ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਤਹਿਤ ਵਿਆਜ ਛੋਟ ਦਾਅਵਿਆਂ ਦੇ ਤੇਜ਼ੀ ਨਾਲ ਬੈਂਕ ਨਿਪਟਾਰੇ ਲਈ ਵੈੱਬ ਪੋਰਟਲ ਲਾਂਚ ਕਰਨ ਦੇ ਨਾਲ ਭਾਰਤੀ ਕਿਸਾਨਾਂ ਦੀ ਆਵਾਜ਼ ਨੂੰ ਉੱਚਾ ਚੁੱਕਣ ਲਈ 'ਕ੍ਰਿਸ਼ੀ ਕਥਾ' ਬਲੌਗਸਾਈਟ ਸ਼ੁਰੂ ਕੀਤੀ


ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੱਖ-ਵੱਖ ਕਦਮ ਚੁੱਕ ਰਹੀ ਹੈ: ਸ੍ਰੀ ਸ਼ਿਵਰਾਜ ਸਿੰਘ ਚੌਹਾਨ

ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੇ ਤਹਿਤ ਅੱਜ ਤੱਕ 67,871 ਪ੍ਰੋਜੈਕਟਾਂ ਲਈ 43,000 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਵਿੱਚੋਂ 72,000 ਕਰੋੜ ਰੁਪਏ ਦਾ ਨਿਵੇਸ਼ ਜੁਟਾਇਆ ਗਿਆ ਹੈ: ਸ੍ਰੀ ਚੌਹਾਨ

ਇਸ ਪਹਿਲਕਦਮੀ ਦੇ ਮੰਤਵ ਜਾਗਰੂਕਤਾ ਵਧਾਉਣ, ਗਿਆਨ ਦੇ ਅਦਾਨ-ਪ੍ਰਦਾਨ ਦੀ ਸਹੂਲਤ, ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਸ਼ਕਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਣਗੇ

Posted On: 28 JUN 2024 4:47PM by PIB Chandigarh

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੈਂਕਾਂ ਵੱਲੋਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ) ਦੇ ਅਧੀਨ ਜਮ੍ਹਾ ਵਿਆਜ ਛੋਟ ਦਾਅਵਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਸਵੈਚਾਲਤ ਅਤੇ ਤੇਜ਼ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਡੀਏ ਐਂਡ ਐੱਫਡਬਲਿਊ) ਅਤੇ ਨਾਬਾਰਡ ਵੱਲੋਂ ਸਾਂਝੇ ਤੌਰ 'ਤੇ ਵਿਕਸਤ ਕੀਤੇ ਗਏ ਇੱਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ, ਨਾਬਾਰਡ ਦੇ ਚੇਅਰਮੈਨ, ਡੀਏ ਅਤੇ ਐੱਫਡਬਲਿਊ ਅਤੇ ਬੈਂਕਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੱਖ-ਵੱਖ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਸਟੋਰੇਜ ਸਮਰੱਥਾ ਵਧਾਉਣ ਅਤੇ ਕਿਸਾਨਾਂ ਦੇ ਨੁਕਸਾਨ ਨੂੰ ਘਟਾਉਣ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ 1 ਲੱਖ ਕਰੋੜ ਦੀ ਰਕਮ ਨਾਲ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਰਜ਼ਾ ਦਾਅਵਿਆਂ ਦਾ ਨਵਾਂ ਸ਼ੁਰੂ ਕੀਤਾ ਸਵੈਚਾਲਨ ਇੱਕ ਦਿਨ ਦੇ ਅੰਦਰ ਦਾਅਵਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਏਗਾ, ਜਿਸ ਨੂੰ ਹੱਥੀਂ ਨਿਪਟਾਉਣ ਵਿੱਚ ਕਈ ਮਹੀਨੇ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ ਅਤੇ ਭ੍ਰਿਸ਼ਟ ਢੰਗ-ਤਰੀਕਿਆਂ ਨੂੰ ਰੋਕੇਗਾ। ਸ੍ਰੀ ਚੌਹਾਨ ਨੇ ਕਿਹਾ ਕਿ ਕਿਸਾਨਾਂ ਦੇ ਤਜਰਬੇ ਸਾਂਝੇ ਕਰਨ ਵਾਲਾ ਨਵਾਂ ਪੋਰਟਲ ਕਿਸਾਨ ਭਾਈਚਾਰੇ ਨੂੰ ਇੱਕ ਦੂਜੇ ਦੇ ਤਜਰਬਿਆਂ ਤੋਂ ਲਾਭ ਉਠਾਉਣ ਦੇ ਯੋਗ ਬਣਾਏਗਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਅਜਿਹੇ ਹਨ, ਜੋ ਸਵੈ-ਪ੍ਰਯੋਗ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਫਲ ਕਹਾਣੀਆਂ ਨੂੰ ਹੋਰਾਂ ਦੀ ਨਕਲ ਕਰਨ ਲਈ ਅੱਗੇ ਲਿਆਉਣਾ ਚਾਹੀਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਤੱਕ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਧੀਨ 67,871 ਪ੍ਰੋਜੈਕਟਾਂ ਲਈ ਪਹਿਲਾਂ ਹੀ ਮਨਜ਼ੂਰ ਕੀਤੇ 43,000 ਕਰੋੜ ਰੁਪਏ ਦੇ ਨਾਲ 72,000 ਕਰੋੜ ਰੁਪਏ ਦੇ ਨਿਵੇਸ਼ ਨੂੰ ਜੁਟਾਇਆ ਗਿਆ ਹੈ। ਇਸ ਤੋਂ ਇਲਾਵਾ, ਬੈਂਕ ਵਿਆਜ ਛੋਟ ਦਾਅਵਿਆਂ ਦੇ ਜਲਦੀ ਨਿਪਟਾਰੇ ਦੀ ਉਮੀਦ ਹੈ।

ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਸਵੈਚਾਲਤ ਪ੍ਰਣਾਲੀ ਹੱਥੀਂ ਪ੍ਰਕਿਰਿਆ ਵਿੱਚ ਸੰਭਾਵਿਤ ਮਨੁੱਖੀ ਗ਼ਲਤੀ ਤੋਂ ਬਚਣ ਲਈ ਪੋਰਟਲ ਵੱਲੋਂ ਸਹੀ ਯੋਗ ਵਿਆਜ ਛੋਟ ਦੀ ਗਣਨਾ ਕਰਨ ਵਿੱਚ ਮਦਦ ਕਰੇਗੀ ਅਤੇ ਦਾਅਵਿਆਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਵਿੱਚ ਵੀ ਮਦਦ ਕਰੇਗੀ। ਪੋਰਟਲ ਦੀ ਵਰਤੋਂ ਬੈਂਕਾਂ, ਡੀਏ ਐਂਡ ਐੱਫਡਬਲਿਊ ਦੀ ਕੇਂਦਰੀ ਪ੍ਰੋਜੈਕਟ ਪ੍ਰਬੰਧਨ ਯੂਨਿਟ (ਸੀਪੀਐੱਮਯੂ) ਅਤੇ ਨਾਬਾਰਡ ਵੱਲੋਂ ਕੀਤੀ ਜਾਵੇਗੀ। ਵਿਆਜ ਛੋਟ ਦਾਅਵਿਆਂ ਅਤੇ ਕਰਜ਼ਾ ਗਾਰੰਟੀ ਫੀਸ ਦਾਅਵਾ ਪ੍ਰਕਿਰਿਆ ਦਾ ਸਵੈਚਾਲਨ ਸਰਕਾਰ ਨੂੰ ਸਹੀ ਵਿਆਜ ਛੋਟ ਜਾਰੀ ਕਰਨ, ਸਮੇਂ ਨੂੰ ਘਟਾਉਣ ਵਿੱਚ ਮਦਦ ਕਰੇਗਾ ਅਤੇ ਬਦਲੇ ਵਿੱਚ ਕਿਸਾਨਾਂ ਅਤੇ ਖੇਤੀ ਉੱਦਮੀਆਂ ਦੀ ਵਿੱਤੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਦੇਸ਼ ਵਿੱਚ ਖੇਤੀਬਾੜੀ ਦੇ ਵਿਕਾਸ ਲਈ ਅਜਿਹੇ ਹੋਰ ਪ੍ਰੋਜੈਕਟ ਸ਼ੁਰੂ ਕਰਨ ਲਈ ਉਤਸ਼ਾਹਿਤ ਕਰੇਗਾ।

ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਕ੍ਰਿਸ਼ੀ ਕਥਾ ਦੀ ਸ਼ੁਰੂਆਤ ਕੀਤੀ, ਜੋ ਇੱਕ ਬਲੌਗਸਾਈਟ ਆਈ, ਜਿਸਦਾ ਭਾਵ ਭਾਰਤੀ ਕਿਸਾਨਾਂ ਦੀ ਆਵਾਜ਼ ਨੂੰ ਮੰਚ ਪ੍ਰਦਾਨ ਕਰਨ ਲਈ ਇੱਕ ਡਿਜੀਟਲ ਪਲੇਟਫਾਰਮ ਵਜੋਂ ਕੰਮ ਕਰਨਾ ਹੈ, ਜੋ ਦੇਸ਼ ਭਰ ਦੇ ਕਿਸਾਨਾਂ ਦੇ ਤਜਰਬਿਆਂ, ਸੂਝ-ਬੂਝ ਅਤੇ ਸਫਲਤਾ ਦੀਆਂ ਕਹਾਣੀਆਂ ਨੂੰ ਅੱਗੇ ਵਧਾਉਣ ਲਈ ਸਮਰਪਿਤ ਹੈ।

ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਅਤੇ ਕਹਾਣੀਆਂ ਅਕਸਰ ਭਾਰਤੀ ਖੇਤੀਬਾੜੀ ਦੇ ਵਿਸ਼ਾਲ ਅਤੇ ਵਿਭਿੰਨ ਦ੍ਰਿਸ਼ਾਂ ਵਿੱਚ ਪ੍ਰਗਟ ਹੁੰਦੀਆਂ ਹਨ। ਹਰ ਫ਼ਸਲ, ਹਰ ਖੇਤ ਅਤੇ ਹਰ ਵਾਢੀ ਦੇ ਪਿੱਛੇ ਪ੍ਰਤੀਰੋਧ, ਸੰਘਰਸ਼, ਚੁਣੌਤੀਆਂ ਅਤੇ ਜਿੱਤਾਂ ਦਾ ਬਿਰਤਾਂਤ ਹੈ। "ਕ੍ਰਿਸ਼ੀ ਕਥਾ" ਦਾ ਮੰਤਵ ਇੱਕ ਵਿਆਪਕ ਅਤੇ ਵਧੀਆ ਕਹਾਣੀਆਂ ਦੱਸਣ ਵਾਲੀ ਜਗ੍ਹਾ ਪ੍ਰਦਾਨ ਕਰਨਾ ਹੈ, ਜਿੱਥੇ ਭਾਰਤ ਦੇ ਖੇਤੀਬਾੜੀ ਭਾਈਚਾਰੇ ਦੇ ਬਿਰਤਾਂਤਾਂ ਨੂੰ ਸਾਂਝਾ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਦਾ ਜਸ਼ਨ ਮਨਾਇਆ ਜਾ ਸਕਦਾ ਹੈ।

ਕੇਂਦਰੀ ਮੰਤਰੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਕ੍ਰਿਸ਼ੀ ਕਥਾ ਦੀ ਸ਼ੁਰੂਆਤ ਸਾਡੇ ਕਿਸਾਨਾਂ ਦੀ ਆਵਾਜ਼ ਨੂੰ ਮਾਨਤਾ ਦੇਣ ਅਤੇ ਉੱਚਾ ਚੁੱਕਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਤੀਰੋਧ ਅਤੇ ਨਵੀਨਤਾ ਦੀਆਂ ਉਨ੍ਹਾਂ ਦੀਆਂ ਕਹਾਣੀਆਂ ਸਾਡੇ ਖੇਤੀਬਾੜੀ ਸੈਕਟਰ ਦੀ ਬੁਨਿਆਦ ਹਨ ਅਤੇ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਮੰਚ ਦੂਜਿਆਂ ਲਈ ਪ੍ਰੇਰਨਾ ਦੇ ਸਰੋਤ ਵਜੋਂ ਕੰਮ ਕਰੇਗਾ। ਇਸ ਪਹਿਲਕਦਮੀ ਦੇ ਮੰਤਵ ਜਾਗਰੂਕਤਾ ਵਧਾਉਣ, ਗਿਆਨ ਦੇ ਆਦਾਨ-ਪ੍ਰਦਾਨ ਦੀ ਸਹੂਲਤ, ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਸ਼ਕਤੀ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਣਗੇ।

