ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਨੂੰ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ
Posted On:
02 JUL 2024 8:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਡਿਕ ਸ਼ੂਫ (Dick Schoof) ਨੂੰ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਕਿਹਾ ਕਿ ਉਹ ਨਵਿਆਉਣਯੋਗ ਊਰਜਾ, ਜਲ ਪ੍ਰਬੰਧਨ ਅਤੇ ਖੇਤੀਬਾੜੀ ਸਮੇਤ ਹੋਰ ਖੇਤਰਾਂ ਵਿੱਚ ਭਾਰਤ-ਨੀਦਰਲੈਂਡ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਬਹੁਤ ਉਤਸੁਕ ਹਨ।
ਪ੍ਰਧਾਨ ਮੰਤਰੀ ਨੇ ‘ਐਕਸ’ (X)‘ਤੇ ਪੋਸਟ ਕੀਤਾ:
“ਨੀਦਰਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ‘ਤੇ ਡਿਕ ਸ਼ੂਫ ਨੂੰ ਵਧਾਈਆਂ। ਨਵਿਆਉਣਯੋਗ ਉਰਜਾ, ਜਲ ਪ੍ਰਬੰਧਨ, ਖੇਤੀਬਾੜੀ, ਗਤੀਸ਼ੀਲਤਾ, ਨਵੀਂ ਅਤੇ ਉੱਭਰਦੀ ਟੈਕਨੋਲੋਜੀ ਸਮੇਤ ਕਈ ਖੇਤਰਾਂ ਵਿੱਚ ਭਾਰਤ-ਨੀਦਰਲੈਂਡ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨ ਲਈ ਬਹੁਤ ਉਤਸੁਕ ਹਾਂ।@MinPres’
************
ਡੀਐੱਸ/ਆਰਟੀ
(Release ID: 2030364)
Visitor Counter : 63
Read this release in:
English
,
Urdu
,
Marathi
,
Hindi
,
Hindi_MP
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam