ਰਾਸ਼ਟਰਪਤੀ ਸਕੱਤਰੇਤ
ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
22 JUN 2024 6:25PM by PIB Chandigarh
ਬੰਗਲਾਦੇਸ਼ ਗਣਰਾਜ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼ੇਖ ਹਸੀਨਾ ਨੇ ਅੱਜ 22 ਜੂਨ 2024 ਨੂੰ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਸੁਆਗਤ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਦੇ ਕੁਝ ਹੀ ਦਿਨਾਂ ਬਾਅਦ ਉਨ੍ਹਾਂ ਨਾਲ ਫਿਰ ਮਿਲ ਕੇ ਬੇਹੱਦ ਖੁਸ਼ੀ ਹੋਈ। ਉਨ੍ਹਾਂ ਨੇ ਕਿਹਾ ਕਿ ਇਹ ਨਿਯਮਿਤ ਗੱਲਬਾਤ ਦੋਸਤੀ ਅਤੇ ਸਹਿਯੋਗ ਦੀ ਉਸ ਭਾਵਨਾ ਨੂੰ ਦਰਸਾਉਂਦੀ ਹੈ, ਜਿਸ ਦੀ ਸ਼ੁਰੂਆਤ 1971 ਦੇ ਬੰਗਲਾਦੇਸ਼ ਮੁਕਤੀ ਸੰਗ੍ਰਾਮ ਨਾਲ ਹੋਈ ਸੀ।
ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸੀ ਹੋਈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਗਵਾਈ ਵਿੱਚ ਬੰਗਲਾਦੇਸ਼ ਨੇ ਮਹੱਤਵਪੂਰਨ ਆਰਥਿਕ ਪ੍ਰਗਤੀ ਕੀਤੀ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਵਿਭਿੰਨ ਖੇਤਰਾਂ ਵਿੱਚ ਆਪਣੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਲਈ ਤੇਜ਼ੀ ਨਾਲ ਅੱਗੇ ਵਧ ਰਹੇ ਹਨ ਅਤੇ ਸਹਿਯੋਗ ਦੇ ਨਵੇਂ ਖੇਤਰਾਂ ਵਿੱਚ ਭੀ ਪ੍ਰਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਸ ਨਾਲ ਭਾਰਤ-ਬੰਗਲਾਦੇਸ਼ ਸਬੰਧਾਂ ਦਾ ਭਵਿੱਖ ਤੈਅ ਹੋਵੇਗਾ।
ਇੱਕ ਨਿੱਘੀ ਅਤੇ ਸੁਹਿਰਦ ਗੱਲਬਾਤ ਦੇ ਦੌਰਾਨ, ਦੋਨੋਂ ਨੇਤਾਵਾਂ ਨੇ ਆਰਥਿਕ ਸਬੰਧਾਂ, ਵਿਕਾਸ ਸਾਂਝੇਦਾਰੀ, ਰੱਖਿਆ ਸਹਿਯੋਗ, ਊਰਜਾ ਸੁਰੱਖਿਆ ਅਤੇ ਕਨੈਕਟਿਵਿਟੀ ਸਹਿਤ ਸਾਰੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਬਣਾਉਣ ਦੇ ਲਈ ਮਿਲ ਕੇ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।
9 ਜੂਨ 2024 ਨੂੰ ਨਵੀਂ ਸਰਕਾਰ ਦੇ ਗਠਨ ਦੇ ਬਾਅਦ ਇਹ ਭਾਰਤ ਦੁਆਰਾ ਆਯੋਜਿਤ (hosted-ਮੇਜ਼ਬਾਨੀ ਕੀਤੀ ਗਈ) ਪਹਿਲੀ ਸਰਕਾਰੀ ਯਾਤਰਾ ਹੈ।

*********
ਡੀਐੱਸ
(Release ID: 2028038)
Visitor Counter : 67