ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ‘ਨਸ਼ੀਲੀ ਦਵਾਈਆਂ ਦੀ ਦੁਰਵਰਤੋਂ ਅਤੇ ਤਸਕਰੀ ਦੇ ਵਿਰੁੱਧ ਅੰਤਰਰਾਸ਼ਟਰੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆ


ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਸਾਡੀ ਸਰਕਾਰ ਭਾਰਤ ਨੂੰ ਨਸ਼ਾ ਮੁਕਤ ਰਾਸ਼ਟਰ ਬਣਾਉਣ ਦੀ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ ਅਤੇ Whole-of-Government Approach ਦੇ ਨਾਲ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਅੱਗੇ ਵੱਧ ਰਹੀ ਹੈ

ਮੋਦੀ ਸਰਕਾਰ ਨੇ ਡਰੱਗਸ ਦੇ ਵਿਰੁੱਧ ਲੜਾਈ ਵਿੱਚ ‘ਬੌਟਮ ਟੂ ਟੌਪ’ ਅਤੇ ‘ਟੌਪ ਟੂ ਬੌਟਮ’ ਅਪ੍ਰੋਚ ਦੇ ਨਾਲ ਬਿਹਤਰ ਤਾਲਮੇਲ ਨੂੰ ਅਪਣਾਇਆ ਹੈ

ਨਸ਼ੀਲੇ ਪਦਾਰਥਾਂ ਦੇ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਦੇ ਤਹਿਤ ਕੰਮ ਕਰਦੇ ਹੋਏ ਨਸ਼ੇ ਦੇ ਪੂਰੀ ਤਰ੍ਹਾਂ ਖਾਤਮੇ ਲਈ ਸਾਡੀ ਸਰਕਾਰ ਸੰਪਲਪਿਤ ਹੈ

ਦੇਸ਼ਵਾਸੀਆਂ ਨੂੰ ਇਹ ਅਪੀਲ ਕਰਦਾ ਹਾਂ ਕਿ ਨਸ਼ੀਲੇ ਪਦਾਰਥਾਂ ਦੇ ਵਿਰੁੱਧ ਸਰਕਾਰ ਦੀ ਇਸ ਲੜਾਈ ਵਿੱਚ ਤੁਸੀਂ ਆਪਣਾ ਮਹੱਤਵਪੂਰਨ ਯੋਗਦਾਨ ਪਾਓ

ਆਓ, ਅਸੀਂ ਸਭ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਪੂਰਨ ਖਾਤਮੇ ਦਾ ਸੰਕਲਪ ਲਈਏ ਅਤੇ ਇੱਕ ਸਵਸਥ, ਖੁਸ਼ਹਾਲ ਅਤੇ ਸੁਰੱਖਿਅਤ ਸਮਾਜ ਦਾ ਨਿਰਮਾਣ ਕਰੀਏ

Posted On: 26 JUN 2024 6:16PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ‘ਨਸ਼ੀਲੀ ਦਵਾਈਆਂ ਦੀ ਦੁਰਵਰਤੋਂ ਅਤੇ ਤਸਕਰੀ ਦੇ ਵਿਰੁੱਧ ਅੰਤਰਰਾਸ਼ਟਰੀ ਦਿਵਸ’ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ‘X’ ‘ਤੇ ਆਪਣੀ ਇੱਕ ਪੋਸਟ ਵਿੱਚ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਸਾਡੀ ਸਰਕਾਰ ਭਾਰਤ ਨੂੰ ਨਸ਼ਾ ਮੁਕਤ ਰਾਸ਼ਟਰ ਬਣਾਉਣ ਦੀ ਆਪਣੀ ਪ੍ਰਤੀਬੱਧਤਾ ‘ਤੇ ਦ੍ਰਿੜ ਹੈ ਅਤੇ ਸੰਪੂਰਨ ਸਰਕਾਰ ਦ੍ਰਿਸ਼ਟੀਕੋਣ (Whole-of-Government Approach) ਦੇ ਨਾਲ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਅੱਗੇ ਵਧ ਰਹੀ ਹੈ। ਆਓ ਅਸੀਂ ਸਾਰੇ ਦੇਸ਼ ਨੂੰ ਨਸ਼ੀਲੀ ਦਵਾਈਆਂ ਦੇ ਸੰਕਟ ਤੋਂ ਮੁਕਤ ਕਰਵਾਉਣ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਬਿਹਤਰ ਦੁਨੀਆ ਦਾ ਉਪਹਾਰ ਦੇਣ ਦੇ ਆਪਣੇ ਸੰਕਲਪ ਨੂੰ ਮਜ਼ਬੂਤ ਕਰੀਏ।

