ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੀਰ ਸਟਾਰਮਰ (Keir Starmer) ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਚੁਣੇ ਜਾਣ ‘ਤੇ ਵਧਾਈ ਦਿੱਤੀ
ਦੋਵੇਂ ਨੇਤਾਵਾਂ ਨੇ ਭਾਰਤ-ਬ੍ਰਿਟੇਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਨੂੰ ਮੁੜ ਤੋਂ ਦੁਹਰਾਇਆ
ਦੋਵੇਂ ਧਿਰਾਂ ਆਪਸੀ ਤੌਰ ‘ਤੇ ਲਾਭਕਾਰੀ ਮੁਕਤ ਵਪਾਰ ਸਮਝੌਤੇ (FTA) ਦੇ ਜਲਦੀ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨਗੇ
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸਟਾਰਮਰ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ
Posted On:
06 JUL 2024 3:06PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਕੀਰ ਸਟਾਰਮਰ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਚਾਰਜ ਸੰਭਾਲਣ ਅਤੇ ਚੋਣਾਂ ਵਿੱਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ।
ਦੋਵੇਂ ਲੀਡਰਸ ਨੇ ਦੋਵੇਂ ਦੇਸ਼ਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਨੂੰ ਯਾਦ ਕੀਤਾ ਅਤੇ ਭਾਰਤ ਅਤੇ ਬ੍ਰਿਟੇਨ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਅਤੇ ਅੱਗੇ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਨੂੰ ਮੁੜ ਦੁਹਰਾਇਆ। ਦੋਵੇਂ ਲੀਡਰਸ ਨੇ ਆਪਸੀ ਤੌਰ ‘ਤੇ ਲਾਭਕਾਰੀ ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।
ਬ੍ਰਿਟੇਨ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਿਕਾਸ ਵਿੱਚ ਭਾਰਤੀ ਸਮੁਦਾਏ ਦੇ ਸਕਾਰਾਤਮਕ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਦੋਵੇਂ ਧਿਰਾਂ ਨੇ ਜਨਤਾ ਦੇ ਦਰਮਿਆਨ ਆਪਸੀ ਸਬੰਧਾਂ ਨੂੰ ਪ੍ਰੋਤਸਾਹਨ ਦੇਣ ‘ਤੇ ਸਹਿਮਤੀ ਪ੍ਰਗਟਾਈ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।
ਦੋਵੇਂ ਲੀਡਰਸ ਨੇ ਸੰਪਰਕ ਵਿੱਚ ਰਹਿਣ ‘ਤੇ ਸਹਿਮਤੀ ਪ੍ਰਗਟਾਈ।
************
ਡੀਐੱਸ
(Release ID: 2031396)
Visitor Counter : 63
Read this release in:
Odia
,
English
,
Urdu
,
Marathi
,
Hindi
,
Hindi_MP
,
Assamese
,
Bengali
,
Manipuri
,
Gujarati
,
Tamil
,
Tamil
,
Telugu
,
Kannada
,
Malayalam