ਰਾਸ਼ਟਰਪਤੀ ਸਕੱਤਰੇਤ

2022 ਬੈਚ ਦੇ ਆਈਏਐੱਸ ਅਧਿਕਾਰੀਆਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਕਿਸੇ ਪ੍ਰਸ਼ਾਸਕ ਦੇ ਲਈ ਸਭ ਤੋਂ ਅਹਿਮ ਗੱਲ ਲੋਕਾਂ ਦਾ ਵਿਸ਼ਵਾਸ ਜਿੱਤਣਾ ਅਤੇ ਉਸ ਨੂੰ ਬਣਾਏ ਰੱਖਣਾ ਹੈ: ਆਈਏਐੱਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੁਰਮੂ ਨੇ ਕਿਹਾ

Posted On: 01 JUL 2024 12:56PM by PIB Chandigarh

ਵਰਤਮਾਨ ਵਿੱਚ ਵਿਭਿੰਨ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਹਾਇਕ ਸਕੱਤਰਾਂ ਦੇ ਅਹੁਦੇ ‘ਤੇ ਤੈਨਾਤ 2022 ਬੈਚ ਦੇ ਆਈਏਐੱਸ ਅਧਿਕਾਰੀਆਂ ਦੇ ਇੱਕ ਸਮੂਹ ਨੇ ਅੱਜ (1 ਜੁਲਾਈ, 20-24) ਰਾਸ਼ਟਰਪਤੀ ਭਵਨ ਸੱਭਿਆਚਾਰਕ ਕੇਂਦਰ ਵਿਖੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਨੇ ਆਈਏਐੱਸ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਦੇਸ਼ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ ਇੱਕ ਬਿਹਤਰੀਨ ਕਰੀਅਰ  ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੱਖਾਂ ਮਹੱਤਵਅਕਾਂਖੀ ਯੁਵਾ ਆਈਏਐੱਸ ਅਧਿਕਾਰੀ ਬਣਨ ਦਾ ਸੁਪਨਾ ਦੇਖਦੇ ਹਨ। ਉਨ੍ਹਾਂ ਵਿੱਚੋਂ ਕਈ ਇਸ ਸੇਵਾ ਵਿੱਚ ਚੋਣ ਲਈ ਸਖ਼ਤ ਮਿਹਨਤ ਕਰਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਸਾਰੇ ਨੌਜਵਾਨਾਂ ਵਿੱਚੋਂ ਤੁਸੀਂ ਹੀ ਹੋ ਜਿਨ੍ਹਾਂ ਨੂੰ ਇਸ ਸੇਵਾ ਦੇ ਮਾਧਿਅਮ ਨਾਲ ਨਾਗਰਿਕਾਂ ਦੀ ਭਲਾਈ ਲਈ ਕੰਮ ਕਰਨ ਦਾ ਅਵਸਰ ਮਿਲਿਆ ਹੈ। ਉਨ੍ਹਾਂ ਨੇ ਮਿਲਣ ਪਹੁੰਚੇ ਆਈਏਐੱਸ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਜਿੱਥੇ ਵੀ ਕੰਮ ਕਰਨ, ਆਪਣੀ ਸੰਵੇਦਨਸ਼ੀਲਤਾ, ਇਮਾਨਦਾਰੀ ਅਤੇ ਕੁਸ਼ਲਤਾ ਨਾਲ ਆਪਣੀ ਛਾਪ ਛੱਡਣ।

ਰਾਸ਼ਟਰਪਤੀ ਨੇ ਕਿਹਾ ਕਿ ਇਸ ਉੱਚ ਟੈਕਨੋਲੋਜੀ ਯੁਗ ਵਿੱਚ ਜਦੋਂ ਲੋਕਾਂ ਨੂੰ ਦੇਸ਼-ਦੁਨੀਆ ਦੀ ਜਾਣਕਾਰੀ ਵਾਸਤਵਿਕ ਸਮੇਂ ਵਿੱਚ ਮਿਲ ਰਹੀ ਹੈ, ਤਦ ਅਧਿਕਾਰੀਆਂ ਦੀਆਂ ਚੁਣੌਤੀਆਂ ਹੋਰ ਵੱਧ ਗਈਆਂ ਹਨ। ਜਦੋਂ ਤੱਕ ਉਹ ਕਿਸੇ ਯੋਜਨਾ ਦੇ ਸਮਾਜਿਕ ਜਾਂ ਆਰਥਿਕ ਲਕਸ਼ ਨੂੰ ਪ੍ਰਾਪਤ ਕਰਦੇ ਹਨ, ਤਦ ਤੱਕ ਲੋਕਾਂ ਦੀਆਂ ਜ਼ਰੂਰਤਾਂ, ਜਾਗਰੂਕਤਾ ਅਤੇ ਉਮੀਦਾਂ ਹੋਰ ਵੱਧ ਚੁੱਕੀਆਂ ਹੁੰਦੀਆਂ ਹਨ। ਇਸ ਲਈ ਉਨ੍ਹਾਂ ਨੂੰ ਅਜਿਹੀਆਂ ਵਿਵਸਥਾਵਾਂ ਬਣਾਉਣੀਆਂ ਚਾਹੀਦੀਆਂ ਹਨ ਜੋ ਉਨ੍ਹਾਂ ਨੂੰ ਭਵਿੱਖ ਦੇ ਲਈ ਤਿਆਰ ਰਹਿਣ ਵਿੱਚ ਸਮਰੱਥ ਬਣਾਉਣ।

