ਪ੍ਰਧਾਨ ਮੰਤਰੀ ਦਫਤਰ

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦਾ ਜਵਾਬ


“ਭਾਰਤ ਦੇ ਲੋਕਾਂ ਨੇ ਪਿਛਲੇ 10 ਵਰ੍ਹਿਆਂ ਵਿੱਚ ਦੇਸ਼ ਦੀ ਸੇਵਾ ਕਰਨ ਦੇ ਲਈ ਸਾਡੀ ਸਰਕਾਰ ਦੇ ਪ੍ਰਯਾਸਾਂ ਦਾ ਦਿਲੋਂ ਸਮਰਥਨ ਅਤੇ ਅਸ਼ੀਰਵਾਦ ਦਿੱਤਾ ਹੈ”

“ਇਹ ਬਾਬਾ ਸਾਹੇਬ ਅੰਬੇਡਕਰ ਦਾ ਦਿੱਤਾ ਗਿਆ ਸੰਵਿਧਾਨ ਹੀ ਹੈ ਜਿਸ ਨੇ ਮੇਰੇ ਜਿਹੇ ਲੋਕਾਂ ਨੂੰ, ਜਿਨ੍ਹਾਂ ਦਾ ਕੋਈ ਰਾਜਨੀਤਕ ਵੰਸ਼ ਨਹੀਂ ਹੈ, ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਅਤੇ ਇਸ ਮੁਕਾਮ ਤੱਕ ਪਹੁੰਚਣ ਦਾ ਮੌਕਾ ਦਿੱਤਾ ਹੈ”

“ਸਾਡਾ ਸੰਵਿਧਾਨ ਸਾਨੂੰ ਪ੍ਰਕਾਸ਼ ਥੰਮ੍ਹ ਦੀ ਤਰ੍ਹਾਂ ਮਾਰਗਦਰਸ਼ਨ ਕਰਦਾ ਹੈ”

“ਲੋਕਾਂ ਨੇ ਸਾਨੂੰ ਪੂਰੇ ਭਰੋਸੇ ਅਤੇ ਦ੍ਰਿੜ੍ਹ ਵਿਸ਼ਵਾਸ ਦੇ ਨਾਲ ਤੀਸਰਾ ਜਨਾਦੇਸ਼ ਦਿੱਤਾ ਹੈ ਕਿ ਅਸੀਂ ਭਾਰਤ ਦੀ ਅਰਥਵਿਵਸਥਾ ਨੂੰ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਵਾਂਗੇ”

“ਅਗਲੇ 5 ਵਰ੍ਹੇ ਦੇਸ਼ ਲਈ ਮਹੱਤਵਪੂਰਨ ਹਨ”

“ਸੁਸ਼ਾਸਨ ਦੀ ਮਦਦ ਨਾਲ ਅਸੀਂ ਇਸ ਯੁਗ ਨੂੰ ਅਜਿਹੇ ਯੁਗ ਵਿੱਚ ਬਦਲਣਾ ਚਾਹੁੰਦੇ ਹਾਂ ਜਿਵੇਂ ਬੁਨਿਆਦੀ ਜ਼ਰੂਰਤਾਂ ਦੀ ਕਿਤੇ ਕੋਈ ਕਮੀ ਨਾ ਰਹਿ ਪਾਵੇ”

“ਅਸੀਂ ਇੱਥੇ ਹੀ ਨਹੀਂ ਰੁਕਣਾ ਚਾਹੁੰਦੇ। ਅਗਲੇ ਪੰਜ ਵਰ੍ਹਿਆਂ ਵਿੱਚ ਅਸੀਂ ਨਵੇਂ ਖੇਤਰਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਅਧਿਐਨ ਕਰਕੇ ਉਨ੍ਹਾਂ ਦਾ ਸਮਾਧਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ”

“ਅਸੀਂ ਹਰ ਪੱਧਰ ‘ਤੇ ਸੁਖਮ ਨਿਯੋਜਨ ਦੇ ਜ਼ਰੀਏ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਜ਼ਾਰ ਤੱਕ ਇੱਕ ਮਜ਼ਬੂਤ ਵਿਵਸਥਾ ਪ੍ਰਦਾਨ ਕਰਨ ਦੀ ਭਰਪੂਰ ਕੋਸ਼ਿਸ਼ ਕੀਤੀ ਹੈ”

“ਭਾਰਤ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ

Posted On: 03 JUL 2024 3:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ। 

ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦੇ ਪ੍ਰੇਰਣਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਗਭਗ 70 ਮੈਂਬਰਾਂ ਨੇ ਆਪਣੇ ਵਿਚਾਰ ਰੱਖੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। 

ਪ੍ਰਧਾਨ ਮੰਤਰੀ ਨੇ ਦੇਸ਼ ਦੀ ਲੋਕਤੰਤਰੀ ਯਾਤਰਾ ‘ਤੇ ਚਰਚਾ ਕਰਦੇ ਹੋਏ ਕਿਹਾ ਕਿ 60 ਵਰ੍ਹਿਆਂ ਦੇ ਬਾਅਦ ਭਾਰਤ ਦੇ ਵੋਟਰਾਂ ਨੇ ਲਗਾਤਾਰ ਤੀਸਰੀ ਵਾਰ ਕਿਸੇ ਸਰਕਾਰ ਨੂੰ ਵਾਪਸ ਲਿਆਂਦਾ ਹੈ। ਉਨ੍ਹਾਂ ਨੇ ਇਸ ਨੂੰ ਇਤਿਹਾਸਿਕ ਉਪਲਬਧੀ ਦੱਸਿਆ। ਵੋਟਰਾਂ ਦੇ ਫੈਸਲੇ ਨੂੰ ਕਮਜ਼ੋਰ ਕਰਨ ਦੇ ਲਈ ਵਿਰੋਧੀ ਧਿਰ ਦੇ ਕਦਮ ਦੀ ਨਿੰਦਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਅਸੀਂ ਦੇਖਿਆ ਹੈ ਕਿ ਵਿਰੋਧੀ ਧਿਰ ਨੇ ਭਾਰੀ ਮਨ ਨਾਲ ਆਪਣੀ ਹਾਰ ਅਤੇ ਸਾਡੀ ਜਿੱਤ ਨੂੰ ਸਵੀਕਾਰ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਸ਼ਾਸਨ ਦਾ ਸਿਰਫ਼ ਇੱਕ ਤਿਹਾਈ ਯਾਨੀ 10 ਵਰ੍ਹੇ ਹੀ ਪੂਰਾ ਕੀਤਾ ਹੈ ਅਤੇ ਹਾਲੇ ਦੋ ਤਿਹਾਈ ਯਾਨੀ 20 ਵਰ੍ਹੇ ਬਾਕੀ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਦੇ ਲੋਕਾਂ ਨੇ ਪਿਛਲੇ 10 ਵਰ੍ਹਿਆਂ ਵਿੱਚ ਦੇਸ਼ ਦੀ ਸੇਵਾ ਕਰਨ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਪੂਰੇ ਦਿਲ ਨਾਲ ਸਮਰਥਨ ਕੀਤਾ ਹੈ ਅਤੇ ਅਸ਼ੀਰਵਾਦ ਦਿੱਤਾ ਹੈ।” ਉਨ੍ਹਾਂ ਨੇ ਨਾਗਰਿਕਾਂ ਦੇ ਫੈਸਲੇ ‘ਤੇ ਮਾਣ ਵਿਅਕਤ ਕੀਤਾ, ਜਿਨ੍ਹਾਂ ਨੇ ਗਲਤ ਪ੍ਰਚਾਰ ਨੂੰ ਹਰਾਇਆ, ਕੰਮ-ਕਾਰ ਨੂੰ ਪ੍ਰਾਥਮਿਕਤਾ ਦਿੱਤੀ, ਭੁਲੇਖੇ ਦੀ ਰਾਜਨੀਤੀ ਨੂੰ ਨਕਾਰਿਆ ਅਤੇ ਵਿਸ਼ਵਾਸ ਦੀ ਰਾਜਨੀਤੀ ‘ਤੇ ਜਿੱਤ ਦੀ ਮੋਹਰ ਲਗਾਈ।

ਭਾਰਤ ਦਾ ਸੰਵਿਧਾਨ ਆਪਣੀ ਹੋਂਦ ਦੇ 75ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਇਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਸ਼ੇਸ਼ ਸਥਿਤੀ ਹੈ ਕਿਉਂਕਿ ਭਾਰਤ ਦੀ ਸੰਸਦ ਵੀ 75 ਵਰ੍ਹੇ ਪੂਰੇ ਕਰ ਰਹੀ ਹੈ, ਜੋ ਕਿ ਇਸ ਨੂੰ ਇੱਕ ਸੁਖਦ ਸੰਜੋਗ ਬਣਾਉਂਦਾ ਹੈ। ਸ਼੍ਰੀ ਮੋਦੀ ਨੇ ਬਾਬਾ ਸਾਹੇਬ ਅੰਬੇਡਕਰ ਦੁਆਰਾ ਦਿੱਤੇ ਗਏ ਭਾਰਤ ਦੇ ਸੰਵਿਧਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਿਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਭਾਰਤ ਵਿੱਚ ਕਦੇ ਰਾਜਨੀਤਕ ਪਰਿਵਾਰ ਨਾਲ ਜੁੜਿਆ ਨਹੀਂ ਸੀ, ਉਨ੍ਹਾਂ ਨੂੰ ਸੰਵਿਧਾਨ ਵਿੱਚ ਮੌਜੂਦ ਅਧਿਕਾਰਾਂ ਦੇ ਕਾਰਨ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ, “ਇਹ ਬਾਬਾ ਸਾਹੇਬ ਅੰਬੇਡਕਰ ਦਾ ਦਿੱਤਾ ਸੰਵਿਧਾਨ ਹੀ ਹੈ, 

