ਸਿੱਖਿਆ ਮੰਤਰਾਲਾ
ਸਿੱਖਿਆ ਮੰਤਰਾਲੇ ਨੇ ਨੀਟ (ਯੂਜੀ) ਪ੍ਰੀਖਿਆ 2024 ਵਿੱਚ ਕਥਿਤ ਬੇਨਿਯਮੀਆਂ ਦਾ ਮਾਮਲਾ ਵਿਆਪਕ ਜਾਂਚ ਲਈ ਸੀਬੀਆਈ ਨੂੰ ਸੌਂਪਿਆ
Posted On:
22 JUN 2024 11:15PM by PIB Chandigarh
ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ 5 ਮਈ, 2024 ਨੂੰ ਓਐੱਮਆਰ (ਕਲਮ ਅਤੇ ਪੇਪਰ) ਮੋਡ ਵਿੱਚ ਨੀਟ (ਯੂਜੀ) ਪ੍ਰੀਖਿਆ ਕਰਵਾਈ।
ਕਥਿਤ ਬੇਨਿਯਮੀਆਂ/ਧੋਖਾਧੜੀ/ਨਕਲੀ ਪਛਾਣ/ਗ਼ਲਤ ਵਿਹਾਰ ਦੇ ਕੁਝ ਮਾਮਲੇ ਸਾਹਮਣੇ ਆਏ ਹਨ।
ਪ੍ਰੀਖਿਆ ਪ੍ਰਕਿਰਿਆ ਦੇ ਸੰਚਾਲਨ 'ਤੇ ਪਾਰਦਰਸ਼ਤਾ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਸਮੀਖਿਆ ਤੋਂ ਬਾਅਦ ਇਸ ਮਾਮਲੇ ਨੂੰ ਵਿਆਪਕ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।
ਕੇਂਦਰ ਸਰਕਾਰ ਨੇ ਜਨਤਕ ਇਮਤਿਹਾਨਾਂ ਵਿੱਚ ਅਨੁਚਿਤ ਸਾਧਨਾਂ ਦੀ ਵਰਤੋਂ ਨੂੰ ਰੋਕਣ ਅਤੇ ਇਸ ਨਾਲ ਜੁੜੇ ਜਾਂ ਇਸ ਨਾਲ ਸਬੰਧਿਤ ਮਾਮਲਿਆਂ ਦੀ ਵਿਵਸਥਾ ਕਰਨ ਲਈ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ਼ ਅਨਫੇਅਰ ਮੀਨਜ਼) ਐਕਟ, 2024 ਵੀ ਲਾਗੂ ਕੀਤਾ ਹੈ।
ਸਰਕਾਰ ਪ੍ਰੀਖਿਆਵਾਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਹ ਦੁਹਰਾਇਆ ਜਾਂਦਾ ਹੈ ਕਿ ਕੋਈ ਵੀ ਵਿਅਕਤੀ/ਸੰਸਥਾ ਇਸ ਵਿੱਚ ਸ਼ਾਮਲ ਪਾਈ ਗਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
*** *** *** ***
ਐੱਸਐੱਸ/ਏਕੇ
(Release ID: 2028300)
Visitor Counter : 43