ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਲਕਸਨ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਉਨ੍ਹਾਂ ਦੇ ਦੁਬਾਰਾ ਚੁਣੇ ਜਾਣ ‘ਤੇ ਹਾਰਦਿਕ ਵਧਾਈਆਂ ਦਿੱਤੀਆਂ

ਦੋਹਾਂ ਨੇਤਾਵਾਂ ਨੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਦਰਮਿਆਨ ਪਰਸਪਰ ਸਬੰਧਾਂ ‘ਤੇ ਅਧਾਰਿਤ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ

ਉਨ੍ਹਾਂ ਨੇ ਵਪਾਰ, ਪਸ਼ੂ-ਪਾਲਣ, ਫਾਰਮਾਸਿਊਟੀਕਲਸ, ਸਿੱਖਿਆ, ਪੁਲਾੜ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਸਹਿਮਤੀ ਜਤਾਈ

ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਦੇ ਹਿਤਾਂ ‘ਤੇ ਗੌਰ ਕਰਨ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਲਕਸਨ ਦਾ ਧੰਨਵਾਦ ਕੀਤਾ, ਪ੍ਰਧਾਨ ਮੰਤਰੀ ਸ਼੍ਰੀ ਲਕਸਨ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਕਲਿਆਣ (security and well-being) ਦਾ ਭਰੋਸਾ ਦਿੱਤਾ

Posted On: 20 JUL 2024 2:37PM by PIB Chandigarh

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕ੍ਰਿਸਟੋਫਰ ਲਕਸਨ  ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕੀਤੀ।

 ਪ੍ਰਧਾਨ ਮੰਤਰੀ ਸ਼੍ਰੀ ਲਕਸਨ ਨੇ ਭਾਰਤ ਵਿੱਚ ਆਮ ਚੋਣਾਂ ਦੇ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਉਨ੍ਹਾਂ ਦੇ ਦੁਬਾਰਾ ਚੁਣੇ ਜਾਣ ‘ਤੇ ਹਾਰਦਿਕ ਵਧਾਈਆਂ ਦਿੱਤੀਆਂ।

 ਇਹ ਦੇਖਦੇ ਹੋਏ ਕਿ ਭਾਰਤ-ਨਿਊਜ਼ੀਲੈਂਡ ਦੇ ਸਬੰਧ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਦਰਮਿਆਨ ਗਹਿਰੇ ਸਬੰਧਾਂ ‘ਤੇ ਅਧਾਰਿਤ ਹਨ, ਦੋਹਾਂ ਨੇਤਾਵਾਂ ਨੇ ਆਉਣ ਵਾਲੇ ਵਰ੍ਹਿਆਂ ਵਿੱਚ ਦੁਵੱਲੇ ਸਹਿਯੋਗ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੇ ਪ੍ਰਤੀ ਆਪਣੀ ਦ੍ਰਿੜ੍ਹ ਪ੍ਰਤੀਬੱਧਤਾ ਦੁਹਰਾਈ।

 ਦੋਹਾਂ ਧਿਰਾਂ ਦੇ ਦਰਮਿਆਨ ਹਾਲ ਹੀ ਵਿੱਚ ਹੋਏ ਉੱਚ-ਪੱਧਰੀ ਸੰਪਰਕਾਂ ਨਾਲ ਸਿਰਜੇ  ਗਏ ਉਤਸ਼ਾਹ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਵਪਾਰ ਅਤੇ ਆਰਥਿਕ ਸਹਿਯੋਗ, ਪਸ਼ੂ-ਪਾਲਣ, ਫਾਰਮਾਸਿਊਟੀਕਲਸ, ਸਿੱਖਿਆ, ਪੁਲਾੜ ਸਹਿਤ ਹੋਰ ਖੇਤਰਾਂ ਵਿੱਚ ਪਰਸਪਰ ‘ਤੌਰ ‘ਤੇ ਲਾਭਕਾਰੀ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਸਹਿਮਤੀ ਜਤਾਈ।

 ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪ੍ਰਵਾਸੀ ਭਾਰਤੀਆਂ (Indian diaspora) ਦੇ ਹਿਤਾਂ ‘ਤੇ ਗੌਰ ਕਰਨ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਲਕਸਨ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਲਕਸਨ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਕਲਿਆਣ (security and well-being) ਦੇ ਲਈ ਨਿਰੰਤਰ ਪ੍ਰਯਾਸ ਕਰਨ ਦਾ ਭਰੋਸਾ ਦਿੱਤਾ।

ਦੋਹਾਂ ਨੇਤਾਵਾਂ ਨੇ ਇੱਕ ਦੂਸਰੇ ਦੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਜਤਾਈ।

*********

ਡੀਐੱਸ



(Release ID: 2034713) Visitor Counter : 16