ਜਿਸ ਨੇ ਮੇਰੇ ਜਿਹੇ ਲੋਕਾਂ ਨੂੰ, ਜਿਨ੍ਹਾਂ ਦਾ ਕੋਈ ਰਾਜਨੀਤਕ ਵੰਸ਼ ਨਹੀਂ ਹੈ, ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਅਤੇ ਇਸ ਮੁਕਾਮ ਤੱਕ ਪਹੁੰਚਣਾ ਸੰਭਵ ਕੀਤਾ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਹੁਣ, ਜਦੋਂ ਲੋਕਾਂ ਨੇ ਆਪਣੀ ਮਨਜ਼ੂਰੀ ਦੀ ਮੋਹਰ ਲਗਾ ਦਿੱਤੀ ਹੈ, ਤਾਂ ਸਰਕਾਰ ਲਗਾਤਾਰ ਤੀਸਰੀ ਵਾਰ ਆਈ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ  ਕਿ ਭਾਰਤ ਦਾ ਸੰਵਿਧਾਨ ਸਿਰਫ਼ ਲੇਖਾਂ ਦਾ ਸੰਗ੍ਰਹਿ ਨਹੀਂ ਹੈ, ਸਗੋਂ ਇਸ ਦੀ ਭਾਵਨਾ ਅਤੇ ਛਾਪ ਬਹੁਤ ਕੀਮਤੀ ਹੈ।

ਸ਼੍ਰੀ ਮੋਦੀ ਨੇ ਯਾਦ ਦਿਲਾਇਆ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 26 ਨਵੰਬਰ ਨੂੰ “ਸੰਵਿਧਾਨ ਦਿਵਸ” (Constitution Day”) ਦੇ ਰੂਪ ਵਿੱਚ ਮਨਾਉਣ ਦਾ ਪ੍ਰਸਤਾਵ ਰੱਖਿਆ ਸੀ, ਤਾਂ ਇਸ ਦਾ ਸਖਤ ਵਿਰੋਧ ਹੋਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਵਿਧਾਨ ਦਿਵਸ ਮਨਾਉਣ ਦੇ ਉਨ੍ਹਾਂ ਦੇ ਫੈਸਲੇ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨਾਂ ਦਰਮਿਆਨ ਸੰਵਿਧਾਨ ਦੀ ਭਾਵਨਾ ਨੂੰ ਹੋਰ ਜ਼ਿਆਦਾ ਪ੍ਰਸਾਰਿਤ ਕਰਨ, ਸੰਵਿਧਾਨ ਵਿੱਚ ਕੁਝ ਪ੍ਰਾਵਧਾਨਾਂ ਨੂੰ ਕਿਉਂ ਅਤੇ ਕਿਵੇਂ ਸ਼ਾਮਲ ਕੀਤਾ ਗਿਆ ਅਤੇ ਕਿਵੇਂ ਹਟਾਇਆ ਗਿਆ, ਇਸ ‘ਤੇ ਚਰਚਾ ਅਤੇ ਵਿਚਾਰ –ਵਟਾਂਦਰਾ ਕਰਨ ਵਿੱਚ ਮਦਦ ਮਿਲੀ ਹੈ।

ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਸੰਵਿਧਾਨ ਦੇ ਵੱਖ-ਵੱਖ ਪਹਿਲੂਆਂ ‘ਤੇ ਸਾਡੇ ਵਿਦਿਆਰਥੀਆਂ ਦਰਮਿਆਨ ਲੇਖ, ਵਾਦ-ਵਿਵਾਦ ਅਤੇ ਤਤਕਾਲੀ ਭਾਸ਼ਣ ਜਿਹੀਆਂ ਪ੍ਰਤੀਯੋਗਿਤਾਵਾਂ ਦੇ ਆਯੋਜਨ ਨਾਲ ਸੰਵਿਧਾਨ ਦੇ ਪ੍ਰਤੀ ਆਸਥਾ ਵਧੇਗੀ ਅਤੇ ਸਮਝ ਵਿਕਸਿਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਸਾਡੀ ਸਭ ਤੋਂ ਵੱਡੀ ਪ੍ਰੇਰਣਾ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿਉਂਕਿ ਸੰਵਿਧਾਨ ਆਪਣੀ ਹੋਂਦ ਦੇ 75ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ, ਇਸ ਲਈ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਦੇਸ਼ਵਿਆਪੀ ਉਤਸਵ ਸੁਨਿਸ਼ਚਿਤ ਕਰਨ ਲਈ “ਜਨ ਉਤਸਵ” (“Jan Utsav'') ਦੇ ਰੂਪ ਵਿੱਚ ਮਨਾਉਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਇਹ ਸੁਨਿਸ਼ਚਿਤ ਕਰਨ ਦੀ ਵੀ ਕੋਸ਼ਿਸ਼ ਕਰਨਗੇ ਕਿ ਸੰਵਿਧਾਨ ਦੀ ਭਾਵਨਾ ਅਤੇ ਉਦੇਸ਼ ਨੂੰ ਲੈ ਕੇ ਦੇਸ਼ ਦੇ ਹਰ ਕੋਨੇ ਵਿੱਚ ਜਾਗਰੂਕਤਾ ਹੋਵੇ।

ਪ੍ਰਧਾਨ ਮੰਤਰੀ ਨੇ ਵੋਟਰਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਾਰਤ ਦੋ ਲੇਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਤੀਸਰੀ ਵਾਰ ਵੋਟ ਦਿੱਤੀ ਹੈ ਤਾਕਿ ‘ਵਿਕਸਿਤ ਭਾਰਤ’ (‘Viksit Bharat’) ਅਤੇ ‘ਆਤਮਨਿਰਭਰ ਭਾਰਤ’ (‘Atmanirbhar Bharat’) ਦੇ ਜ਼ਰੀਏ ਵਿਕਾਸ ਅਤੇ ਨਿਰਭਰਤਾ ਦੇ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇ। ਸ਼੍ਰੀ ਮੋਦੀ ਨੇ ਆਪਣੀ ਚੁਣਾਵੀ ਜਿੱਤ ਨੂੰ ਨਾ ਸਿਰਫ਼ ਪਿਛਲੇ 10 ਵਰ੍ਹਿਆਂ ਵਿੱਚ ਉਨ੍ਹਾਂ ਦੀ ਸਰਕਾਰ ਦੁਆਰਾ ਲਏ ਗਏ ਫੈਸਲਿਆਂ ‘ਤੇ ਨਾਗਰਿਕਾਂ ਦੀ ਮਨਜ਼ੂਰੀ ਦੀ ਮੋਹਰ ਦੱਸਿਆ, ਸਗੋਂ ਉਨ੍ਹਾਂ ਦੇ ਭਾਵੀ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਇੱਕ ਜਨਾਦੇਸ਼ ਵੀ ਦੱਸਿਆ। ਉਨ੍ਹਾਂ ਨੇ ਕਿਹਾ, “ਇਸ ਦੇਸ਼ ਦੇ ਲੋਕਾਂ ਨੇ ਸਾਨੂੰ ਆਪਣੇ ਭਵਿੱਖ ਦੇ ਸੰਕਲਪਾਂ ਨੂੰ ਸਾਕਾਰ ਕਰਨ ਦਾ ਮੌਕਾ ਦਿੱਤਾ ਹੈ।”

ਪ੍ਰਧਾਨ ਮੰਤਰੀ ਨੇ ਯਾਦ ਦਿਲਾਇਆ ਕਿ ਦੇਸ਼ ਨੇ ਪਿਛਲੇ ਦਸ ਵਰ੍ਹਿਆਂ ਵਿੱਚ ਆਲਮੀ ਅਸਥਿਰਤਾ ਅਤੇ ਮਹਾਮਾਹੀ ਜਿਹੀਆਂ ਚੁਣੌਤੀਆਂ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਨੂੰ ਦਸਵੇਂ ਤੋਂ ਪੰਜਵੇਂ ਸਥਾਨ ‘ਤੇ ਪਹੁੰਚਦੇ ਦੇਖਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਜਨਾਦੇਸ਼ ਅਰਥਵਿਵਸਥਾ ਨੂੰ ਵਰਤਮਾਨ ਪੰਜਵੇਂ ਸਥਾਨ ਤੋਂ ਤੀਸਰੇ ਸਥਾਨ ‘ਤੇ ਲਿਜਾਉਣ ਦੇ ਲਈ ਹੈ। ਉਨ੍ਹਾਂ ਨੇ ਇਸ ਜਨਾਦੇਸ਼ ਨੂੰ ਪੂਰਾ ਕਰਨ ਦਾ ਵਿਸ਼ਵਾਸ ਵਿਅਕਤ ਕੀਤਾ। 

ਸ਼੍ਰੀ ਮੋਦੀ ਨੇ ਪਿਛਲੇ 10 ਵਰ੍ਹਿਆਂ ਵਿੱਚ ਹੋਏ ਵਿਕਾਸ ਦੀ ਗਤੀ ਅਤੇ ਦਾਇਰੇ ਨੂੰ ਵਧਾਉਣ ਲਈ ਸਰਾਕਰ ਦੀ ਪ੍ਰਤੀਬੱਧਤਾ ਦੁਹਰਾਈ। ਪ੍ਰਧਾਨ ਮੰਤਰੀ ਨੇ ਸਦਨ ਨੂੰ ਭਰੋਸਾ ਦਿਲਾਇਆ ਕਿ ਅਗਲੇ ਪੰਜ ਵਰ੍ਹਿਆਂ ਵਿੱਚ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੁਸ਼ਾਸਨ ਦੀ ਮਦਦ ਨਾਲ ਅਸੀਂ ਇਸ ਯੁਗ ਨੂੰ ਅਜਿਹੇ ਯੁਗ ਵਿੱਚ ਬਦਲਣਾ ਚਾਹੁੰਦੇ ਹਾਂ ਜਿੱਥੇ ਬੁਨਿਆਦੀ ਜ਼ਰੂਰਤਾਂ ਦੀ ਕਿਤੇ ਕੋਈ ਕਮੀ ਨਾ ਰਹਿ ਪਾਵੇ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਦੇਸ਼ ਤੋਂ ਗ਼ਰੀਬੀ ਹਟਾਉਣ ਲਈ ਅਗਲੇ ਪੰਜ ਵਰ੍ਹੇ ਮਹੱਤਵਪੂਰਨ ਹਨ ਅਤੇ ਪਿਛਲੇ 10 ਵਰ੍ਹਿਆਂ ਦੇ ਤਜ਼ਰਬਿਆਂ ਦੇ ਅਧਾਰ ‘ਤੇ ਗ਼ਰੀਬੀ ਵਿਰੁੱਧ ਖੜ੍ਹੇ ਹੋਣ ਅਤੇ ਇਸ ਨੂੰ ਦੂਰ ਕਰਨ ਲਈ ਗ਼ਰੀਬਾਂ ਦੀਆਂ ਸਮੂਹਿਕ ਸਮਰੱਥਾਵਾਂ ਵਿੱਚ ਵਿਸ਼ਵਾਸ ਵਿਅਕਤ ਕੀਤਾ। 

