ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉਨਾਓ (Unnao) ਸੜਕ ਹਾਦਸੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ,ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 10 JUL 2024 10:45AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨਾਓ ਸੜਕ ਹਾਦਸੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

 “ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦਾਈ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਹਿੰਮਤ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ: PM @narendramodi"

ਸ਼੍ਰੀ ਮੋਦੀ ਨੇ ਉਨਾਓ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨੇੜਲੇ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ 2 ਲੱਖ ਰੁਪਏ  ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ਼-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

 “ਪ੍ਰਧਾਨ ਮੰਤਰੀ ਨੇ ਉਨਾਓ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

 

***************

ਡੀਐੱਸ/ਐੱਸਆਰ



(Release ID: 2032054) Visitor Counter : 19