ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ 11-12 ਜੁਲਾਈ, 2024 ਨੂੰ ਮੁੰਬਈ, ਮਹਾਰਾਸ਼ਟਰ ਦਾ ਦੌਰਾ ਕਰਨਗੇ


11 ਜੁਲਾਈ ਨੂੰ ਉਪ ਰਾਸ਼ਟਰਪਤੀ ਮਹਾਰਾਸ਼ਟਰ ਵਿਧਾਨ ਸਭਾ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ

12 ਜੁਲਾਈ ਨੂੰ ਉਪ ਰਾਸ਼ਟਰਪਤੀ ਨਰਸੀ ਮੋਨਜੀ ਇੰਸਟੀਚਿਊਟ ਆਫ਼ ਮੈਨੇਜਮੈਂਟ ਸਟੱਡੀਜ਼ (ਐੱਨਐੱਮਆਈਐੱਮਐੱਸ), ਮੁੰਬਈ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ

Posted On: 10 JUL 2024 11:38AM by PIB Chandigarh

ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ 11-12 ਜੁਲਾਈ, 2024 ਨੂੰ ਮੁੰਬਈ, ਮਹਾਰਾਸ਼ਟਰ ਦਾ ਦੌਰਾ ਕਰਨਗੇ।

ਸ੍ਰੀ ਧਨਖੜ 11 ਜੁਲਾਈ, 2024 ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ।

ਆਪਣੇ ਦੌਰੇ ਦੇ ਦੂਜੇ ਦਿਨ ਉਪ ਰਾਸ਼ਟਰਪਤੀ ਨਰਸੀ ਮੋਨਜੀ ਇੰਸਟੀਚਿਊਟ ਆਫ਼ ਮੈਨੇਜਮੈਂਟ ਸਟੱਡੀਜ਼ (ਐੱਨਐੱਮਆਈਐੱਮਐੱਸ), ਮੁੰਬਈ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ।

ਆਪਣੇ ਦੋ ਦਿਨਾਂ ਦੌਰੇ ਦੌਰਾਨ ਸ੍ਰੀ ਧਨਖੜ ਮਹਾਰਾਸ਼ਟਰ ਦੇ ਰਾਜ ਭਵਨ ਦਾ ਵੀ ਦੌਰਾ ਕਰਨਗੇ।

 

*************

 

ਐੱਮਐੱਸ/ਜੇਕੇ/ਆਰਸੀ



(Release ID: 2032174) Visitor Counter : 15