੇਵਾ ਕਰਨ ਨੂੰ ਰੱਬ ਦੀ ਭਗਤੀ ਕਰਨ ਦੇ ਬਰਾਬਰ ਦੱਸਿਆ। ਖੇਤੀਬਾੜੀ ਸੈਕਟਰ ਨੂੰ ਹੁਲਾਰਾ ਦੇਣ ਲਈ ਸਰਕਾਰ ਦਾ ਸਮਰਪਣ ਆਗਾਮੀ 100 ਦਿਨਾਂ ਦੀ ਯੋਜਨਾ ਸਮੇਤ ਉਸ ਦੇ ਲਗਾਤਾਰ ਯਤਨਾਂ ਅਤੇ ਰਣਨੀਤਕ ਯੋਜਨਾਵਾਂ ਤੋਂ ਸਪੱਸ਼ਟ ਹੁੰਦਾ ਹੈ।

ਪ੍ਰਧਾਨ ਮੰਤਰੀ-ਕਿਸਾਨ ਯੋਜਨਾ 24 ਫ਼ਰਵਰੀ 2019 ਨੂੰ ਸ਼ੁਰੂ ਕੀਤੀ ਗਈ ਸੀ, ਜਿਸਦਾ ਉਦੇਸ਼ ਉੱਚ ਆਮਦਨੀ ਸਥਿਤੀ ਦੇ ਕੁਝ ਅਪਵਾਦ ਮਾਪਦੰਡਾਂ ਦੇ ਅਧੀਨ ਸਾਰੇ ਜ਼ਮੀਨ ਮਾਲਕ ਕਿਸਾਨਾਂ ਦੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨਾ ਹੈ। ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਮੋਡ ਰਾਹੀਂ ਦੇਸ਼ ਭਰ ਦੇ ਕਿਸਾਨਾਂ ਦੇ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ 6,000 ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਤਿੰਨ ਬਰਾਬਰ ਕਿਸ਼ਤਾਂ ਵਿੱਚ ਹਰ ਚਾਰ ਮਹੀਨਿਆਂ ਵਿੱਚ ਟਰਾਂਸਫਰ ਕੀਤਾ ਜਾਂਦਾ ਹੈ।ਹੁਣ ਤੱਕ ਦੇਸ਼ ਭਰ ਵਿੱਚ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 3.04 ਲੱਖ ਕਰੋੜ ਰੁਪਏ ਤੋਂ ਵੱਧ ਦੀ ਵੰਡ ਕੀਤੀ ਜਾ ਚੁੱਕੀ ਹੈ ਅਤੇ ਇਸ ਰੀਲੀਜ਼ ਦੇ ਨਾਲ ਸਕੀਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਾਭਪਾਤਰੀਆਂ ਨੂੰ ਟਰਾਂਸਫਰ ਕੀਤੀ ਗਈ ਕੁੱਲ ਰਕਮ 3.24 ਲੱਖ ਕਰੋੜ ਰੁਪਏ ਤੋਂ ਵੱਧ ਹੋ ਜਾਵੇਗੀ।

ਕ੍ਰਿਸ਼ੀ ਸਖ਼ੀਆਂ ਨੂੰ ਖੇਤੀਬਾੜੀ ਪੈਰਾ ਐਕਸਟੈਂਸ਼ਨ ਵਰਕਰਾਂ ਵਜੋਂ ਚੁਣਿਆ ਜਾਂਦਾ ਹੈ ਕਿਉਂਕਿ ਉਹ ਭਰੋਸੇਮੰਦ ਭਾਈਚਾਰਕ ਸਰੋਤ ਵਿਅਕਤੀ ਅਤੇ ਤਜਰਬੇਕਾਰ ਕਿਸਾਨ ਖ਼ੁਦ ਹੁੰਦੇ ਹਨ। ਕ੍ਰਿਸ਼ੀ ਸਖ਼ੀਆਂ ਨੇ ਪਹਿਲਾਂ ਹੀ ਵੱਖ-ਵੱਖ ਖੇਤੀਬਾੜੀ ਅਭਿਆਸਾਂ ਵਿੱਚ ਵਿਆਪਕ ਸਿਖਲਾਈ ਪ੍ਰਾਪਤ ਕੀਤੀ ਹੋਈ ਹੈ, ਜਿਸ ਨਾਲ ਉਹ ਸਾਥੀ ਕਿਸਾਨਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਲਈ ਚੰਗੀ ਤਰ੍ਹਾਂ ਲੈਸ ਹਨ। ਅੱਜ ਤੱਕ, 70,000 ਵਿੱਚੋਂ 34,000 ਤੋਂ ਵੱਧ ਕ੍ਰਿਸ਼ੀ ਸਖ਼ੀਆਂ ਨੂੰ ਪੈਰਾ ਐਕਸਟੈਂਸ਼ਨ ਵਰਕਰਾਂ ਵਜੋਂ ਪ੍ਰਮਾਣਿਤ ਕੀਤਾ ਗਿਆ ਹੈ।

 

 *** *** *** ***

ਐੱਸਕੇ/ਐੱਸਐੱਸ



(Release ID: 2026070) Visitor Counter : 49