 ਲੋਕਾਂ ਦੇ ਜੀਵਨ ਦੇ ਹਰ ਪਹਿਲੂ ‘ਤੇ ਭਾਰਤ ਦੇ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਪ੍ਰਭਾਵ ਬਾਰੇ ਵਿਸਤਾਰ ਨਾਲ ਦੱਸਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸੰਭਾਵਨਾ ਦਾ ਆਲਮੀ ਦ੍ਰਿਸ਼ ‘ਤੇ ਵੀ ਬੇਮਿਸਾਲ ਪ੍ਰਭਾਵ ਪਵੇਗਾ। ਉਨ੍ਹਾਂ ਨੇ ਅਗਲੇ ਪੰਜ ਵਰ੍ਹਿਆਂ ਵਿੱਚ ਇੰਡੀਅਨ ਸਟਾਰਟਅੱਪਸ ਅਤੇ ਕੰਪਨੀਆਂ ਦੇ ਆਲਮੀ ਪੁਨਰ-ਉਥਾਨ ਅਤੇ ਵਿਕਾਸ ਇੰਜਣ ਦੇ ਰੂਪ ਵਿੱਚ ਉੱਭਰ ਰਹੇ ਟੀਅਰ-2 ਅਤੇ ਟੀਅਰ-3 ਸ਼ਹਿਰਾਂ ਦੇ ਬਾਰੇ ਵਿੱਚ ਗੱਲ ਕੀਤੀ।

ਵਰਤਮਾਨ ਸਦੀ ਨੂੰ ਟੈਕਨੋਲੋਜੀ ਸੰਚਾਲਿਤ ਸਦੀ ਦੱਸਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਪਬਲਿਕ ਟ੍ਰਾਂਸਪੋਰਟ ਜਿਹੇ ਕਈ ਨਵੇਂ ਖੇਤਰਾਂ ਵਿੱਚ ਨਵੀਂ ਤਕਨੀਕ ਦੇ ਇਸਤੇਮਾਲ ਦੀ ਗੱਲ ਕੀਤੀ। ਉਨ੍ਹਾਂ ਨੇ ਇਹ ਵੀ ਉਮੀਦ ਜਤਾਈ ਕਿ ਛੋਟੇ ਸ਼ਹਿਰ ਮੈਡੀਸਨ, ਐਜੂਕੇਸ਼ਨ ਜਾਂ ਇਨੋਵੇਸ਼ਨ ਜਿਹੇ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ। 

ਕਿਸਾਨ (farmers), ਗ਼ਰੀਬ (poor), ਨਾਰੀਸ਼ਕਤੀ (narishakti) ਅਤੇ ਯੁਵਾ (youth) ਦੇ ਚਾਰ ਥੰਮ੍ਹਾਂ ਨੂੰ ਮਜ਼ਬੂਤ ਕਰਨ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਤਰਾਂ ‘ਤੇ ਸਰਕਾਰ ਦਾ ਧਿਆਨ ਭਾਰਤ ਦੇ ਵਿਕਾਸ ਦੀ ਯਾਤਰਾ ਵਿੱਚ ਮਹੱਤਵਪੂਰਨ ਹੈ। 

ਖੇਤੀਬਾੜੀ ਅਤੇ ਕਿਸਾਨਾਂ ਦੇ ਲਈ ਸੁਝਾਅ ਦੇਣ ਲਈ ਸੰਸਦ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਪਿਛਲੇ 10 ਵਰ੍ਹਿਆਂ ਵਿੱਚ ਕਿਸਾਨਾਂ ਲਈ ਖੇਤੀਬਾੜੀ ਨੂੰ ਆਕਰਸ਼ਕ ਬਣਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਕ੍ਰੈਡਿਟ, ਬੀਜਾਂ (seeds), ਕਿਫਾਇਤੀ ਖਾਦ (affordable fertilizer), ਫਸਲ ਬੀਮਾ (crop insurance), ਨਿਊਨਤਮ ਸਮਰਥਨ ਮੁੱਲ ਖਰੀਦ (MSP procurement) ਸੁਨਿਸ਼ਚਿਤ ਕਰਨ ਦੀ ਗੱਲ ਕਹੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਹਰ ਪੱਧਰ ‘ਤੇ ਸੂਖਮ ਨਿਯੋਜਨ ਦੇ ਜ਼ਰੀਏ ਬੀਜ ਤੋਂ ਲੈ ਕੇ ਬਜ਼ਾਰ ਤੱਕ ਇੱਕ ਮਜ਼ਬੂਤ ਪ੍ਰਣਾਲੀ ਪ੍ਰਦਾਨ ਕਰਨ ਦੀ ਭਰਪੂਰ ਕੋਸ਼ਿਸ਼ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਸਾਨ ਕ੍ਰੈਡਿਟ ਕਾਰਡ (Kisan Credit Card) ਦੇ ਲਾਭਾਂ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਕ੍ਰੈਡਿਟ ਕਾਰਡ ਨੇ ਛੋਟੇ ਕਿਸਾਨਾਂ ਲਈ ਲੋਨ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਅਸਾਨ ਬਣਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕ੍ਰੈਡਿਟ ਕਾਰਡ ਦਾ ਲਾਭ ਮਛੇਰਿਆਂ ਅਤੇ ਪਸ਼ੂਪਾਲਕਾਂ ਨੂੰ ਵੀ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਛੋਟੇ ਕਿਸਾਨਾਂ ਲਈ ਕਲਿਆਣ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਪੀਐੱਮ ਕਿਸਾਨ ਸਨਮਾਨ ਨਿਧੀ (PM Kisan Samman Nidhi) ‘ਤੇ ਚਾਨਣਾ ਪਾਇਆ, ਜਿਸ ਨਾਲ ਪਿਛਲੇ 6 ਵਰ੍ਹਿਆਂ ਵਿੱਚ 10 ਕਰੋੜ ਕਿਸਾਨਾਂ ਨੂੰ ਲਗਭਗ 3 ਲੱਖ ਕਰੋੜ ਰੁਪਏ ਦਾ ਲਾਭ ਹੋਇਆ ਹੈ। ਪ੍ਰਧਾਨ ਮੰਤਰੀ ਨੇ ਪਿਛਲੀਆਂ ਸਰਕਾਰਾਂ ਵਿੱਚ ਲੋਨ ਮੁਆਫੀ ਯੋਜਨਾਵਾਂ (loan waiver schemes) ਦੀ ਅਸਫਲਤਾ ਅਤੇ ਭਰੋਸੇਯੋਗਤਾ ਦੀ ਕਮੀ ਨੂੰ ਵੀ ਉਜਾਗਰ ਕੀਤਾ ਅਤੇ ਵਰਤਮਾਨ ਸ਼ਾਸਨ ਦੀਆਂ ਕਿਸਾਨ ਕਲਿਆਣ ਯੋਜਨਾਵਾਂ (Kisan Kalyan Schemes) ਨੂੰ ਰੇਖਾਂਕਿਤ ਕੀਤਾ।

ਵਿਰੋਧੀ ਧਿਰ ਦੇ ਵਾਕਆਊਟ ਤੋਂ ਬਾਅਦ ਆਪਣਾ ਭਾਸ਼ਣ ਜਾਰੀ ਰੱਖਦੇ ਹੋਏ, ਪ੍ਰਧਾਨ ਮੰਤਰੀ ਨੇ ਸਦਨ ਦੇ ਚੇਅਰਮੈਨ ਪ੍ਰਤੀ ਹਮਦਰਦੀ ਵਿਅਕਤ ਕੀਤੀ ਅਤੇ ਕਿਹਾ ਕਿ ਮੈਂ ਲੋਕਾਂ ਦਾ ਸੇਵਕ ਹੋਣ ਲਈ ਪਾਬੰਦ ਹਾਂ। ਮੈਂ ਆਪਣੇ ਜੀਵਨ ਦੇ ਹਰ ਪਲ ਲੋਕਾਂ ਪ੍ਰਤੀ ਜਵਾਬਦੇਹ ਹਾਂ। ਉਨ੍ਹਾਂ ਨੇ ਸਦਨ ਦੀਆਂ ਪਰੰਪਰਾਵਾਂ ਦਾ ਨਿਰਾਦਰ ਕਰਨ ਲਈ ਵਿਰੋਧੀ ਧਿਰ ਦੀ ਨਿੰਦਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਗ਼ਰੀਬ ਕਿਸਾਨਾਂ ਨੂੰ ਖਾਦਾਂ ਦੇ ਲਈ ਆਜ਼ਾਦੀ ਦੇ ਬਾਅਦ ਤੋਂ ਸਭ ਤੋਂ ਵੱਧ 12 ਲੱਖ ਕਰੋੜ ਰੁਪਏ ਦੀ ਸਬਸਿਡੀ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ ਨਿਊਨਤਮ ਸਮਰਥਨ ਮੁੱਲ (Minimum Support Price (MSP) ਵਿੱਚ ਰਿਕਾਰਡ ਵਾਧੇ ਦਾ ਐਲਾਨ ਕੀਤਾ, ਸਗੋਂ ਉਨ੍ਹਾਂ ਤੋਂ ਖਰੀਦ ਵਿੱਚ ਵੀ ਨਵੇਂ ਰਿਕਾਰਡ ਬਣਾਏ। ਪਿਛਲੀ ਸਰਕਾਰ ਦੀ ਤੁਲਨਾ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ 10 ਵਰ੍ਹਿਆਂ ਵਿੱਚ ਝੋਨੇ ਅਤੇ ਕਣਕ ਦੇ ਕਿਸਾਨਾਂ ਨੂੰ 2.5 ਗੁਣਾ ਵੱਧ ਧਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇੱਥੇ ਹੀ ਨਹੀਂ ਰੁਕਣਾ ਚਾਹੁੰਦੇ। ਅਗਲੇ ਪੰਜ ਵਰ੍ਹਿਆਂ ਤੱਕ ਅਸੀਂ ਨਵੇਂ ਖੇਤਰਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਅਧਿਐਨ ਕਰਕੇ ਉਨ੍ਹਾਂ ਦਾ ਸਮਾਧਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਵਰਤਮਾਨ ਵਿੱਚ ਫੂਡ ਸਟੋਰੇਜ਼ ਦੀ ਦੁਨੀਆ ਦੀ ਸਭ ਤੋਂ ਵੱਡੀ ਮੁਹਿੰਮ ਚਲਾਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿਵਸਥਾ ਦੇ ਤਹਿਤ ਲੱਖਾਂ ਫੂਡ ਸਟੋਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਸ਼ੁਰੂ ਹੋ ਗਿਆ ਹੈ। 

