ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਮਿਲੀਟਰੀ ਇੰਜੀਨੀਅਰ ਸਰਵਿਸਿਜ਼ ਦੇ ਪ੍ਰੋਬੇਸ਼ਨਰਾਂ ਨੇ ਰਾਸ਼ਰਟਪਤੀ ਨਾਲ ਮੁਲਾਕਾਤ ਕੀਤੀ

Posted On: 12 JUL 2024 1:59PM by PIB Chandigarh

ਮਿਲੀਟਰੀ ਇੰਜੀਨੀਅਰ ਸਰਵਿਸਿਜ਼ (ਐੱਮਈਐੱਸ) ਦੇ ਪ੍ਰੋਬੇਸ਼ਨਰਾਂ ਨੇ ਅੱਜ (12 ਜੁਲਾਈ, 2024) ਨੂੰ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

 

ਇਸ ਅਵਸਰ ਤੇ ਰਾਸ਼ਟਰਪਤੀ ਨੇ ਕਿਹਾ ਕਿ ਮਿਲੀਟਰੀ ਇੰਜੀਨੀਅਰ ਸਰਵਿਸਿਜ਼, ਐੱਮਈਐੱਸ ਭਾਰਤੀ ਸੁਰੱਖਿਆ ਨਾਲ ਜੁੜੀਆਂ ਮਹੱਤਵਪੂਰਨ ਇਕਾਈਆਂ ਵਿੱਚੋਂ ਇੱਕ ਹੈ ਕਿਉਂਕਿ ਇਹ ਨਾ ਸਿਰਫ਼ ਭਾਰਤੀ ਸੈਨਾ ਦੀਆਂ ਤਿੰਨਾ ਸੇਵਾਵਾਂ ਦੀ ਸੇਵਾ ਕਰਦੀ ਹੈ ਬਲਕਿ ਰੱਖਿਆ ਮੰਤਰਾਲੇ ਦੀਆਂ ਕਈ ਹੋਰ ਇਕਾਈਆਂ ਨੂੰ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਐੱਮਈਐੱਸ ਦਾ ਉਦੇਸ਼ ਇਹ ਸੁਨਿਸ਼ਚਿਤ ਕਰਨਾ ਹੈ ਕਿ ਸਾਡੇ ਰੱਖਿਆ ਬਲਾਂ ਕੋਲ ਮਜ਼ਬੂਤ ਬੁਨਿਆਦੀ ਵਿਵਸਥਾ ਅਤੇ ਚੰਗੀਆਂ ਸੁਵਿਧਾਵਾਂ ਬਣੀਆਂ ਰਹਿਣ। ਇਸ ਲਈ ਐੱਮਈਐੱਸ ਅਧਿਕਾਰੀਆਂ ਦੀ ਸਫ਼ਲਤਾ ਦੀ ਇਹ ਕਸੌਟੀ ਹੋਵੇਗੀ ਕਿ ਉਨ੍ਹਾਂ ਦੇ ਦੁਆਰਾ ਪ੍ਰਦਾਨ ਕੀਤੀ ਜਾਣ ਵਾਲੀ ਬੁਨਿਆਦੀ ਸੰਰਚਨਾ ਜਾਂ ਸੁਵਿਧਾਵਾਂ ਭਰੋਸੇਯੋਗਤਾ ਅਤੇ ਗੁਣਵੱਤਾ ਦੇ ਮਿਆਰਾਂ ਤੇ ਖਰੀਆਂ ਉਤਰੀਆਂ। ਉਨ੍ਹਾਂ ਨੇ ਐੱਮਈਐੱਸ ਅਧਿਕਾਰੀਆਂ ਨੂੰ ਹਮੇਸ਼ਾ ਸੁਚੇਤ ਰਹਿਣ ਦੀ ਸਲਾਹ ਦਿੱਤੀ। ਰਾਸ਼ਟਰਪਤੀ ਨੇ ਕਿਹਾ ਕਿ ਐੱਮਈਐੱਸ ਨੂੰ ਆਪਣੀਆਂ ਸੇਵਾਵਾਂ ਵਿੱਚ ਉੱਚਤਮ ਗੁਣਵੱਤਾ ਬਣਾਏ ਰੱਖ ਕੇ ਆਪਣਾ ਸਨਮਾਨ ਪ੍ਰਾਪਤ ਕਰਨਾ ਹੋਵੇਗਾ।

 

ਰਾਸ਼ਟਰਪਤੀ ਨੇ ਐੱਮਈਐੱਸ ਅਧਿਕਾਰੀਆਂ ਨੂੰ ਕਿਹਾ ਕਿ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਦੇ ਸਮੇਂ ਉਨ੍ਹਾਂ ਨੂੰ ਜਲਵਾਯੂ ਪਰਿਵਰਤਨ ਦੇ ਅਨੁਕੂਲ ਵਿਸ਼ਿਆਂ ਨੂੰ ਵੀ ਧਿਆਨ ਵਿੱਚ ਰੱਖਣਾ ਹੋਵੇਗਾ। ਰਾਸ਼ਟਰਪਤੀ ਨੇ ਕਿਹਾ ਕਿ ਉਹ ਜੋ ਵੀ ਕਾਰਜ ਕਰਨ ਉਸ ਵਿੱਚ ਕਾਰਬਨ ਨਿਕਾਸੀ ਘੱਟ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਐੱਮਈਐੱਸ ਇਸ ਦਿਸ਼ਾ ਵਿੱਚ ਪ੍ਰਯਾਸ ਕਰ ਰਹੀ ਹੈ।

 

ਰਾਸ਼ਟਰਪਤੀ ਨੇ ਕਿਹਾ ਕਿ ਐੱਮਈਐੱਸ ਅਧਿਕਾਰੀਆਂ ਦੀ ਜ਼ਿੰਮੇਦਾਰੀ ਸਿਰਫ਼ ਤਕਨੀਕੀ ਹੀ ਨਹੀਂ, ਬਲਕਿ ਨੈਤਿਕ ਅਤੇ ਪ੍ਰਬੰਧਕੀ ਵੀ ਹੈ। ਉਨ੍ਹਾਂ ਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਹਰ ਕਾਰਜ ਵਿੱਚ ਦੇਸ਼ ਦੇ ਸੰਸਾਧਨਾਂ ਦਾ ਕੁਸ਼ਲ ਅਤੇ ਪ੍ਰਭਾਵੀ ਉਪਯੋਗ ਹੋਵੇ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੀ ਕਾਰਜਕੁਸ਼ਲਤਾ ਅਤੇ ਨੈਤਿਕਤਾ ਨਾਲ ਰਾਸ਼ਟਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ।

 ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਇੱਥੇ ਕਲਿੱਕ ਕਰੋ

 

*******

ਡੀਐੱਸ/ਐੱਸਟੀ


(Release ID: 2032763) Visitor Counter : 66