ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਮਣੀਪੁਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਦੇ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਮਣੀਪੁਰ ਦੇ ਲੋਕਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਪ੍ਰਤੀ ਪੂਰੀ ਪਰ੍ਹਾਂ ਵਚਨਬੱਧ
ਸ਼੍ਰੀ ਅਮਿਤ ਸ਼ਾਹ ਨੇ ਮਣੀਪੁਰ ਵਿੱਚ ਸ਼ਾਂਤੀ ਅਤੇ ਸੌਹਾਰਦ ਬਹਾਲ ਕਰਨ ਦੇ ਲਈ ਕੇਂਦਰੀ ਬਲਾਂ ਦੀ ਰਣਨੀਤਕ ਤੈਨਾਤੀ ਕਰਨ ਨੂੰ ਕਿਹਾ, ਨਾਲ ਹੀ ਕਿਹਾ ਕਿ ਜ਼ਰੂਰਤ ਪੈਣ ‘ਤੇ ਬਲਾਂ ਦੀ ਤੈਨਾਤੀ ਵਧਾਈ ਜਾਵੇਗੀ
ਗ੍ਰਹਿ ਮੰਤਰੀ ਨੇ ਰਾਹਤ ਕੈਂਪਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਭੋਜਨ, ਪਾਣੀ, ਦਵਾਈਆਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਸਮੁਚਿਤ ਉਪਲਬਧਤਾ ਦੇ ਨਿਰਦੇਸ਼ ਦਿੱਤੇ
ਗ੍ਰਹਿ ਮੰਤਰੀ ਨੇ ਹਿੰਸਾ ਕਰਨ ਵਾਲਿਆਂ ਦੇ ਖਿਲਾਫ ਕਾਨੂੰਨ ਦੇ ਅਨੁਸਾਰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ
ਸ਼੍ਰੀ ਅਮਿਤ ਸ਼ਾਹ ਨੇ ਮਣੀਪੁਰ ਦੇ ਮੁੱਖ ਸਕੱਤਰ ਨੂੰ ਵਿਸਥਾਪਿਤ ਲੋਕਾਂ ਦੇ ਲਈ ਉਚਿਤ ਸਿਹਤ ਅਤੇ ਸਿੱਖਿਆ ਸੁਵਿਧਾਵਾਂ ਸੁਨਿਸ਼ਚਿਤ ਕਰਨ ਅਤੇ ਉਨ੍ਹਾਂ ਦਾ ਪੁਨਰਵਾਸ ਕਰਨ ਨੂੰ ਕਿਹਾ
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਜਲਦ ਹੀ ਦੋਨਾਂ ਸਮੂਹਾਂ, ਮੈਤੇਈ ਅਤੇ ਕੁਕੀ (Meiteis and Kukis) ਨਾਲ ਗੱਲ ਕਰੇਗੀ, ਤਾਕਿ ਦੋਨੋਂ ਭਾਈਚਾਰਿਆਂ ਦਰਮਿਆਨ ਦੀ ਖਾਈ ਨੂੰ ਪੱਟਿਆ ਜਾ ਸਕੇ
Posted On:
17 JUN 2024 8:33PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਮਣੀਪੁਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਚੀਫ ਆਫ ਆਰਮੀ ਸਟਾਫ ਜਨਰਲ ਮਨੋਜ ਪਾਂਡੇ, ਕੇਂਦਰੀ ਗ੍ਰਹਿ ਸਕੱਤਰ, ਇੰਟੈਲੀਜੈਂਸ ਬਿਊਰੋ (ਆਈਬੀ) ਦੇ ਡਾਇਰੈਕਟਰ, ਚੀਫ ਆਫ ਆਰਮੀ ਸਟਾਫ ( ਨਾਮਿਤ) ਲੈਫਟੀਨੈਂਟ ਜਨਰਲ ਉਪੇਂਦਰ ਦ੍ਵਿਵੇਦੀ, ਮਣੀਪੁਰ ਸਰਕਾਰ ਦੇ ਸੁਰੱਖਿਆ ਸਲਾਹਕਾਰ, ਅਸਾਮ ਰਾਈਫਲਸ ਦੇ ਡਾਇਰੈਕਟਰ ਜਨਰਲ, ਮਣੀਪੁਰ ਦੇ ਮੁੱਖ ਸਕੱਤਰ, ਡਾਇਰੈਕਟ ਜਨਰਲ ਆਫ ਪੁਲਿਸ (ਡੀਜੀਪੀ) ਅਤੇ ਸੇਨਾ ਤੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਣੀਪੁਰ ਵਿੱਚ ਸੁਰੱਖਿਆ ਸਥਿਤੀ ਦੀ ਸਮੁੱਚੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤਾ ਕਿ ਮਣੀਪੁਰ ਵਿੱਚ ਹਿੰਸਾ ਦੀ ਕੋਈ ਹੋਰ ਘਟਨਾ ਨਾ ਹੋਵੇ। ਗ੍ਰਹਿ ਮੰਤਰੀ ਨੇ ਰਾਜ ਵਿੱਚ ਸ਼ਾਂਤੀ ਅਤੇ ਸੌਹਾਰਦ ਬਹਾਲ ਕਰਨ ਦੇ ਲਈ ਕੇਂਦਰੀ ਬਲਾਂ ਦੀ ਰਣਨੀਤਕ ਤੈਨਾਤੀ ਕਰਨ ਨੂੰ ਕਿਹਾ, ਨਾਲ ਹੀ ਕਿਹਾ ਕਿ ਜ਼ਰੂਰਤ ਪੈਣ ‘ਤੇ ਕੇਂਦਰੀ ਬਲਾਂ ਦੀ ਤੈਨਾਤੀ ਵਧਾਈ ਜਾਵੇਗੀ। ਗ੍ਰਹਿ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਹਿੰਸਾ ਕਰਨ ਵਾਲਿਆਂ ਦੇ ਖਿਲਾਫ ਕਾਨੂੰਨ ਦੇ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਮਣੀਪੁਰ ਦੇ ਲੋਕਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਸ਼੍ਰੀ ਅਮਿਤ ਸ਼ਾਹ ਨੇ ਰਾਹਤ ਕੈਂਪਾਂ ਦੀ ਸਥਿਤੀ, ਵਿਸ਼ੇਸ਼ ਤੌਰ ‘ਤੇ ਭੋਜਨ, ਪਾਣੀ, ਦਵਾਈਆਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਉਚਿਤ ਉਪਲਬਧਤਾ ਦੇ ਸਬੰਧ ਵਿੱਚ ਸਮੀਖਿਆ ਕੀਤੀ। ਗ੍ਰਹਿ ਮੰਤਰੀ ਨੇ ਮਣੀਪੁਰ ਦੇ ਮੁੱਖ ਸਕੱਤਰ ਨੂੰ ਵਿਸਥਾਪਿਤ ਲੋਕਾਂ ਦੇ ਲਈ ਉਚਿਤ ਸਿਹਤ ਅਤੇ ਸਿੱਖਿਆ ਸੁਵਿਧਾਵਾਂ ਸੁਨਿਸ਼ਚਿਤ ਕਰਨ ਅਤੇ ਉਨ੍ਹਾਂ ਦੇ ਪੁਨਰਵਾਸ ਦਾ ਨਿਰਦੇਸ਼ ਦਿੱਤਾ।
ਗ੍ਰਹਿ ਮੰਤਰੀ ਨੇ ਮੌਜੂਦਾ ਨਸਲੀ ਸੰਘਰਸ਼ ਨੂੰ ਸੁਲਝਾਉਣ ਦੇ ਲਈ ਤਾਲਮੇਲ ਪਹੁੰਚ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਜਲਦੀ ਤੋਂ ਜਲਦੀ ਦੋਨਾਂ ਸਮੂਹਾਂ, ਮੈਤੇਈ ਅਤੇ ਕੁਕੀ (Meiteis and Kukis) ਨਾਲ ਗੱਲ ਕਰੇਗੀ, ਤਾਕਿ ਦੋਨੋਂ ਭਾਈਚਾਰਿਆਂ ਦਰਮਿਆਨ ਦੀ ਖਾਈ ਨੂੰ ਪੱਟਿਆ ਜਾ ਸਕੇ। ਭਾਰਤ ਸਰਕਾਰ ਰਾਜ ਵਿੱਚ ਸੁਰੱਖਿਆ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਮਣੀਪੁਰ ਸਰਕਾਰ ਦਾ ਸਰਗਰਮ ਤੌਰ ‘ਤੇ ਸਮਰਥਨ ਕਰ ਰਹੀ ਹੈ।
*****
ਆਰਕੇ/ਵੀਵੀ/ਆਰਆਰ/ਪੀਆਰ/ਪੀਐੱਸ
(Release ID: 2026232)
Visitor Counter : 52
Read this release in:
English
,
Urdu
,
Hindi
,
Hindi_MP
,
Manipuri
,
Assamese
,
Gujarati
,
Odia
,
Telugu
,
Kannada
,
Malayalam