ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੌਕਹੀਡ ਮਾਰਟਿਨ ਦੀ ‘ਮੇਕ ਇਨ ਇੰਡੀਆ, ਮੇਕ ਫੌਰ ਵਰਲਡ’ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ

Posted On: 19 JUL 2024 11:50AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੱਖਿਆ ਖੇਤਰ ਦੀ ਪ੍ਰਮੁੱਖ ਕੰਪਨੀ ਲੌਕਹੀਡ ਮਾਰਟਿਨ ਦੀ ‘ਮੇਕ ਇਨ ਇੰਡੀਆ, ਮੇਕ ਫੌਰ ਦ ਵਰਲਡ’('Make in India, Make for the World') ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ ਹੈ। 

ਲੌਕਹੀਡ ਮਾਰਟਿਨ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO-ਸੀਈਓ), ਜਿਮ ਟੈਕਲੈੱਟ (Jim Taiclet) ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

 “ਲੌਕਹੀਡ ਮਾਰਟਿਨ (@LockheedMartin)  ਦੇ ਮੁੱਖ ਕਾਰਜਕਾਰੀ ਅਧਿਕਾਰੀ ਜਿਮ ਟੈਕਲੈੱਟ (Jim Taiclet) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। ਲੌਕਹੀਡ ਮਾਰਟਿਨ ਭਾਰਤ-ਅਮਰੀਕਾ ਏਅਰੋਸਪੇਸ ਅਤੇ ਰੱਖਿਆ ਉਦਯੋਗਿਕ ਸਹਿਯੋਗ ਵਿੱਚ ਇੱਕ ਪ੍ਰਮੁੱਖ ਸਾਂਝੇਦਾਰ ਹੈ। ਅਸੀਂ ‘ਮੇਕ ਇਨ ਇੰਡੀਆ, ਮੇਕ ਫੌਰ ਦ ਵਰਲਡ’('Make in India, Make for the World") ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇਸ ਦੀ ਪ੍ਰਤੀਬੱਧਤਾ ਦਾ ਸੁਆਗਤ ਕਰਦੇ ਹਾਂ।”

 

***

 

ਡੀਐੱਸ/ਆਰਟੀ



(Release ID: 2034394) Visitor Counter : 5