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ‘ਨਸ਼ੀਲੀ ਦਵਾਈਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਦੇ ਵਿਰੁੱਧ ਅੰਤਰਰਾਸ਼ਟਰੀ ਦਿਵਸ’ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ‘ਨਸ਼ਾ ਮੁਕਤ ਭਾਰਤ’ ਲਈ ਯਤਨਸ਼ੀਲ ਹੈ। ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੇ ‘ਨਸ਼ਾ ਮੁਕਤ ਭਾਰਤ’ ਦੇ ਸੰਕਲਪ ਨੂੰ ਪੂਰਾ ਕਰਨ ਲਈ ਯਤਨਸ਼ੀਲ ਸਾਡੀਆਂ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਆਲ ਇੰਡੀਆ ‘ਨਸ਼ਾ ਮੁਕਤ ਪਖਵਾੜਾ’ ਦੇ ਸਫ਼ਲ ਆਯੋਜਨ ਦੇ ਲਈ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੂੰ ਵਧਾਈ ਦਿੱਤੀ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਾ ਨਾ ਕੇਵਲ ਵਿਅਕਤੀ ਲਈ ਬਲਕਿ ਸਮਾਜ ਅਤੇ ਰਾਸ਼ਟਰੀ ਸੁਰੱਖਿਆ ਲਈ ਵੀ ਚੁਣੌਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ‘ਨਸ਼ਾ ਮੁਕਤ ਭਾਰਤ’ ਦਾ ਨਿਰਮਾਣ ਸਾਡੀ ਸਰਕਾਰ ਦੀਆਂ ਪ੍ਰਮੁੱਖ ਪ੍ਰਾਥਮਿਕਤਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਨਸ਼ੇ ਦੇ ਵਿਰੁੱਧ ਲੜਾਈ ਵਿੱਚ ‘ ਬੌਟਮ ਟੂ ਟੌਪ ਅਤੇ ਟੌਪ ਟੂ ਬੌਟਮ ਵਿਜ਼ਨ ਦੇ ਨਾਲ ਬਿਹਤਰ ਤਾਲਮੇਲ ਅਪਣਾਇਆ ਹੈ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨਸ਼ੇ ਦੇ ਵਿਰੁੱਧ ‘ਜ਼ੀਰੋ ਟੋਲਰੈਂਸ’ ਦੀ ਨੀਤੀ ਦੇ ਤਹਿਤ ਕੰਮ ਕਰਦੇ ਹੋਏ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਖਤਮ ਕਰਨ ਲਈ ਪ੍ਰਤੀਬੱਧ ਹੈ। ਮੈਨੂੰ ਖੁਸ਼ੀ ਹੈ ਕਿ ਗ੍ਰਹਿ ਮੰਤਰਾਲੇ ਦੇ ਪ੍ਰਯਾਸਾਂ, ਐੱਨਸੀਓਆਰਡੀ ਦੀ ਸਥਾਪਨਾ ਅਤੇ ਰਾਜਾਂ ਦੇ ਪੁਲਿਸ ਵਿਭਾਗਾਂ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਗਠਨ ਨਾਲ ਇਸ ਲੜਾਈ ਨੂੰ ਹੋਰ ਗਤੀ ਮਿਲੀ ਹੈ ਅਤੇ ਇਸ ਦੇ ਸਫ਼ਲ ਨਤੀਜੇ ਆਏ ਹਨ।

ਸ਼੍ਰੀ ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਸਾਡਾ ਟੀਚਾ ਡਰੱਗ ਕੰਟਰੋਲ ‘ਤੇ ਸਰਕਾਰ ਦੁਆਰਾ ਉਠਾਏ ਗਏ ਸਾਰੇ ਸਕਾਰਾਤਮਕ ਕਦਮਾਂ ਦੇ ਨਾਲ-ਨਾਲ ਵਿਆਪਕ ਜਨਭਾਗੀਦਾਰੀ ਸੁਨਿਸ਼ਚਿਤ ਕਰਕੇ ਪੂਰੀ ਜਿੱਤ ਪ੍ਰਾਪਤ ਕਰਨਾ ਹੈ। ਮੈਂ ਦੇਸ਼ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਨਸ਼ੇ ਦੇ ਵਿਰੁੱਧ ਸਰਕਾਰ ਦੀ ਲੜਾਈ ਵਿੱਚ ਆਪਣਾ ਅਹਿਮ ਯੋਗਦਾਨ ਦੇਣ। ਆਓ ਅਸੀਂ ਸਭ ਮਿਲ ਕੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਇੱਕ ਸਵਸਥ, ਖੁਸ਼ਹਾਲ ਅਤੇ ਸੁਰੱਖਿਅਤ ਸਮਾਜ ਬਣਾਉਣ ਦਾ ਸੰਕਲਪ ਲਈਏ।

