ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੀ ਆਸਟ੍ਰੀਆ ਦੇ ਰਾਸ਼ਟਰਪਤੀ ਨਾਲ ਬੈਠਕ

Posted On: 10 JUL 2024 9:13PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਯਨਾ ਵਿੱਚ ਆਸਟ੍ਰੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲੈਗਜ਼ੈਂਡਰ ਵੈਨ ਡੇਰ ਬੇਲੇਨ (Alexander Van der Bellen) ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਵੈਨ ਡੇਰ ਬੇਲੇਨ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਇਤਿਹਾਸਕ ਤੀਸਰੇ ਕਾਰਜਕਾਲ ਲਈ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਆਸਟ੍ਰੀਆ ਦੀ ਉਨ੍ਹਾਂ ਦੀ ਫੇਰੀ ਅਜਿਹੇ ਸਮੇਂ ਵਿੱਚ ਹੋਈ ਹੈ, ਜਦੋਂ ਦੋਵੇਂ ਦੇਸ਼ ਆਪਣੇ ਕੂਟਨੀਤਕ ਸਬੰਧਾਂ ਦੇ 75 ਸਾਲਾਂ ਦਾ ਜਸ਼ਨ ਮਨਾ ਰਹੇ ਹਨ, ਜੋ ਇਸ ਨੂੰ ਇਤਿਹਾਸਕ ਅਤੇ ਖਾਸ ਬਣਾਉਂਦਾ ਹੈ। ਦੋਹਾਂ ਨੇਤਾਵਾਂ ਨੇ ਆਪਸੀ ਹਿੱਤਾਂ ਦੇ ਦੁਵੱਲੇ ਅਤੇ ਆਲਮੀ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਵਾਤਾਵਰਣ ਦੀ ਸਥਿਰਤਾ ਅਤੇ ਆਲਮੀ ਤਪਸ਼ ਦਾ ਮੁਕਾਬਲਾ ਕਰਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਸਬੰਧ ਵਿੱਚ, ਦੋਵਾਂ ਨੇਤਾਵਾਂ ਨੇ ਅਖੁੱਟ ਊਰਜਾ, ਖਾਸ ਤੌਰ 'ਤੇ ਸੌਰ, ਪਣ ਅਤੇ ਜੈਵਿਕ ਬਾਲਣ ਜਿਹੇ ਖੇਤਰਾਂ ਵਿੱਚ ਸਹਿਯੋਗ ਦੇ ਆਪਸੀ ਲਾਭਕਾਰੀ ਮੌਕਿਆਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਵੈਨ ਡੇਰ ਬੇਲੇਨ ਨੂੰ ਆਪਣੀ ਸਹੂਲਤ ਅਨੁਸਾਰ ਭਾਰਤ ਆਉਣ ਦੇ ਸੱਦੇ ਨੂੰ ਦੁਹਰਾਇਆ।

************

ਡੀਐੱਸ/ਐੱਸਟੀ



(Release ID: 2032489) Visitor Counter : 14