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬਾਗਬਾਨੀ ਖੇਤੀਬਾੜੀ ਦਾ ਇੱਕ ਮਹੱਤਵਪੂਰਨ ਖੇਤਰ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਦੇ ਸੁਰੱਖਿਅਤ ਭੰਡਾਰਣ, ਟ੍ਰਾਂਸਪੋਰਟ ਅਤੇ ਵਿਕਰੀ (ਸੇਫ ਸਟੋਰੇਜ਼, ਟ੍ਰਾਂਸਪੋਰਟ ਅਤੇ ਸੇਲ) ਲਈ ਇਨਫ੍ਰਾਸਟ੍ਰਕਚਰ ਨੂੰ ਵਧਾਉਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਬਕਾ ਸਾਥ ਸਬਕਾ ਵਿਕਾਸ (Sabka Saath Sabka Vikas) ਦੇ ਮੂਲ ਮੰਤਰੀ ਦੇ ਨਾਲ ਭਾਰਤ ਦੀ ਵਿਕਾਸ ਯਾਤਰਾ ਦੇ ਦਾਇਰੇ ਦਾ ਲਗਾਤਾਰ ਵਿਸਤਾਰ ਕੀਤਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਨਾਗਰਿਕਾਂ ਨੂੰ ਸਨਮਾਨ ਦਾ ਜੀਵਨ ਪ੍ਰਦਾਨ ਕਰਨਾ ਸਰਕਾਰ ਦੀ ਸਰਬਉੱਚ ਪ੍ਰਾਥਮਿਕਤਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ ਬਾਅਦ ਦਹਾਕਿਆਂ ਤੱਕ ਜਿਹੜੇ ਲੋਕ ਅਣਗੌਲੇ ਰਹੇ, ਅੱਜ ਉਨ੍ਹਾਂ ਦੀ ਨਾ ਕੇਵਲ ਦੇਖਭਾਲ ਕੀਤੀ ਜਾਂਦੀ ਹੈ, ਸਗੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਦਿਵਿਯਾਂਗ (‘divyang’) ਭਰਾਵਾਂ ਅਤੇ ਭੈਣਾਂ ਦੀਆਂ ਸਮੱਸਿਆਵਾਂ ਨੂੰ ਮਿਸ਼ਨ ਮੋਡ ਵਿੱਚ ਅਤੇ ਸੂਖਮ ਪੱਧਰ ‘ਤੇ ਦੂਰ ਕੀਤਾ ਜਾਂਦਾ ਹੈ,  ਤਾਂ ਜੋ ਉਹ ਦੂਸਰਿਆਂ ‘ਤੇ ਘੱਟ ਤੋਂ ਘੱਟ ਨਿਰਭਰ ਰਹਿੰਦੇ ਹੋਏ ਸਨਮਾਨਪੂਰਵਕ ਜੀਵਨ ਜਿਓ ਸਕਣ। ਆਪਣੀ ਸਰਕਾਰ ਦੀ ਸਮਾਵੇਸ਼ੀ ਪ੍ਰਕਿਰਤੀ ‘ਤੇ ਚਾਨਣਾ ਪਾਉਂਦੇ ਹੋਏ ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਸਮਾਜ ਦੇ ਹਾਸ਼ੀਏ ‘ਤੇ ਰੱਖੇ ਗਏ ਵਰਗ ਟ੍ਰਾਂਸਜੈਂਡਰਾਂ ਲਈ ਕਾਨੂੰਨ ਲਾਗੂ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੱਛਮੀ ਦੇਸ਼ ਵੀ ਭਾਰਤ ਦੀ ਪ੍ਰਗਤੀਸ਼ੀਲ ਪ੍ਰਕਿਰਤੀ ਨੂੰ ਮਾਣ ਨਾਲ ਦੇਖਦੇ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਟ੍ਰਾਂਸਜੈਂਡਰਾਂ ਨੂੰ ਵੱਕਾਰੀ ਪਦਮ ਪੁਰਸਕਾਰ ਵੀ ਪ੍ਰਦਾਨ ਕੀਤੇ ਹਨ। 

ਇਸੇ ਤਰ੍ਹਾਂ, ਖਾਨਾਬਦੋਸ਼ ਅਤੇ ਅਰਧ-ਖਾਨਾਬਦੋਸ਼ ਭਾਈਚਾਰਿਆਂ ਲਈ ਵੈੱਲਫੇਅਰ ਬੋਰਡ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਕਮਜ਼ੋਰ ਕਬਾਇਲੀ ਸਮੂਹਾਂ (Particularly Vulnerable Tribal Groups (PVTG) ਲਈ ਵੀ ਕਦਮ ਚੁੱਕੇ ਜਾਣ ਦਾ ਜ਼ਿਕਰ ਕੀਤਾ, ਜਿਸ ਦੇ ਤਹਿਤ ਜਨ ਮਨ ਯੋਜਨਾ (Jan Man Scheme) ਲਈ 24 ਹਜ਼ਾਰ ਕਰੋੜ ਰੁਪਏ ਵੰਡੇ ਗਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰ ਵੋਟ ਦੀ ਰਾਜਨੀਤੀ ਦੀ ਬਜਾਏ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ। 

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਵਿਸ਼ਵਕਰਮਾਵਾਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਨੇ ਭਾਰਤ ਦੀ ਵਿਕਾਸ ਯਾਤਰਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਕਰੀਬ 13 ਹਜ਼ਾਰ ਕਰੋੜ ਰੁਪਏ ਦੀ ਮਦਦ ਨਾਲ ਪੇਸ਼ੇਵਰ ਪੈਦਾ ਕਰਕੇ ਅਤੇ ਕੌਸ਼ਲ ਵਿਕਾਸ ਦੇ ਲਈ ਸੰਸਾਧਨ ਉਪਲਬਧ ਕਰਵਾ ਕੇ ਉਨ੍ਹਾਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦਾ ਵੀ ਜ਼ਿਕਰ ਕੀਤਾ, ਜਿਸ ਦੇ ਤਹਿਤ ਰੇਹੜੀ-ਪਟਰੀ ਵਾਲਿਆਂ ਨੂੰ ਬੈਂਕ ਤੋਂ ਲੋਨ ਲੈਣ ਅਤੇ ਆਪਣੀ ਆਮਦਨ ਵਧਾਉਣ ਵਿੱਚ ਮਦਦ ਮਿਲੀ। ਉਨ੍ਹਾਂ ਨੇ ਕਿਹਾ ਕਿ ਚਾਹੇ ਗ਼ਰੀਬ ਹੋਣ, ਦਲਿਤ ਹੋਣ, ਪਿਛੜੇ ਭਾਈਚਾਰੇ ਹੋਣ, ਆਦਿਵਾਸੀ ਹੋਣ ਜਾਂ ਮਹਿਲਾਵਾਂ ਹੋਣ, ਉਨ੍ਹਾਂ ਨੇ ਸਾਡਾ ਪੂਰਾ ਸਾਥ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਦੇ ਭਾਰਤੀ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕੀਤਾ, ਜਿਸ ਦੇ ਵੱਲ ਦੇਸ਼ ਸਿਰਫ਼ ਨਾਅਰੇ ਦੇ ਤੌਰ ‘ਤੇ ਨਹੀਂ ਬਲਕਿ ਅਟੁੱਟ ਪ੍ਰਤੀਬੱਧਤਾ ਦੇ ਨਾਲ ਅੱਗੇ ਵਧ ਰਿਹਾ ਹੈ। ਮਹਿਲਾ ਸਿਹਤ ਦੇ ਸਬੰਧ ਵਿੱਚ ਸ਼੍ਰੀਮਤੀ ਸੁਧਾ ਮੂਰਤੀ ਦੀ ਦਖਲਅੰਦਾਜ਼ੀ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਪਰਿਵਾਰ ਵਿੱਚ ਮਾਂ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਸ਼੍ਰੀ ਮੋਦੀ ਨੇ ਮਹਿਲਾਵਾਂ ਦੇ ਸਿਹਤ, ਸਵੱਛਤਾ ਅਤੇ ਤੰਦਰੁਸਤੀ ‘ਤੇ ਪ੍ਰਾਥਮਿਕਤਾ ਨਾਲ ਧਿਆਨ ਕੇਂਦ੍ਰਿਤ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਸ਼ੌਚਾਲਯ, ਸੈਨੀਟਰੀ ਪੈਡ, ਟੀਕਾਕਰਣ, ਰਸੋਈ ਗੈਸ ਨੂੰ ਇਸ ਦਿਸ਼ਾ ਵਿੱਚ ਪ੍ਰਮੁੱਖ ਉਪਾਵਾਂ ਦੇ ਰੂਪ ਵਿੱਚ ਜ਼ਿਕਰ ਕੀਤਾ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਗ਼ਰੀਬਾਂ ਨੂੰ ਸੌਂਪੇ ਗਏ 4 ਕਰੋੜ ਘਰਾਂ ਵਿੱਚੋਂ ਜ਼ਿਆਦਾਤਰ ਮਹਿਲਾਵਾਂ ਦੇ ਨਾਮ ‘ਤੇ ਰਜਿਸਟਰਡ ਹਨ। ਉਨ੍ਹਾਂ ਨੇ ਮੁਦਰਾ ਅਤੇ ਸੁਕੰਨਿਆ ਸਮ੍ਰਿੱਧੀ ਯੋਜਨਾ ਜਿਹੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੇ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਇਆ ਹੈ, ਉਨ੍ਹਾਂ ਨੂੰ ਸੁਤੰਤਰ ਬਣਾਇਆ ਹੈ ਅਤੇ ਫੈਸਲੇ ਲੈਣ ਵਿੱਚ ਉਨ੍ਹਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਹੁਣ ਤੱਕ ਛੋਟੇ ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ ਵਿੱਚ ਕੰਮ ਕਰਨ ਵਾਲੀ ਇੱਕ ਕਰੋੜ ਮਹਿਲਾਵਾਂ ਲਖਪਤੀ ਦੀਦੀ ਬਣ ਚੁੱਕੀਆਂ ਹਨ, ਜਦਕਿ ਸਰਕਾਰ ਵਰਤਮਾਨ ਕਾਰਜਕਾਲ ਵਿੱਚ ਉਨ੍ਹਾਂ ਦੀ ਸੰਖਿਆ ਨੂੰ 3 ਕਰੋੜ ਤੱਕ ਵਧਾਉਣ ਦੇ ਲਈ ਕੰਮ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਦਾ ਪ੍ਰਯਾਸ ਮਹਿਲਾਵਾਂ ਨੂੰ ਹਰ ਨਵੇਂ ਖੇਤਰ ਵਿੱਚ ਮੋਹਰੀ ਬਣਾਉਣਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਹਰ ਨਵੀਂ ਤਕਨੀਕ ਸਭ ਤੋਂ ਪਹਿਲਾਂ ਮਹਿਲਾਵਾਂ ਤੱਕ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅੱਜ ਨਮੋ ਡ੍ਰੋਨ ਦੀਦੀ ਅਭਿਯਾਨ ਪਿੰਡਾਂ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ, ਜਿਸ ਵਿੱਚ ਮਹਿਲਾਵਾਂ ਸਭ ਤੋਂ ਅੱਗੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਡ੍ਰੋਨ ਚਲਾਉਣ ਵਾਲੀਆਂ ਮਹਿਲਾਵਾਂ ਨੂੰ ‘ਪਾਇਲਟ ਦੀਦੀ’ ਕਿਹਾ ਜਾਂਦਾ ਹੈ ਅਤੇ ਇਸ ਤਰ੍ਹਾਂ ਦੀ ਮਾਨਤਾ ਮਹਿਲਾਵਾਂ ਦੇ ਲਈ ਇੱਕ ਪ੍ਰੇਰਣਾ ਸ਼ਕਤੀ ਹੈ। 

