ਰੇਲ ਮੰਤਰਾਲਾ
azadi ka amrit mahotsav

“ਭਾਰਤੀ ਰੇਲਵੇ ਗ਼ਰੀਬਾਂ, ਹੇਠਲੇ ਮੱਧ ਅਤੇ ਮੱਧ ਵਰਗ ਦੇ ਲੋਕਾਂ ਨੂੰ ਕਿਫਾਇਤੀ ਯਾਤਰਾ ਦੀ ਸੁਵਿਧਾ ਪ੍ਰਦਾਨ ਕਰਨ ਦੇ ਲ਼ਈ ਪ੍ਰਤੀਬੱਧ ਹੈ” – ਸ਼੍ਰੀ ਅਸ਼ਵਿਨੀ ਵੈਸ਼ਣਵ


ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਰੇਲ ਪਰਿਵਾਰ ਨਾਲ ਪੂਰੇ ਸਮਰਪਣ ਦੇ ਨਾਲ ਕੰਮ ਕਰਨ ਅਤੇ ਇਹ ਸੁਨਿਸ਼ਚਿਤ ਕਰਨ ਦੀ ਅਪੀਲ ਕੀਤੀ ਕਿ ਭਾਰਤੀ ਰੇਲਵੇ ‘ਤੇ ਲੋਕਾਂ ਦਾ ਭਰੋਸਾ ਕਾਇਮ ਰਹੇ

Posted On: 05 JUL 2024 6:01PM by PIB Chandigarh

ਕੇਂਦਰੀ ਰੇਲਵੇ, ਸੂਚਨਾ ਅਤੇ ਪ੍ਰਸਾਰਣ ਅਤੇ ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਅੱਜ ਰੇਲ ਭਵਨ ਵਿੱਚ ਐੱਮਓਯੂ ਹਸਤਾਖਰ ਸਮਾਰੋਹ (MoU signing ceremony) ਦੇ ਦੌਰਾਨ ਸਭਾ ਨੂੰ ਸੰਬੋਧਨ ਕਰਦੇ ਹੋਏ ਇਸ ਗੱਲ ਨੂੰ ਦੁਹਰਾਇਆ ਕਿ ਭਾਰਤੀ ਰੇਲਵੇ ਗ਼ਰੀਬਾਂ, ਹੇਠਲੇ ਮੱਧ ਅਤੇ ਮੱਧ ਵਰਗ ਦੇ ਲੋਕਾਂ ਨੂੰ ਕਿਫਾਇਤੀ ਰੇਲ ਯਾਤਰਾ ਦੀ ਸੁਵਿਧਾ ਪ੍ਰਦਾਨ ਕਰਨ ਦੇ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਰੇਲਵੇ ਨੇ ਅਗਲੇ ਦੋ ਵਰ੍ਹਿਆਂ ਦੌਰਾਨ 10,000 ਨੌਨ-ਏਸੀ ਕੋਚਾਂ ਦਾ ਨਿਰਮਾਣ ਕਰਨ ਦੀ ਯੋਜਨਾ ਬਣਾਈ ਹੈ। 

ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਦੇਸ਼ ਭਰ ਦੇ 12 ਲੱਖ ਰੇਲ ਕਰਮਚਾਰੀਆਂ ਨੂੰ ਸਮਰਪਣ ਦੇ ਨਾਲ ਕੰਮ ਕਰਨ ਅਤੇ ਆਪਣਾ ਮਨੋਬਲ ਉੱਚਾ ਰੱਖਣ ਦੀ ਵੀ ਅਪੀਲ ਕੀਤੀ। ਨਾਲ ਹੀ, ਉਨ੍ਹਾਂ ਨੇ ਰੇਲਵੇ ਕਰਮਚਾਰੀਆਂ ਨੂੰ ਸਮੂਹਿਕ ਤੌਰ ‘ਤੇ ਕੰਮ ਕਰਨ ਅਤੇ ਇਹ ਸੁਨਿਸ਼ਚਿਤ ਕਰਨ ਦੀ ਤਾਕੀਦ ਕੀਤੀ ਕਿ ਭਾਰਤੀ ਰੇਲਵੇ ‘ਤੇ ਲੋਕਾਂ ਦਾ ਭਰੋਸਾ ਕਾਇਮ ਰਹੇ।

 

************

ਵਾਈਐੱਮ/ਐੱਸਕੇ


(Release ID: 2031528) Visitor Counter : 33