ਕਿਰਤ ਤੇ ਰੋਜ਼ਗਾਰ ਮੰਤਰਾਲਾ
azadi ka amrit mahotsav

ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਫਾਕਸਕਾਨ ਇੰਡੀਆ ਐਪਲ ਆਈਫੋਨ ਪਲਾਂਟ ਵਿੱਚ ਵਿਆਹੀਆਂ ਮਹਿਲਾਵਾਂ ਨੂੰ ਕੰਮ ਕਰਨ ਦੀ ਇਜਾਜ਼ਤ ਨਾ ਦੇਣ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ


ਤਮਿਲਨਾਡੂ ਸਰਕਾਰ ਦੇ ਕਿਰਤ ਵਿਭਾਗ ਤੋਂ ਰਿਪੋਰਟ ਮੰਗੀ ਗਈ

Posted On: 26 JUN 2024 6:25PM by PIB Chandigarh

ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਵੱਖ-ਵੱਖ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਫਾਕਸਕਾਨ ਇੰਡੀਆ ਐਪਲ ਆਈਫੋਨ ਪਲਾਂਟ ਵਿੱਚ ਵਿਆਹੀਆਂ ਮਹਿਲਾਵਾਂ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਨ੍ਹਾਂ ਰਿਪੋਰਟਾਂ ਦੇ ਮੱਦੇਨਜ਼ਰ, ਮੰਤਰਾਲੇ ਨੇ ਤਮਿਲਨਾਡੂ ਸਰਕਾਰ ਦੇ ਕਿਰਤ ਵਿਭਾਗ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ।

ਬਰਾਬਰ ਮਿਹਨਤਾਨਾ ਐਕਟ, 1976 ਦੀ ਧਾਰਾ 5 ਸਪੱਸ਼ਟ ਤੌਰ 'ਤੇ ਇਹ ਨਿਯਮ ਬਣਾਉਂਦੀ ਹੈ ਕਿ ਪੁਰਸ਼ ਅਤੇ ਮਹਿਲਾ ਕਰਮਚਾਰੀਆਂ ਦੀ ਭਰਤੀ ਕਰਦੇ ਸਮੇਂ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਕਿਉਂਕਿ ਰਾਜ ਸਰਕਾਰ ਇਸ ਐਕਟ ਦੇ ਉਪਬੰਧਾਂ ਨੂੰ ਲਾਗੂ ਕਰਨ ਅਤੇ ਪ੍ਰਸ਼ਾਸਨ ਲਈ ਢੁਕਵੀਂ ਅਥਾਰਟੀ ਹੈ, ਇਸ ਲਈ ਰਾਜ ਸਰਕਾਰ ਤੋਂ ਰਿਪੋਰਟ ਮੰਗੀ ਗਈ ਹੈ।

ਇਸ ਦੇ ਨਾਲ ਹੀ ਖੇਤਰੀ ਮੁੱਖ ਕਿਰਤ ਕਮਿਸ਼ਨਰ ਦੇ ਦਫ਼ਤਰ ਨੂੰ ਵੀ ਭਾਰਤ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੂੰ ਤੱਥਾਂ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

****

ਪ੍ਰਗਿਆ ਪਾਲੀਵਾਲ ਗੌੜ/ਹਿਮਾਂਸ਼ੂ ਪਾਠਕ


(Release ID: 2029992) Visitor Counter : 51