ਮਹਿਲਾਵਾਂ ਦੇ ਮੁੱਦਿਆਂ ਦਾ ਰਾਜਨੀਤੀਕਰਣ ਕਰਨ ਦੀ ਪ੍ਰਵ੍ਰਿਤੀ ਅਤੇ ਚੋਣਵੇਂ ਰਵੱਈਏ (selective attitude) ਦੀ ਅਲੋਚਨਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਵਿੱਚ ਮਹਿਲਾਵਾਂ ਦੇ ਖ਼ਿਲਾਫ਼ ਹਿੰਸਾ ‘ਤੇ ਚਿੰਤਾ ਵਿਅਕਤ ਕੀਤੀ।

ਦੇਸ਼ ਦੀ ਨਵੀਂ ਆਲਮੀ ਅਕਸ ‘ਤੇ ਚਾਨਣਾ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ‘ਅਗਰ-ਮਗਰ’ ਦਾ ਦੌਰ ਖਤਮ ਹੋ ਗਿਆ ਹੈ ਕਿਉਂਕਿ ਭਾਰਤ ਵਿਦੇਸ਼ੀ ਨਿਵੇਸ਼ ਦਾ ਸੁਆਗਤ ਕਰ ਰਿਹਾ ਹੈ ਜੋ ਦੇਸ਼ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰ ਰਿਹਾ ਹੈ ਅਤੇ ਨਾਲ ਹੀ ਅੰਤਰਰਾਸ਼ਟਰੀ ਮੰਚ ‘ਤੇ ਯੁਵਾ ਆਪਣੀ ਸਮਰੱਥਾ ਅਤੇ ਪ੍ਰਤਿਭਾ ਦਾ ਵੀ ਪ੍ਰਦਰਸ਼ਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਅੱਜ ਦੀ ਜਿੱਤ ਉਨ੍ਹਾਂ ਨਿਵੇਸ਼ਕਾਂ ਦੇ ਲਈ ਉਮੀਦ ਲੈ ਕੇ ਆਈ ਹੈ ਜੋ ਆਲਮੀ ਅਰਥਵਿਵਸਥਾ ਵਿੱਚ ਸੰਤੁਲਨ ਦੀ ਉਮੀਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਪਾਰਦਰਸ਼ਿਤਾ ਦੇ ਮਾਮਲੇ ਵਿੱਚ ਅੱਜ ਭਾਰਤ ਇੱਕ ਆਸ਼ਾਜਨਕ ਦੇਸ਼ ਦੇ ਰੂਪ ਵਿੱਚ ਉੱਭਰ ਰਿਹਾ ਹੈ। 

ਪ੍ਰਧਾਨ ਮੰਤਰੀ ਨੇ 1977 ਦੀਆਂ ਲੋਕ ਸਭਾ ਚੋਣਾਂ ਦੇ ਸਮੇਂ ਨੂੰ ਯਾਦ ਕੀਤਾ ਜਦੋਂ ਪ੍ਰੈੱਸ ਅਤੇ ਰੇਡੀਓ ‘ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਲੋਕਾਂ ਦੀ ਆਵਾਜ਼ ਦਬਾ ਦਿੱਤੀ ਗਈ ਸੀ। ਉਨ੍ਹਾਂ ਨੇ ਇਸ ਗੱਲ ਨੂੰ ਰੇਖਾਂਕਿਤ ਕੀਤਾ ਕਿ ਮਤਦਾਤਾਵਾਂ ਨੇ ਤਦ ਭਾਰਤ ਦੇ ਸੰਵਿਧਾਨ ਦੀ ਰੱਖਿਆ ਅਤੇ ਲੋਕਤੰਤਰ ਨੂੰ ਫਿਰ ਤੋਂ ਸਥਾਪਿਤ ਕਰਨ ਦੇ ਲਈ ਮਤਦਾਨ ਕੀਤਾ ਸੀ, ਜਦਕਿ ਅੱਜ, ਸੰਵਿਧਾਨ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਭਾਰਤ ਦੇ ਲੋਕਾਂ ਦੀ ਪਹਿਲੀ ਪਸੰਦ ਮੌਜੂਦ ਸਰਕਾਰ ਹੈ। ਸ਼੍ਰੀ ਮੋਦੀ ਨੇ ਐਮਰਜੈਂਸੀ ਦੇ ਦੌਰਾਨ ਦੇਸ਼ ‘ਤੇ ਕੀਤੇ ਗਏ ਅੱਤਿਆਚਾਰਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ 38ਵੇਂ, 39ਵੇਂ ਅਤੇ 42ਵੇਂ ਸੰਵਿਧਾਨ ਸੰਸ਼ੋਧਨਾਂ ਦੇ ਨਾਲ-ਨਾਲ ਇੱਕ ਦਰਜਨ ਹੋਰ ਆਰਟੀਕਲਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੂੰ ਐਮਰਜੈਂਸੀ ਦੇ ਦੌਰਾਨ ਸੰਸ਼ੋਧਿਤ ਕੀਤਾ ਗਿਆ ਸੀ ਅਤੇ ਇਸ ਤਰ੍ਹਾਂ ਸੰਵਿਧਾਨ ਦੀ ਭਾਵਨਾ ਦੇ ਨਾਲ ਛੇੜਛਾੜ ਕੀਤੀ ਗਈ। ਸ਼੍ਰੀ ਮੋਦੀ ਨੇ ਰਾਸ਼ਟਰੀ ਸਲਾਹਕਾਰ ਪਰਿਸ਼ਦ (ਐੱਨਏਸੀ) ਦੀ ਨਿਯੁਕਤੀ ਦੀ ਵੀ ਅਲੋਚਨਾ ਕੀਤੀ, ਜਿਸ ਦੇ ਕੋਲ ਕੈਬਨਿਟ ਦੁਆਰਾ ਲਏ ਗਏ ਫੈਸਲਿਆਂ ਨੂੰ ਪਲਟਣ ਦਾ ਅਧਿਕਾਰ ਸੀ ਅਤੇ ਸਥਾਪਿਤ ਪ੍ਰੋਟੋਕੌਲ ਦੇ ਬਾਵਜੂਦ ਇੱਕ ਹੀ ਪਰਿਵਾਰ ਨੂੰ ਤਰਜੀਹ ਦਿੱਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਐਮਰਜੈਂਸੀ ਦੇ ਦੌਰ ‘ਤੇ ਚਰਚਾ ਤੋਂ ਬਚਣ ਦੇ ਲਈ ਵਿਰੋਧੀ ਧਿਰ ਦੁਆਰਾ ਇਸਤੇਮਾਲ ਕੀਤੇ ਗਏ ਟਾਲਮਟੋਲ ਦੇ ਤਰੀਕਿਆਂ ਦੀ ਵੀ ਅਲੋਚਨਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਦਾ ਦੌਰ ਸਿਰਫ ਰਾਜਨੀਤਕ ਮੁੱਦਾ ਨਹੀਂ ਸੀ, ਬਲਕਿ ਇਹ ਭਾਰਤ ਦੇ ਲੋਕਤੰਤਰ, ਸੰਵਿਧਾਨ ਅਤੇ ਮਾਨਵਤਾ ਨਾਲ ਜੋੜਿਆ ਸੀ। ਐਮਰਜੈਂਸੀ ਦੇ ਦੌਰਾਨ ਜੇਲ੍ਹ ਵਿੱਚ ਬੰਦ ਤਤਕਾਲੀ ਵਿਰੋਧੀ ਨੇਤਾਵਾਂ ‘ਤੇ ਹੋਏ ਅੱਤਿਆਚਾਰਾਂ ਦੇ ਵੱਲ ਇਸ਼ਾਰਾ ਕਰਦੇ ਹੋਏ, ਸ਼੍ਰੀ ਮੋਦੀ ਨੇ ਸਵਰਗਵਾਸੀ ਸ਼੍ਰੀ ਜੈ ਪ੍ਰਕਾਸ਼ ਨਾਰਾਇਣ ਜੀ ਦਾ ਜ਼ਿਕਰ ਕੀਤਾ, ਜੋ ਰਿਹਾਈ ਦੇ ਬਾਅਦ ਪੂਰੀ ਤਰ੍ਹਾਂ ਨਾਲ ਠੀਕ ਨਹੀਂ ਹੋ ਪਾਏ। ਐਮਰਜੈਂਸੀ ਦੇ ਦੌਰਾਨ ਮੁਜ਼ੱਫਰਨਗਰ ਅਤੇ ਤੁਰਕਮਾਨ ਗੇਟ ਵਿੱਚ ਘੱਟ ਗਿਣਤੀਆਂ ਦੀ ਸਥਿਤੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਗਹਿਰੇ ਦੁਖ ਦੇ ਨਾਲ ਕਿਹਾ ਕਿ ਐਮਰਜੈਂਸੀ ਦੇ ਬਾਅਦ ਘਰ ਛੱਡ ਕੇ ਗਏ ਕਈ ਲੋਕ ਕਦੇ ਵਾਪਸ ਨਹੀਂ ਆਏ।

ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਕੁਝ ਸਮੂਹਾਂ ਦੁਆਰਾ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦੀ ਪ੍ਰਵ੍ਰਿੱਤੀ ‘ਤੇ ਚਿੰਤਾ ਵਿਅਕਤ ਕੀਤੀ। ਵਿਰੋਧੀ ਦਲਾਂ ਦੇ ਵਿਭਿੰਨ ਸਰਕਾਰਾਂ ਦੁਆਰਾ ਕੀਤੇ ਗਏ ਵਿਭਿੰਨ ਘੁਟਾਲਿਆਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਨਫੋਰਸਮੈਂਟ ਏਜੰਸੀਆਂ ਦੇ ਦੁਰਉਪਯੋਗ ਦੇ ਆਰੋਪ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ ਲੜਾਈ ਵਿੱਚ ਦੋਹਰੇ ਮਾਪਦੰਡਾਂ ਦੀ ਵੀ ਅਲੋਚਨਾ ਕੀਤੀ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਵਿੱਚ ਜਾਂਚ ਏਜੰਸੀਆਂ ਦੇ ਦੁਰਉਪਯੋਗ ਦੀ ਉਦਾਹਰਣ ਵੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਿਲਾਫ ਲੜਾਈ ਮੇਰੇ ਲਈ ਚੋਣਾਵੀ ਮੁੱਦਾ ਨਹੀਂ ਹੈ, ਬਲਕਿ ਇਹ ਮੇਰੇ ਲਈ ਇੱਕ ਮਿਸ਼ਨ ਹੈ। ਪ੍ਰਧਾਨ ਮੰਤਰੀ ਨੇ 2014 ਵਿੱਚ ਆਪਣੀ ਨਵੀਂ ਸਰਕਾਰ ਦੇ ਆਗਮਨ ਦੇ ਸਮੇਂ ਗ਼ਰੀਬਾਂ ਦੇ ਪ੍ਰਤੀ ਸਮਰਪਣ ਅਤੇ ਭ੍ਰਿਸ਼ਟਾਚਾਰ ‘ਤੇ ਕੜੀ ਚੋਟ ਦੇ ਦੋਹਰੇ ਵਾਅਦਿਆਂ ਨੂੰ ਯਾਦ ਕੀਤਾ। ਇਹ ਦੁਨੀਆ ਦੀ ਸਭ ਤੋਂ ਵੱਡੀ ਗਰੀਬ ਕਲਿਆਣ ਯੋਜਨਾ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ਨਵੇਂ ਕਾਨੂੰਨਾਂ ਜਿਹੇ ਕਾਲੇਧਨ, ਬੇਨਾਮੀ ਦੇ ਖਿਲਾਫ ਕਾਨੂੰਨ ਅਤੇ ਪ੍ਰਤੱਖ ਲਾਭ ਤਬਾਦਲੇ ਦੇ ਪ੍ਰਾਵਧਾਨਾਂ ਅਤੇ ਹਰੇਕ ਯੋਗ ਲਾਭਾਰਥੀ ਨੂੰ ਲਾਭ ਦੇ ਟ੍ਰਾਂਸਫਰ ਨੂੰ ਸੁਨਿਸ਼ਚਿਤ ਕਰਨ ਵਿੱਚ ਪ੍ਰਗਟ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੈਂ ਜਾਂਚ ਏਜੰਸੀਆਂ ਨੂੰ ਭ੍ਰਿਸ਼ਟਾਚਾਰੀਆਂ ਦੇ ਖਿਲਾਫ ਕਾਰਵਾਈ ਕਰਨ ਦੇ ਲਈ ਪੂਰੀ ਛੂਟ ਦਿੱਤੀ ਹੈ।

ਹਾਲ ਹੀ ਵਿੱਚ ਹੋਏ ਪੇਪਰ ਲੀਕ ‘ਤੇ ਰਾਸ਼ਟਰਪਤੀ ਦੀ ਚਿੰਤਾ ਨੂੰ ਦੋਹਰਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਭਵਿੱਖ ਦੇ ਨਾਲ ਖੇਡਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੇ ਬਿਨਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਸੁਨਿਸ਼ਚਿਤ ਕਰਨ ਦੇ ਲਈ ਪੂਰੀ ਵਿਵਸਥਾ ਨੂੰ ਮਜ਼ਬੂਤ ਕਰ ਰਹੇ ਹਾਂ ਕਿ ਸਾਡੇ ਨੌਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੰਦੇਹ ਵਿੱਚ ਨਾ ਰਹਿਣਾ ਪਵੇ ਅਤੇ ਉਹ ਆਤਮਵਿਸ਼ਵਾਸ ਦੇ ਨਾਲ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰ ਸਕਣ।

ਜੰਮੂ ਅਤੇ ਕਸ਼ਮੀਰ ਵਿੱਚ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਦੇ ਮਤਦਾਨ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੇ ਪਿਛਲੇ ਚਾਰ ਦਹਾਕਿਆਂ ਦੇ ਰਿਕਾਰਡ ਨੂੰ ਤੋੜਦੇ ਹੋਏ ਵੱਡੀ ਸੰਖਿਆ ਵਿੱਚ ਮਤਦਾਨ ਕੀਤਾ। ਉਨ੍ਹਾਂ ਨੇ ਜਨਾਦੇਸ਼ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੇ ਭਾਰਤ ਦੇ ਸੰਵਿਧਾਨ, ਲੋਕਤੰਤਰ ਅਤੇ ਇਲੈਕਸ਼ਨ ਕਮਿਸ਼ਨ ਨੂੰ ਸਵੀਕ੍ਰਿਤੀ ਦਿੱਤੀ ਹੈ। ਸ਼੍ਰੀ ਮੋਦੀ ਨੇ ਇਸ ਨੂੰ ਦੇਸ਼ ਦੇ ਨਾਗਰਿਕਾਂ ਦੇ ਲਈ ਬਹੁਤ ਉਡੀਕ ਵਾਲਾ ਪਲ ਦੱਸਿਆ। ਜੰਮੂ-ਕਸ਼ਮੀਰ ਦੇ ਮਤਦਾਤਾਵਾਂ ਨੂੰ ਵਧਾਈ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਵਿੱਚ ਜੰਮੂ-ਕਸ਼ਮੀਰ ਵਿੱਚ ਕਈ ਬੰਦ, ਵਿਰੋਧ ਪ੍ਰਦਰਸ਼ਨ, ਵਿਸਫੋਟ ਅਤੇ ਆਤੰਕੀ ਗਤੀਵਿਧੀਆਂ ਨੇ ਲੋਕਤੰਤਰ ਨੂੰ ਗ੍ਰਹਿਣ ਲਗਾ ਦਿੱਤਾ ਸੀ। ਹਾਲਾਂਕਿ, ਜੰਮੂ-ਕਸ਼ਮੀਰ ਦੇ ਲੋਕਾਂ ਨੇ ਸੰਵਿਧਾਨ ਵਿੱਚ ਆਪਣੀ ਅਟੁੱਟ ਆਸਥਾ ਦਿਖਾਈ ਹੈ ਅਤੇ ਆਪਣਾ ਭਵਿੱਖ ਤੈਅ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਤਰ੍ਹਾਂ ਨਾਲ, ਅਸੀਂ ਜੰਮੂ-ਕਸ਼ਮੀਰ ਵਿੱਚ ਆਤੰਕਵਾਦ ਦੇ ਖ਼ਿਲਾਫ਼ ਆਪਣੀ ਲੜਾਈ ਦੇ ਆਖਰੀ ਪੜਾਅ ਵਿੱਚ ਹਾਂ। ਅਸੀਂ ਬਾਕੀ ਆਤੰਕੀ ਨੈੱਟਵਰਕ ਨੂੰ ਨਸ਼ਟ ਕਰਨ ਦੇ ਲਈ ਸਖਤ ਮਿਹਨਤ ਕਰ ਰਹੇ ਹਾਂ ਅਤੇ ਜੰਮੂ-ਕਸ਼ਮੀਰ ਦੇ ਲੋਕ ਇਸ ਲੜਾਈ ਵਿੱਚ ਸਾਡੀ ਮਦਦ ਅਤੇ ਮਾਰਗਦਰਸ਼ਨ ਕਰ ਰਹੇ ਹਨ।  ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਤੇਜ਼ੀ ਨਾਲ ਦੇਸ਼ ਦੀ ਪ੍ਰਗਤੀ ਦਾ ਪ੍ਰਵੇਸ਼ ਦਵਾਰ ਬਣ ਰਿਹਾ ਹੈ। ਉਨ੍ਹਾਂ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਇਸ ਦਿਸ਼ਾ ਵਿੱਚ ਉਠਾਏ ਗਏ ਕਦਮਾਂ ਬਾਰੇ ਦੱਸਿਆ। ਉਨ੍ਹਾਂ ਨੇ ਉੱਤਰ-ਪੂਰਬ ਵਿੱਚ ਬੁਨਿਆਦੀ ਢਾਂਚੇ ਦੇ ਅਭੂਤਪੂਰਵ ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਖੇਤਰ ਵਿੱਚ ਸਥਾਈ ਸ਼ਾਂਤੀ ਸੁਨਿਸ਼ਚਿਤ ਕਰਨ ਦੇ ਪ੍ਰਯਾਸਾਂ ਦੇ ਦੀਰਘਕਾਲੀ ਪ੍ਰਭਾਵ ਦੀ ਵੀ ਉਮੀਦ ਜਤਾਈ ਕਿਉਂਕਿ ਰਾਜਾਂ ਦਰਮਿਆਨ ਸੀਮਾ ਵਿਵਾਦਾਂ ਨੂੰ ਆਮ ਸਹਿਮਤੀ ਦੇ ਨਾਲ ਸਾਰਥਕ ਤਰੀਕੇ ਨਾਲ ਨਿਪਟਾਇਆ ਜਾ ਰਿਹਾ ਹੈ।