ਕ੍ਰਿਸ਼ੀ ਕਥਾ 'ਤੇ ਬੁਲੰਦ ਕੀਤੀਆਂ ਕਿਸਾਨਾਂ ਦੀਆਂ ਅਵਾਜ਼ਾਂ ਸਾਨੂੰ ਦਿਖਾਉਂਦੀਆਂ ਹਨ ਕਿ ਕਿਵੇਂ ਕਿਸਾਨਾਂ ਨੇ ਨਵੀਨ ਖੇਤੀ ਵਿਧੀਆਂ ਦੀ ਵਰਤੋਂ ਕੀਤੀ ਹੈ ਅਤੇ ਸਮਾਜ ਰਾਹੀਂ ਸੰਚਾਲਤ ਖੇਤੀ ਦੀ ਪਰਿਵਰਤਨਸ਼ੀਲ ਤਾਕਤ ਦੀਆਂ ਕਹਾਣੀਆਂ ਦੇ ਨਾਲ ਉਨ੍ਹਾਂ ਦੇ ਖੇਤੀ ਅਭਿਆਸਾਂ ਵਿੱਚ ਸਹਾਇਤਾ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲਿਆ ਹੈ। ਇਸਦਾ ਮੰਤਵ ਭਾਰਤੀ ਕਿਸਾਨਾਂ ਦੀਆਂ ਕਹਾਣੀਆਂ ਨੂੰ ਪ੍ਰੇਰਿਤ ਅਤੇ ਪ੍ਰਦਰਸ਼ਿਤ ਕਰਨਾ ਅਤੇ ਕਿਸਾਨੀ ਕਿੱਤੇ ਵਿੱਚ ਮਾਣ ਦੀ ਭਾਵਨਾ ਪੈਦਾ ਕਰਨਾ ਅਤੇ ਕਿਸਾਨਾਂ ਵਿੱਚ ਪ੍ਰਤੀਰੋਧਕਤਾ ਨੂੰ ਉਤਸ਼ਾਹਿਤ ਕਰਨਾ ਹੈ। ਸੰਖੇਪ ਵਿੱਚ ਇਹ ਖੇਤੀ ਅਤੇ ਭਾਰਤ ਦੇ ਕਿਸਾਨਾਂ ਨੂੰ ਦਾ ਜਸ਼ਨ ਮਨਾਉਣ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ।

ਖੇਤੀ ਬੁਨਿਆਦੀ ਢਾਂਚਾ ਫੰਡ ਸਕੀਮ 2020 ਵਿੱਚ ਸ਼ੁਰੂ ਕੀਤੀ ਗਈ ਸੀ, ਜਿਸਦਾ ਮੰਤਵ ਘਾਟੇ ਨੂੰ ਘਟਾਉਣ, ਕਿਸਾਨਾਂ ਨੂੰ ਬਿਹਤਰ ਮੁੱਲ ਦੇਣ, ਖੇਤੀਬਾੜੀ ਵਿੱਚ ਨਵੀਨਤਾ ਲਿਆਉਣ ਅਤੇ 2025-26 ਤੱਕ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਰਾਹੀਂ 1 ਲੱਖ ਕਰੋੜ ਰੁਪਏ ਦੀ ਫੰਡਿੰਗ ਨਾਲ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ ਵਾਢੀ ਤੋਂ ਬਾਅਦ ਪ੍ਰਬੰਧਨ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਇਹ ਯੋਜਨਾ ਬੈਂਕਾਂ ਵੱਲੋਂ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ ਲਈ ਵੱਧ ਤੋਂ ਵੱਧ 7 ਸਾਲਾਂ ਦੀ ਮਿਆਦ ਲਈ ਯੋਜਨਾ ਦੇ ਲਾਭਪਾਤਰੀਆਂ ਨੂੰ ਵਿਆਜ ਵਿੱਚ 3% ਛੋਟ ਪ੍ਰਦਾਨ ਕਰਦੀ ਹੈ, ਇਸ ਤੋਂ ਇਲਾਵਾ ਬੈਂਕਾਂ ਵੱਲੋਂ ਅਦਾ ਕੀਤੀ ਕ੍ਰੈਡਿਟ ਗਾਰੰਟੀ ਫੀਸ ਦੀ ਅਦਾਇਗੀ ਵੀ ਕੀਤੀ ਜਾਂਦੀ ਹੈ।

***************

ਐੱਸਕੇ/ਐੱਸਐੱਸ


(Release ID: 2030032) Visitor Counter : 62