ਯੁਵਾ ਮਾਮਲੇ ਤੇ ਖੇਡ ਮੰਤਰਾਲਾ
ਖੇਡ ਮੰਤਰੀ ਨੇ ਪੰਚਕੂਲਾ ਵਿੱਚ ਏਐੱਫਆਈ ਦਾ ਨਵਾਂ ਲੋਗੋ ਜਾਰੀ ਕੀਤਾ ਅਤੇ ਓਲੰਪਿਕ ਜਾਣ ਵਾਲੇ ਐਥਲੀਟਾਂ ਨਾਲ ਮੁਲਾਕਾਤ ਕੀਤੀ
Posted On:
29 JUN 2024 11:02PM by PIB Chandigarh
ਖੇਡ ਮੰਤਰੀ ਨੇ ਪੰਚਕੂਲਾ ਵਿੱਚ ਏਐੱਫਆਈ ਦਾ ਨਵਾਂ ਲੋਗੋ ਜਾਰੀ ਕੀਤਾ ਅਤੇ ਓਲੰਪਿਕ ਜਾਣ ਵਾਲੇ ਐਥਲੀਟਾਂ ਨਾਲ ਮੁਲਾਕਾਤ ਕੀਤੀ
ਮਾਨਯੋਗ ਯੁਵਾ ਮਾਮਲੇ ਅਤੇ ਖੇਡਾਂ ਅਤੇ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਯਾ ਨੇ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੇ ਨਵੇਂ ਲੋਗੋ ਤੋਂ ਪਰਦਾ ਹਟਾਇਆ ਅਤੇ ਪੈਰਿਸ 2024 ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਟ੍ਰੈਕ ਅਤੇ ਫੀਲਡ ਐਥਲੀਟਾਂ ਨਾਲ ਗੱਲਬਾਤ ਕੀਤੀ, ਜੋ ਸ਼ਨੀਵਾਰ ਨੂੰ ਇੱਥੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਰਾਸ਼ਟਰੀ ਅੰਤਰ-ਰਾਜੀ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਹਨ।
ਉਨ੍ਹਾਂ ਉਲੰਪਿਕ ਖੇਡਾਂ ਲਈ ਜਾਣ ਵਾਲੇ ਐਥਲੀਟਾਂ ਨੂੰ ਸੰਬੋਧਨ ਦੌਰਾਨ ਉਨ੍ਹਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਪੈਰਿਸ ਉਲੰਪਿਕ ਲਈ ਸਾਰੇ ਐਥਲੀਟਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ, ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਪਿਛਲੇ 10 ਸਾਲਾਂ ਵਿੱਚ ਖੇਡਾਂ ਦੇ ਖੇਤਰ ਵਿੱਚ ਹੋਈ ਤਰੱਕੀ ਬਹੁਤ ਉਤਸ਼ਾਹਜਨਕ ਹੈ।" ਉਨ੍ਹਾਂ ਨੇ ਕਿਹਾ, ''ਮੈਨੂੰ ਭਰੋਸਾ ਹੈ ਕਿ ਸਾਡੇ ਅਥਲੀਟ ਪੈਰਿਸ ਓਲੰਪਿਕ ਖੇਡਾਂ 'ਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਗੇ।"
ਕੇਂਦਰੀ ਖੇਡ ਮੰਤਰੀ ਨੇ ਰਾਸ਼ਟਰੀ ਅੰਤਰ-ਰਾਜੀ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਮੈਡਲ ਵੀ ਪ੍ਰਦਾਨ ਕੀਤੇ।
ਇਸ ਤੋਂ ਪਹਿਲਾਂ ਦਿਨ ਵਿੱਚ, ਡਾ. ਮਾਂਡਵੀਯਾ ਨੇ ਪਟਿਆਲਾ ਵਿੱਚ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਦਾ ਦੌਰਾ ਕੀਤਾ ਅਤੇ ਨੈਸ਼ਨਲ ਸੈਂਟਰ ਆਫ਼ ਐਕਸੀਲੈਂਸ ਵਿੱਚ ਵੇਟਲਿਫਟਰ ਮੀਰਾਬਾਈ ਚਾਨੂ, ਜੈਵਲਿਨ ਥਰੋਅਰ ਅੰਨੂ ਰਾਣੀ ਅਤੇ ਸ਼ਾਟ ਪੁਟਰ ਆਭਾ ਖਟੂਆ ਦੇ ਨਾਲ-ਨਾਲ ਕਈ ਹੋਰ ਐਥਲੀਟਾਂ ਅਤੇ ਕੋਚਾਂ ਨਾਲ ਗੱਲਬਾਤ ਕੀਤੀ।
***
ਪ੍ਰਗਿਆ ਪਾਲੀਵਾਲ ਗੌੜ/ਹਿਮਾਂਸ਼ੂ ਪਾਠਕ
(Release ID: 2029688)
Visitor Counter : 59