ਰਾਸ਼ਟਰਪਤੀ ਨੇ ਕਿਹਾ ਕਿ ਸਮਾਵੇਸ਼ੀ ਅਤੇ ਟਿਕਾਊ ਵਿਕਾਸ ਅਤੇ ਹਰ ਵਰਗ ਦੇ ਸਮਾਜਿਕ-ਆਰਥਿਕ ਸਸ਼ਕਤੀਕਰਣ ਲਈ ਵੱਡੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦੀ ਕਾਰਜ ਸੰਸਕ੍ਰਿਤੀ ਜਨਭਾਗੀਦਾਰੀ ‘ਤੇ ਅਧਾਰਿਤ ਹੋਣੀ ਚਾਹੀਦੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਅੱਜ ਦੇ ਸੰਦਰਭ ਵਿੱਚ ਅਧਿਕਾਰੀਆਂ ਨੂੰ ਨਾ ਸਿਰਫ਼ ਪ੍ਰਸ਼ਾਸਨ ਬਲਕਿ ਸੁਵਿਧਾ ਪ੍ਰਦਾਤਾ ਅਤੇ ਪ੍ਰਬੰਧਕ ਦੀ ਭੂਮਿਕਾ ਵੀ ਨਿਭਾਉਣੀ ਹੋਵੇਗੀ। ਉਨ੍ਹਾਂ ਦੀ ਸਫ਼ਲਤਾ ਇਸ ਗੱਲ ‘ਤੇ ਨਿਰਭਰ ਕਰੇਗੀ ਕਿ ਉਹ ਸਭ ਨੂੰ ਨਾਲ ਲੈ ਕੇ ਕਿਵੇਂ ਜਵਾਬਦੇਹ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਦਾਨ ਕਰ ਪਾਉਂਦੇ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਪ੍ਰਸ਼ਾਸਨ ਦੇ ਲਈ ਸਭ ਤੋਂ ਮਹੱਤਵਪੂਰਨ ਗੱਲ ਲੋਕਾਂ ਦਾ ਵਿਸ਼ਵਾਸ ਜਿੱਤਣਾ ਅਤੇ ਉਸ ਨੂੰ ਬਣਾਏ ਰੱਖਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੇ ਲਈ ਆਪਣੀ ਪਹੁੰਚਯੋਗਤਾ, ਪਾਰਦਰਸ਼ਿਤਾ ਅਤੇ ਵਿਸ਼ਵਾਸ ਨਿਰਮਾਣ ਦੇ ਲਈ ਟੈਕਨੋਲੋਜੀ ਦਾ ਉਪਯੋਗ ਕਰਨ ਦੀ ਸਲਾਹ ਦਿੱਤੀ। ਹਾਲਾਂਕਿ, ਉਨ੍ਹਾਂ ਨੇ ਅਧਿਕਾਰੀਆਂ ਨੂੰ ਆਤਮ-ਪ੍ਰਚਾਰ ਦੇ ਲਈ ਟੈਕਨਲੋਜੀ, ਵਿਸ਼ੇਸ਼ ਤੌਰ ‘ਤੇ ਸੋਸ਼ਲ ਮੀਡੀਆ ਦਾ ਉਪਯੋਗ ਕਰਨ ਤੋਂ ਬੱਚਣ ਦੀ ਸਲਾਹ ਦਿੱਤੀ।

ਰਾਸ਼ਟਰਪਤੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਨੈਤਿਕਤਾ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕਰਨਾ ਚਾਹੀਦਾ ਹੈ ਅਤੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸ਼ੁਰੂ ਤੋਂ ਹੀ ਸੁਚੇਤ ਅਤੇ ਸਕ੍ਰਿਅ ਰਹਿਣਾ ਹੋਵੇਗਾ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਅਧਿਕਾਰੀ ਆਪਣੇ ਨਿੱਜੀ ਆਚਰਣ ਵਿੱਚ ਇਮਾਨਦਾਰੀ, ਧਾਰਮਿਕਤਾ ਅਤੇ ਸਥਿਰਤਾ ਨੂੰ ਵੀ ਉਤਸ਼ਾਹਿਤ ਕਰਨ।

ਰਾਸ਼ਟਰਪਤੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਲਈ ਵਿਕਸਿਤ ਮਾਨਸਿਕਤਾ ਜ਼ਰੂਰੀ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਅਧਿਕਾਰੀ ਨਵੀਂ ਸੋਚ ਅਤੇ ਨਵੇਂ ਸਮਾਧਾਨਾਂ ਦੇ ਨਾਲ ਦੇਸ਼ ਦੇ ਵਿਕਾਸ ਨੂੰ ਅੱਗੇ ਵਧਾਉਣਗੇ।

 ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਇੱਥੇ ਕਲਿੱਕ ਕਰੋ-   

 

************

ਡੀਐੱਸ/ਐੱਸਆਰ



(Release ID: 2030031) Visitor Counter : 14