ਡਰੱਗਸ ਦੇ ਗੈਰ-ਕਾਨੂੰਨੀ ਕਾਰੋਬਾਰ ‘ਤੇ ਲਗਾਮ ਕੱਸਣ ਲਈ ਗ੍ਰਹਿ ਮੰਤਰਾਲੇ ਵੱਲੋਂ ਕੀਤੇ ਗਏ ਬਹੁ-ਪੱਖੀ ਯਤਨਾਂ ਦੇ ਕਾਰਨ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਵਿੱਚ ਲਗਭਗ  100% ਦਾ ਵਾਧਾ ਹੋਇਆ ਅਤੇ ਇਸ ਦਾ ਕਾਰੋਬਾਰ ਕਰਨ ਵਾਲਿਆਂ ਦੇ ਵਿਰੁੱਧ ਦਰਜ ਮਾਮਲਿਆਂ ਵਿੱਚ 152% ਦਾ ਵਾਧਾ ਹੋਇਆ।

ਮੰਤਰਾਲੇ ਦੁਆਰਾ ਜਾਰੀ ਅੰਕੜਿਆ ਦੇ ਮੁਤਾਬਿਕ, 2006 ਤੋਂ 2013 ਦੀ ਮਿਆਦ ਦੌਰਾਨ ਦਰਜ ਮਾਮਲਿਆਂ ਦੀ ਸੰਖਿਆ 1257 ਸੀ, ਜੋ 2014-2023 ਦੌਰਾਨ 3 ਗੁਣਾ ਵਧ ਕੇ 3755 ਹੋ ਗਈ। 2006-13 ਵਿੱਚ 1363 ਗ੍ਰਿਫਤਾਰੀਆਂ ਹੋਈਆਂ ਅਤੇ 2014-23 ਦੀ ਮਿਆਦ ਵਿੱਚ ਇਨ੍ਹਾਂ ਦੀ ਸੰਖਿਆ 4 ਗੁਣਾ ਵਧ ਕੇ 5745 ਹੋ ਗਈ। ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਜ਼ਬਤ ਕੀਤੀ ਗਈ ਡਰੱਗਸ ਦੀ ਮਾਤਰਾ ਦੋ ਗੁਣਾ ਹੋ ਕੇ 3.95 ਲੱਖ ਕਿਲੋਗ੍ਰਾਮ ਹੋ ਗਈ, ਜੋ 2006-13 ਦੌਰਾਨ 1.52 ਲੱਖ ਕਿਲੋਗ੍ਰਾਮ ਸੀ। ਜ਼ਬਤ ਡਰੱਗਸ ਦੀ ਕੀਮਤ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦ ਮੋਦੀ ਜੀ ਦੀ ਅਗਵਾਈ ਵਿੱਚ ਸਰਕਾਰ ਦੇ ਕਾਰਜਕਾਲ ਦੌਰਾਨ 30 ਗੁਣਾ ਵਧ ਕੇ 22,000 ਕਰੋੜ ਰੁਪਏ ਹੋ ਗਈ, ਇਹ 2006-13 ਦੀ ਮਿਆਦ ਵਿੱਚ 768 ਕਰੋੜ ਰੁਪਏ ਸੀ। 

ਮੋਦੀ ਸਰਕਾਰ ਦੌਰਾਨ ਐਂਟੀ ਨਾਰਕੋਟਿਕਸ ਏਜੰਸੀਆਂ ਨੇ 12,000 ਕਰੋੜ ਰੁਪਏ ਦੀ 12 ਲੱਖ ਕਿਲੋਗ੍ਰਾਮ ਡਰੱਗਸ ਵੀ ਨਸ਼ਟ ਕੀਤੀ। ਜੂਨ 2023 ਤੱਕ, NCB ਨੇ 23 ਅਜਿਹੇ ਮਾਮਲਿਆਂ ਵਿੱਚ ਵਿੱਤੀ ਜਾਂਚ ਕੀਤੀ, ਜਿਸ ਵਿੱਚ 74,75,00,531 ਰੁਪਏ ਦੀ ਸੰਪੱਤੀ ਜ਼ਬਤ ਕੀਤੀ ਗਈ।

*****

ਆਰਆਰ/ਵੀਵੀ/ਪੀਆਰ/ਪੀਐੱਸ



(Release ID: 2029006) Visitor Counter : 9