ਰਾਜ ਸਭਾ ਦੇ ਪਿਛਲੇ ਸੈਸ਼ਨ ਵਿੱਚ ਮਣੀਪੁਰ ਬਾਰੇ ਆਪਣੇ ਵਿਸਤ੍ਰਿਤ ਭਾਸ਼ਣ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਦੋਹਰਾਇਆ ਕਿ ਸਰਕਾਰ ਮਣੀਪੁਰ ਵਿੱਚ ਸਥਿਤੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਪ੍ਰਯਾਸ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਣੀਪੁਰ ਵਿੱਚ ਅਸ਼ਾਂਤੀ ਦੇ ਦੌਰਾਨ ਅਤੇ ਉਸ ਦੇ ਬਾਅਦ 11,000 ਤੋਂ ਵੱਧ ਐੱਫਆਈਆਰ ਦਰਜ ਕੀਤੀਆਂ ਗਈਆਂ ਅਤੇ 500 ਤੋਂ ਵੱਧ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਇਸ ਤੱਥ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਕਿ ਮਣੀਪੁਰ ਵਿੱਚ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਘੱਟ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦਾ ਮਤਲਬ ਹੈ ਕਿ ਮਣੀਪੁਰ ਵਿੱਚ ਸ਼ਾਂਤੀ ਦੀ ਉਮੀਦ ਵਧ ਰਹੀ ਹੈ। ਸ਼੍ਰੀ ਮੋਦੀ ਨੇ ਸਦਨ ਨੂੰ ਦੱਸਿਆ ਕਿ ਅੱਜ ਮਣੀਪੁਰ ਵਿੱਚ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਸੰਸਥਾਨ ਸਧਾਰਣ ਤੌਰ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਵਿਕਾਸ ਵਿੱਚ ਵੀ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਮਣੀਪੁਰ ਵਿੱਚ ਸ਼ਾਂਤੀ ਅਤੇ ਸੁਹਾਰਦ ਸੁਨਿਸ਼ਚਿਤ ਕਰਨ ਦੇ ਲਈ ਸਾਰੇ ਹਿਤਧਾਰਕਾਂ ਦੇ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਗ੍ਰਹਿ ਮੰਤਰੀ ਨੇ ਸਵੈ ਮਣੀਪੁਰ ਵਿੱਚ ਰਹਿ ਕੇ ਸ਼ਾਂਤੀ ਪ੍ਰਯਾਸਾਂ ਦੀ ਅਗਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੱਸਿਆਵਾਂ ਦਾ ਸਮਾਧਾਨ ਖੋਜਣ ਅਤੇ ਸ਼ਾਂਤੀ ਸੁਨਿਸ਼ਚਿਤ ਕਰਨ ਦੇ ਲਈ ਸੀਨੀਅਰ ਅਧਿਕਾਰੀਆਂ ਨੂੰ ਵੀ ਕੰਮ ‘ਤੇ ਲਗਾਇਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਹੁਣ ਹੜ੍ਹ ਦੀ ਸਥਿਤੀ ‘ਤੇ ਚਿੰਤਾ ਵਿਅਕਤ ਕੀਤੀ। ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਮਣੀਪੁਰ ਵਿੱਚ ਹੜ੍ਹ ਰਾਹਤ ਕਾਰਜ ਦੇ ਲਈ ਐੱਨਡੀਆਰਐੱਫ ਦੀ 2 ਕੰਪਨੀਆਂ ਤੈਨਾਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਰਾਹਤ ਪ੍ਰਯਾਸਾਂ ਵਿੱਚ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਸ਼੍ਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਮਣੀਪੁਰ ਵਿੱਚ ਸ਼ਾਂਤੀ ਅਤੇ ਸਧਾਰਣ ਸਥਿਤੀ ਸੁਨਿਸ਼ਚਿਤ ਕਰਨ ਦੇ ਲਈ ਰਾਜਨੀਤਕ ਅਤੇ ਪਾਰਟੀ ਲਾਈਨ ਤੋਂ ਹਟ ਕੇ ਕੰਮ ਕਰਨਾ ਸਾਰੇ ਹਿਤਧਾਰਕਾਂ ਦਾ ਫਰਜ਼ ਹੈ। ਪ੍ਰਧਾਨ ਮੰਤਰੀ ਨੇ ਅਸੰਤੁਸ਼ਟਾਂ ਤੋਂ ਮਣੀਪੁਰ ਦੀ ਸੁਰੱਖਿਆ ਸਥਿਤੀ ਨੂੰ ਭੜਕਾਉਣ ਅਤੇ ਉਸ ਨੂੰ ਹੋਰ ਅਧਿਕ ਖਤਰੇ ਵਿੱਚ ਪਾਉਣ ਤੋਂ ਬਚਣ ਦਾ ਅਨੁਰੋਧ ਕੀਤਾ। ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਮਣੀਪੁਰ ਵਿੱਚ ਸਮਾਜਿਕ ਸੰਘਰਸ਼ ਦੀਆਂ ਜੜ੍ਹਾਂ ਬਹੁਤ ਗਹਿਰੀਆਂ ਹਨ ਅਤੇ ਇਸ ਦਾ ਇੱਕ ਲੰਬਾ ਇਤਿਹਾਸ ਰਿਹਾ ਹੈ। ਮਣੀਪੁਰ ਵਿੱਚ ਆਜ਼ਾਦੀ ਦੇ ਬਾਅਦ ਤੋਂ 10 ਵਾਰ ਰਾਸ਼ਟਰਪਤੀ ਸ਼ਾਸਨ ਲਗਾਇਆ ਜਾ ਚੁੱਕਿਆ ਹੈ। 1993 ਤੋਂ ਮਣੀਪੁਰ ਵਿੱਚ 5 ਸਾਲ ਤੱਕ ਚਲੇ ਸਮਾਜਿਕ ਸੰਘਰਸ਼ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਸਥਿਤੀ ਨੂੰ ਸਮਝਦਾਰੀ ਅਤੇ ਧੀਰਜ ਦੇ ਨਾਲ ਸੰਭਾਲਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਮਣੀਪੁਰ ਵਿੱਚ ਸਧਾਰਣ ਸਥਿਤੀ ਅਤੇ ਸ਼ਾਂਤੀ ਸੁਨਿਸ਼ਚਿਤ ਕਰਨ ਦੇ ਆਪਣੇ ਪ੍ਰਯਾਸਾਂ ਵਿੱਚ ਮਦਦ ਕਰਨ ਦੇ ਲਈ ਸਾਰੀਆਂ ਸਮਾਨ ਵਿਚਾਰਧਾਰਾ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ।

ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਨੇ ਸੰਘਵਾਦ ਦੇ ਮਹੱਤਵ ਨੂੰ ਅਨੁਭਵ ਤੋਂ ਸਿੱਖਿਆ ਹੈ ਕਿਉਂਕਿ ਲੋਕ ਸਭਾ ਵਿੱਚ ਕਦਮ ਰੱਖਣ ਅਤੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ। ਸ਼੍ਰੀ ਮੋਦੀ ਨੇ ਸਹਿਕਾਰੀ ਅਤੇ ਮੁਕਾਬਲਾਤਮਕ ਸੰਘਵਾਦ ਨੂੰ ਮਜ਼ਬੂਤ ਕਰਨ ਦੇ ਆਪਣੇ ਰੁਖ ਨੂੰ ਰੇਖਾਂਕਿਤ ਕੀਤਾ ਅਤੇ ਆਲਮੀ ਮੰਚ ‘ਤੇ ਰਾਜ ਅਤੇ ਉਸ ਦੀਆਂ ਸਮਰੱਥਾਵਾਂ ਨੂੰ ਹੁਲਾਰਾ ਦੇਣ ਦੇ ਲਈ ਹਰ ਰਾਜ ਵਿੱਚ ਮਹੱਤਵਪੂਰਨ ਜੀ-20 ਪ੍ਰੋਗਰਾਮ ਆਯੋਜਿਤ ਕਰਨ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੋਵਿਡ ਮਹਾਮਾਰੀ ਦੇ ਦੌਰਾਨ ਰਾਜ ਅਤੇ ਕੇਂਦਰ ਦੇ ਅੰਦਰ ਰਿਕਾਰਡ ਸੰਖਿਆ ਵਿੱਚ ਚਰਚਾਵਾਂ ਅਤੇ ਵਿਚਾਰ-ਵਟਾਂਦਰਾ ਹੋਏ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਸੈਮੀਕੰਡਕਟਰ ਅਤੇ ਇਲੈਕਟ੍ਰੌਨਿਕਸ ਮੈਨੂਫੈਕਚਰਿੰਗ ਵਿੱਚ ਅਗਲੀ ਕ੍ਰਾਂਤੀ ਦਾ ਮਾਰਗਦਰਸ਼ਨ ਕਰ ਰਿਹਾ ਹੈ। ਉਨ੍ਹਾਂ ਨੇ ਭਾਰਤ ਦੇ ਰਾਜਾਂ ਨੂੰ ਵਿਕਾਸ, ਸੁਸ਼ਾਸਨ, ਨੀਤੀ ਨਿਰਮਾਣ, ਰੋਜ਼ਗਾਰ ਸਿਰਜਣ ਅਤੇ ਵਿਦੇਸ਼ੀ ਨਿਵੇਸ਼ ਆਕਰਸ਼ਿਤ ਕਰਨ ਵਿੱਚ ਮੁਕਾਬਲਾ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਜਦੋਂ ਦੁਨੀਆ ਭਾਰਤ ਦੇ ਦਰਵਾਜੇ ‘ਤੇ ਦਸਤਕ ਦੇ ਰਹੀ ਹੈ, ਤਾਂ ਭਾਰਤ ਦੇ ਹਰ ਰਾਜ ਦੇ ਕੋਲ ਅਵਸਰ ਹੈ। ਉਨ੍ਹਾਂ ਨੇ ਸਾਰੇ ਰਾਜਾਂ ਨੂੰ ਭਾਰਤ ਦੀ ਵਿਕਾਸ ਗਾਥਾ ਵਿੱਚ ਯੋਗਦਾਨ ਦੇਣ ਅਤੇ ਇਸ ਦਾ ਲਾਭ ਉਠਾਉਣ ਦਾ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਰਾਜਾਂ ਦੇ ਵਿੱਚ ਮੁਕਾਬਲੇ ਨਾਲ ਨੌਜਵਾਨਾਂ ਨੂੰ ਬਹੁਤ ਮਦਦ ਮਿਲੇਗੀ ਕਿਉਂਕਿ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਹੋਣਗੇ। ਉਨ੍ਹਾਂ ਨੇ ਉੱਤਰ-ਪੂਰਬ ਵਿੱਚ ਅਸਾਮ ਦੀ ਉਦਾਹਰਣ ਦਿੱਤੀ ਜਿੱਥੇ ਸੈਮੀਕੰਡਕਟਰ ਨਾਲ ਸਬੰਧਿਤ ਕੰਮ ਤੇਜ਼ੀ ਨਾਲ ਹੋ ਰਿਹਾ ਹੈ।

