ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸ਼੍ਰੀ ਅਮਰਨਾਥ ਯਾਤਤਰਾ ਦੇ ਮੌਕੇ ‘ਤੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
‘ਸ਼੍ਰੀ ਅਮਰਨਾਥ ਯਾਤਰਾ ਭਾਰਤੀ ਸੰਸਕ੍ਰਿਤੀ ਦੀ ਪਰੰਪਰਾ ਅਤੇ ਸਦੀਵੀਤਾ ਦਾ ਸਦੀਵੀ ਪ੍ਰਤੀਕ ਹੈ’
‘ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸਾਡੀ ਸਰਕਾਰ ਸ਼ਰਧਾਲੂਆਂ ਦੀ ਸੁਰੱਖਿਅਤ, ਸੁਚਾਰੂ ਅਤੇ ਸੁਖਦ ਯਾਤਰਾ ਲਈ ਪ੍ਰਤੀਬੱਧ ਹੈ’
ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ, ਇਸ ਦੇ ਲਈ ਸਰਕਾਰ ਨੇ ਹਰ ਸੰਭਵ ਵਿਵਸਥਾ ਕੀਤੀ ਹੈ-ਸ਼੍ਰੀ ਅਮਿਤ ਸ਼ਾਹ
Posted On:
29 JUN 2024 5:49PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਤੋਂ ਸ਼ੁਰੂ ਹੋਈ ਸ਼੍ਰੀ ਅਮਰਨਾਥ ਯਾਤਰਾ ਦੇ ਮੌਕੇ ‘ਤੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸ਼੍ਰੀ ਅਮਰਨਾਥ ਯਾਤਰਾ ਭਾਰਤੀ ਸੰਸਕ੍ਰਿਤੀ ਦੀ ਪਰੰਪਰਾ ਅਤੇ ਸਦੀਵੀਤਾ ਦਾ ਸਦੀਵੀ ਪ੍ਰਤੀਕ ਹੈ। ਅੱਜ ਇਸ ਦਿਵਯ ਯਾਤਰਾ ਦੀ ਸ਼ੁਰੂਆਤ ਹੋ ਰਹੀ ਹੈ। ਮੈਂ ਸਾਰੇ ਸ਼ਰਧਾਲੂਆਂ ਨੂੰ ਬਾਬਾ ਬਰਫਾਨੀ ਦੇ ਦਰਸ਼ਨ-ਪੂਜਾ ਦੀ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਸਾਡੀ ਸਰਕਾਰ ਸ਼ਰਧਾਲੂਆਂ ਦੀ ਸੁਰੱਖਿਅਤ, ਸੁਚਾਰੂ ਅਤੇ ਸੁਖਦ ਯਾਤਰਾ ਲਈ ਪ੍ਰਤੀਬੱਧ ਹੈ ਅਤੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ, ਇਸ ਦੇ ਲਈ ਹਰ ਸੰਭਵ ਵਿਵਸਥਾ ਕੀਤੀ ਹੈ। ਹਰ-ਹਰ ਮਹਾਦੇਵ!"
*****
ਆਰਕੇ/ਵੀਵੀ/ਏਐੱਸਐੱਚ/ਆਰਆਰ/ਪੀਆਰ/ਪੀਐੱਸ
(Release ID: 2029976)
Visitor Counter : 45