ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰੂਸ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਨੂੰ ਸੰਬੋਧਨ ਕੀਤਾ

Posted On: 09 JUL 2024 2:40PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਮਾਸਕੋ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਦੇ ਲੋਕਾਂ ਨਾਲ ਗੱਲਬਾਤ ਕੀਤੀ। ਪ੍ਰਵਾਸੀ ਭਾਰਤੀਆਂ ਨੇ ਉਨ੍ਹਾਂ ਦਾ ਸਨੇਹ ਦੇ ਨਾਲ ਉਤਸ਼ਾਹਪੂਰਵਕ ਸੁਆਗਤ ਕੀਤਾ।

ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਧੰਨਵਾਦ ਕੀਤਾ ਅਤੇ ਭਾਰਤ-ਰੂਸ ਸਬੰਧਾਂ ਨੂੰ ਵਧਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। 140 ਕਰੋੜ ਭਾਰਤ ਵਾਸੀਆਂ ਵੱਲੋਂ ਪ੍ਰਵਾਸੀ ਭਾਰਤੀਆਂ ਦਾ ਅਭਿਵਾਦਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਗੱਲਬਾਤ ਵਿਸ਼ੇਸ਼ ਸੀ, ਕਿਉਂਕਿ ਇਹ ਉਨ੍ਹਾਂ ਦੇ ਇਤਿਹਾਸਿਕ ਤੀਸਰੇ ਕਾਰਜਕਾਲ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਉਨ੍ਹਾਂ ਦਾ ਪਹਿਲਾਂ ਸੰਬੋਧਨ ਸੀ।

ਪ੍ਰਧਾਨ ਮੰਤਰੀ ਨੇ ਪਿਛਲੇ 10 ਵਰ੍ਹਿਆਂ ਵਿੱਚ ਭਾਰਤ ਵਿੱਚ ਹੋਏ ਪ੍ਰੱਤਖ ਪਰਿਵਰਤਨ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਭਾਰਤੀਆਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਤੀਸਰੇ ਕਾਰਜਕਾਲ ਵਿੱਚ ਸਰਕਾਰ ਦਾ ਉਦੇਸ਼ ਵਿਸ਼ਵ ਦੀ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣਨਾ ਹੈ। ਉਨ੍ਹਾਂ ਨੇ ਭਾਰਤ ਦੇ ਆਰਥਿਕ ਵਾਧੇ ਬਾਰੇ ਗੱਲ ਕੀਤੀ, ਜੋ ਗਲੋਬਲ ਵਿਕਾਸ ਦਾ ਮਹੱਤਵਪੂਰਨ ਪ੍ਰਤੀਸ਼ਤ ਜ਼ਿੰਮੇਵਾਰ ਹੈ; ਇਸ ਦੀ ਡਿਜੀਟਲ ਅਤੇ ਫਿਨਟੈਕ ਸਫ਼ਲਤਾ; ਇਸ ਦੀ ਗ੍ਰੀਨ ਡਿਵੈਲਪਮੈਂਟ ਉਪਲਬਧੀਆਂ ਅਤੇ ਇਸ ਦੇ ਪ੍ਰਭਾਵਸ਼ਾਲੀ ਸਮਾਜਿਕ-ਆਰਥਿਕ ਪ੍ਰੋਗਰਾਮ, ਜੋ ਆਮ ਲੋਕਾਂ ਨੂੰ ਸਸ਼ਕਤ ਬਣਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਪਰਿਵਰਤਨਕਾਰੀ ਸਫ਼ਲਤਾ 140 ਕਰੋੜ ਭਾਰਤੀਆਂ ਦੇ ਸਮਰਪਣ, ਪ੍ਰਤੀਬੱਧਤਾ ਅਤੇ ਯੋਗਦਾਨ ਦੇ ਕਾਰਨ ਹੋਈ ਹੈ, ਜਿਨ੍ਹਾਂ ਵਿੱਚੋਂ ਹਰੇਕ ਭਾਰਤੀ, ਦੇਸ਼ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦਾ ਸੁਪਨਾ ਦੇਖਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਨੂੰ ਲੈ ਕੇ ਟਿਕਾਊ ਵਿਕਾਸ ਲਕਸ਼ਾਂ ਨੂੰ ਪੂਰਾ ਕਰਨ ਤੱਕ- ਆਪਣੇ ਪ੍ਰਤੀਬੱਧ ਪ੍ਰਯਾਸਾਂ ਰਾਹੀਂ ਵਿਸ਼ਵਬੰਧੂ, ਦੁਨੀਆ ਦੇ ਮਿੱਤਰ ਦੇ ਰੂਪ ਵਿੱਚ ਗਲੋਬਲ ਸਮ੍ਰਿੱਧੀ ਵਿੱਚ ਮਹੱਤਵਪੂਰਨ ਯੋਗਦਾਨ ਦੇ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗਲੋਬਲ ਮੁੱਦਿਆਂ ਨੂੰ ਹੱਲ ਕਰਨ ਲਈ ਸ਼ਾਂਤੀ, ਸੰਵਾਦ ਅਤੇ ਕੂਟਨੀਤੀ ਲਈ ਭਾਰਤ ਦੇ ਸੱਦੇ ਦੀ ਬਹੁਤ ਅਧਿਕ ਸ਼ਲਾਘਾ ਹੋਈ ਹੈ।

 ਪ੍ਰਧਾਨ ਮੰਤਰੀ ਨੇ ਰੂਸ ਦੇ ਨਾਲ ਮਜ਼ਬੂਤ ਅਤੇ ਗਹਿਣ ਸਾਂਝੇਦਾਰੀ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਨੂੰ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕਜ਼ਾਨ ਅਤੇ ਏਕਾਟੇਰਿਨਬਰਗ ਵਿੱਚ ਦੋ ਨਵੇਂ ਭਾਰਤੀ ਕੌਂਸਲੇਟਸ (Consulates) ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ, ਜਿਸ ਨਾਲ ਲੋਕਾਂ ਦੇ ਦਰਮਿਆਨ ਸਬੰਧਾਂ ਨੂੰ ਹੋਰ ਹੁਲਾਰਾ ਮਿਲੇਗਾ। ਪ੍ਰਵਾਸੀ ਭਾਰਤੀਆਂ ਨੇ ਇਸ ਐਲਾਨ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਵਿੱਚ ਭਾਰਤੀ ਸੱਭਿਆਚਾਰਕ ਪਰੰਪਰਾਵਾਂ ਨੂੰ ਪੋਸ਼ਿਤ ਕਰਨ ਅਤੇ ਰੂਸ ਦੇ ਲੋਕਾਂ ਦੇ ਨਾਲ ਇਸ ਦੀ ਜੀਵੰਤਤਾ ਨੂੰ ਸਾਂਝਾ ਕਰਨ ਲਈ ਪ੍ਰਵਾਸੀ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।

***************

ਡੀਐੱਸ/ਐੱਸਟੀ/ਏਕੇ


(Release ID: 2031793) Visitor Counter : 38