ਸੰਯੁਕਤ ਰਾਸ਼ਟਰ ਦੁਆਰਾ ਵਰ੍ਹੇ 2023 ਨੂੰ ‘ਮੋਟਾ ਅਨਾਜ ਵਰ੍ਹਾ’ ਐਲਾਨ ਕੀਤੇ ਜਾਣ ਬਾਰੇ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਭਾਰਤ ਦੇ ਛੋਟੇ ਕਿਸਾਨਾਂ ਦੀ ਸ਼ਕਤੀ ਦਾ ਪ੍ਰਤੀਕ ਹੈ। ਉਨ੍ਹਾਂ ਨੇ ਰਾਜਾਂ ਤੋਂ ਮੋਟੇ ਅਨਾਜ ਦੇ ਉਤਪਾਦਨ ਨੂੰ ਹੁਲਾਰਾ ਦੇਣ ਦੇ ਲਈ ਨੀਤੀਆਂ ਬਣਾਉਣ ਅਤੇ ਇਸ ਨੂੰ ਆਲਮੀ ਬਜ਼ਾਰ ਵਿੱਚ ਉਤਾਰਣ ਦੇ ਲਈ ਰੋਡਮੈਪ ਬਣਾਉਣ ਦਾ ਆਗ੍ਰਹਿ ਕੀਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੋਟੇ ਅਨਾਜ ਦਾ ਉਪਯੋਗ ਦੁਨੀਆ ਦੇ ਪੋਸ਼ਣ ਬਜ਼ਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ ਅਤੇ ਕੁਪੋਸ਼ਿਤ ਆਬਾਦੀ ਵਾਲੇ ਖੇਤਰਾਂ ਵਿੱਚ ਮੁੱਖ ਭੋਜਨ ਬਣ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਅਜਿਹੀਆਂ ਨੀਤੀਆਂ ਅਤੇ ਕਾਨੂੰਨ ਬਣਾਉਣ ਦੇ ਲਈ ਵੀ ਪ੍ਰੋਤਸਾਹਿਤ ਕੀਤਾ ਜਿਨ੍ਹਾਂ ਤੋਂ ਨਾਗਰਿਕਾਂ ਦਰਮਿਆਨ ‘ਜੀਵਨ ਦੀ ਸੁਗਮਤਾ’ ਵਧੇ। ਉਨ੍ਹਾਂ ਨੇ ਪੰਚਾਇਤ, ਨਗਰ ਪਾਲਿਕਾ, ਮਹਾਨਗਰ ਪਾਲਿਕਾ, ਤਹਿਸੀਲ ਜਾਂ ਜ਼ਿਲ੍ਹਾ ਪਰਿਸ਼ਦ ਸਾਰੇ ਪੱਧਰਾਂ ‘ਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਵਧਾਉਣ ਦੀ ਜ਼ਰੂਰਤ ਜਤਾਈ ਅਤੇ ਇਸ ਲੜਾਈ ਵਿੱਚ ਰਾਜਾਂ ਤੋਂ ਇੱਕਜੁਟ ਹੋਣ ਦੀ ਤਾਕੀਦ ਕੀਤੀ।

ਭਾਰਤ ਨੂੰ 21ਵੀਂ ਸਦੀ ਦਾ ਭਾਰਤ ਬਣਾਉਣ ਦੇ ਲਈ ਸਰਕਾਰ ਦੇ ਫੈਸਲੇ ਲੈਣ, ਵੰਡ ਅਤੇ ਸ਼ਾਸਨ ਮਾਡਲ ਵਿੱਚ ਕੁਸ਼ਲਤਾ ਦੇ ਮਹੱਤਵ ‘ਤੇ ਚਾਨਣਾ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਨ੍ਹਾਂ ਖੇਤਰਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੀ ਗਤੀ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਸ਼ਲਤਾ ਵਿਵਸਥਾ ਵਿੱਚ ਪਾਰਦਰਸ਼ਿਤਾ ਲਿਆਉਂਦੀ ਹੈ, ਜਿਸ ਨਾਲ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਹੁੰਦੀ ਹੈ, ਜੀਵਨ ਨੂੰ ਅਸਾਨ ਬਣਾਉਣ ਨੂੰ ਹੁਲਾਰਾ ਮਿਲਦਾ ਹੈ ਅਤੇ ‘ਅਗਰ-ਮਗਰ’ ਦੀ ਸਥਿਤੀ ਖਤਮ ਹੁੰਦੀ ਹੈ।

ਪ੍ਰਧਾਨ ਮੰਤਰੀ ਨੇ ਨਾਗਰਿਕਾਂ ਦੇ ਜੀਵਨ ਵਿੱਚ ਸਰਕਾਰ ਦੀ ਦਖਲਅੰਦਾਜ਼ੀ ਨੂੰ ਘੱਟ ਕਰਨ ਦੀ ਜ਼ਰੂਰਤ ‘ਤੇ ਬਲ ਦਿੱਤਾ, ਨਾਲ ਹੀ ਜ਼ਰੂਰਤਮੰਦਾਂ ਨੂੰ ਸਰਕਾਰ ਦੇ ਵੱਲੋਂ ਮਦਦ ਦਿੰਦੇ ਰਹਿਣ ‘ਤੇ ਵੀ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਜਲਵਾਯੂ ਪਰਿਵਰਤਨ ‘ਤੇ ਚਿੰਤਾ ਵਿਅਕਤ ਕਰਦੇ ਹੋਏ ਕਿਹਾ ਕਿ ਕੁਦਰਤੀ ਆਪਦਾਵਾਂ ਵਧ ਰਹੀਆਂ ਹਨ। ਉਨ੍ਹਾਂ ਨੇ ਸਾਰੇ ਰਾਜਾਂ ਨੂੰ ਅੱਗੇ ਆ ਕੇ ਇਸ ਨਾਲ ਲੜਣ ਦੇ ਲਈ ਪ੍ਰੋਤਸਾਹਿਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਭ ਨੂੰ ਪੀਣ ਯੋਗ ਪਾਣੀ ਉਪਲਬਧ ਕਰਵਾਉਣ ਅਤੇ ਸਿਹਤ ਸੇਵਾਵਾਂ ਨੂੰ ਅੱਪਗ੍ਰੇਡ ਕਰਨ ਦੇ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਨ੍ਹਾਂ ਮੂਲਭੂਤ ਲਕਸ਼ਾਂ ਨੂੰ ਰਾਜਨੀਤਕ ਇੱਛਾ ਸ਼ਕਤੀ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਹਰ ਰਾਜ ਅੱਗੇ ਵਧ ਕੇ ਇਨ੍ਹਾਂ ਲਕਸ਼ਾਂ ਤੱਕ ਪਹੁੰਚਣ ਵਿੱਚ ਸਹਿਯੋਗ ਕਰੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤਮਾਨ ਸਦੀ ਭਾਰਤ ਦੀ ਸਦੀ ਹੋਣ ਜਾ ਰਹੀ ਹੈ ਅਤੇ ਅਸੀਂ ਇਸ ਅਵਸਰ ਨੂੰ ਗਵਾਉਣ ਦਾ ਜੋਖਮ ਨਹੀਂ ਉਠਾ ਸਕਦੇ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਕਈ ਮੌਕੇ ਗਵਾਏ, ਜਦਕਿ ਇਸੇ ਤਰ੍ਹਾਂ ਦੀ ਸਥਿਤੀ ਵਾਲੇ ਕਈ ਦੇਸ਼ ਵਿਕਸਿਤ ਹੋ ਗਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਧਾਰਾਂ ਤੋਂ ਬਚਣ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਨੂੰ ਫੈਸਲੇ ਲੈਣ ਦੀ ਅਧਿਕ ਸ਼ਕਤੀ ਮਿਲਣ ਨਾਲ ਪ੍ਰਗਤੀ ਅਤੇ ਵਿਕਾਸ ਨਿਸ਼ਚਿਤ ਤੌਰ ‘ਤੇ ਹੋਵੇਗਾ।

ਇਸ ਲਕਸ਼ ਨੂੰ ਪ੍ਰਾਪਤ ਕਰਨ ਦੇ ਲਈ ਏਕਤਾ ਦੇ ਮਹੱਤਵ ‘ਤੇ ਚਾਨਣਾ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ 140 ਕਰੋੜ ਨਾਗਰਿਕਾਂ ਦਾ ਮਿਸ਼ਨ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਦੁਨੀਆ ਭਾਰਤ ਵਿੱਚ ਸੰਭਾਵਨਾਵਾਂ ਨੂੰ ਦੇਖਦੇ ਹੋਏ ਨਿਵੇਸ਼ ਕਰਨ ਦੇ ਲਈ ਤਿਆਰ ਹੈ ਅਤੇ ਭਾਰਤ ਦੁਨੀਆ ਦੀ ਪਹਿਲੀ ਪਸੰਦ ਹੈ। ਉਨ੍ਹਾਂ ਨੇ ਰਾਜਾਂ ਨੂੰ ਇਸ ਅਵਸਰ ਦਾ ਲਾਭ ਉਠਾਉਣ ਦੀ ਤਾਕੀਦ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਸੰਬੋਧਨ ਵਿੱਚ ਉਠਾਏ ਗਏ ਮੁੱਦਿਆਂ ਦੇ ਲਈ ਧੰਨਵਾਦ ਦਿੰਦੇ ਹੋਏ ਆਪਣੇ ਸੰਬੋਧਨ ਦਾ ਸਮਾਪਨ ਕੀਤਾ।

*******

ਡੀਐੱਸ/ਐੱਸਆਰ/ਟੀਐੱਸ/ਆਰਟੀ



(Release ID: 2030862) Visitor Counter : 7