ਵਿੱਤ ਮੰਤਰਾਲਾ
ਬਜਟ 2024-25 ਵਿੱਚ ਪੂੰਜੀਗਤ ਖ਼ਰਚ ਲਈ 11,11,111 ਕਰੋੜ ਰੁਪਏ ਦੀ ਵਿਵਸਥਾ ਕੀਤੀ
ਰਾਜ ਸਰਕਾਰਾਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਲੰਬੇ ਸਮੇਂ ਦੇ ਵਿਆਜ ਮੁਕਤ ਕਰਜ਼ਿਆਂ ਲਈ 1.5 ਲੱਖ ਕਰੋੜ ਰੁਪਏ ਦੀ ਵਿਵਸਥਾ
25,000 ਗ੍ਰਾਮੀਣ ਬਸਤੀਆਂ ਨੂੰ ਹਰ ਮੌਸਮ ਦੀ ਕਨੈਕਟੀਵਿਟੀ ਪ੍ਰਦਾਨ ਕਰਨ ਲਈ ਪੀਐੱਮਜੀਐੱਸਵਾਈ ਦਾ ਫੇਜ਼ IV ਸ਼ੁਰੂ ਕੀਤਾ ਜਾਵੇਗਾ
Posted On:
23 JUL 2024 12:43PM by PIB Chandigarh
ਅਰਥਵਿਵਸਥਾ 'ਤੇ ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਸੁਧਾਰ ਦੇ ਮਜ਼ਬੂਤ ਗੁਣਾਤਮਕ ਪ੍ਰਭਾਵ ਨੂੰ ਸਵੀਕਾਰ ਕਰਦੇ ਹੋਏ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ 2024-25 ਦਾ ਬਜਟ ਪੇਸ਼ ਕਰਦੇ ਹੋਏ ਪੂੰਜੀਗਤ ਖ਼ਰਚਿਆਂ ਲਈ 11,11,111 ਕਰੋੜ ਰੁਪਏ ਦੀ ਵਿਵਸਥਾ ਕਰਨ ਦਾ ਐਲਾਨ ਕੀਤਾ। ਇਹ ਦੇਸ਼ ਦੇ ਜੀਡੀਪੀ ਦਾ 3.4 ਫ਼ੀਸਦੀ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਅਗਲੇ 5 ਸਾਲਾਂ ਦੌਰਾਨ ਬੁਨਿਆਦੀ ਢਾਂਚੇ ਲਈ ਮਜ਼ਬੂਤ ਵਿੱਤੀ ਸਹਾਇਤਾ ਬਣਾਈ ਰੱਖਣ ਦਾ ਯਤਨ ਕਰੇਗੀ।
ਰਾਜਾਂ ਨੂੰ ਬੁਨਿਆਦੀ ਢਾਂਚੇ ਲਈ ਸਮਾਨ ਪੈਮਾਨੇ ਦੀ ਸਹਾਇਤਾ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨ ਲਈ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਇਸ ਸਾਲ ਲੰਬੀ ਮਿਆਦ ਦੇ ਵਿਆਜ ਮੁਕਤ ਕਰਜ਼ਿਆਂ ਲਈ 1.5 ਲੱਖ ਕਰੋੜ ਰੁਪਏ ਦੇ ਉਪਬੰਧ ਦਾ ਐਲਾਨ ਕੀਤਾ। ਇਹ ਰਾਜਾਂ ਨੂੰ ਬੁਨਿਆਦੀ ਢਾਂਚੇ ਲਈ ਸਰੋਤਾਂ ਦੀ ਵੰਡ ਵਿੱਚ ਸਹਾਇਤਾ ਕਰੇਗਾ।
ਬੁਨਿਆਦੀ ਢਾਂਚੇ ਵਿੱਚ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਬੋਲਦਿਆਂ ਸ੍ਰੀਮਤੀ ਸੀਤਾਰਮਨ ਨੇ ਕਿਹਾ ਕਿ ਪ੍ਰਾਈਵੇਟ ਸੈਕਟਰ ਵੱਲੋਂ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਨੂੰ ਵਿਵਹਾਰਕਤਾ ਗੈਪ ਫੰਡਿੰਗ ਅਤੇ ਸਮਰੱਥ ਨੀਤੀਆਂ ਅਤੇ ਨਿਯਮਾਂ ਰਾਹੀਂ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਮਾਰਕੀਟ ਅਧਾਰਿਤ ਵਿੱਤ ਫਰੇਮਵਰਕ ਲਿਆਂਦਾ ਜਾਵੇਗਾ।
25,000 ਪੇਂਡੂ ਬਸਤੀਆਂ ਨੂੰ ਹਰ ਮੌਸਮ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ ਲਈ, ਜੋ ਉਨ੍ਹਾਂ ਦੀ ਆਬਾਦੀ ਵਿੱਚ ਵਾਧੇ ਦੇ ਮੱਦੇਨਜ਼ਰ ਯੋਗ ਬਣ ਗਏ ਹਨ, ਵਿੱਤ ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀਐੱਮਜੀਐੱਸਵਾਈ) ਦੇ ਪੜਾਅ IV ਦੀ ਸ਼ੁਰੂਆਤ ਦਾ ਪ੍ਰਸਤਾਵ ਦਿੱਤਾ।
ਸ੍ਰੀਮਤੀ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਸਿੰਚਾਈ ਅਤੇ ਹੜ੍ਹ ਪ੍ਰਬੰਧਨ ਲਈ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਵੀ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਕਈ ਰਾਜਾਂ ਲਈ ਵਿੱਤੀ ਸਮਰਥਨ ਅਤੇ ਸਹਾਇਤਾ ਦਾ ਐਲਾਨ ਕੀਤਾ।
ਬਿਹਾਰ ਵਿੱਚ ਹੜ੍ਹਾਂ ਦੀਆਂ ਲਗਾਤਾਰ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਤ ਮੰਤਰੀ ਨੇ 11,500 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲੇ ਪ੍ਰੋਜੈਕਟਾਂ ਜਿਵੇਂ ਕਿ ਕੋਸੀ-ਮੇਚੀ ਅੰਤਰ-ਰਾਜ ਲਿੰਕ ਅਤੇ ਬੈਰਾਜਾਂ, ਨਦੀ ਪ੍ਰਦੂਸ਼ਣ ਘਟਾਉਣ ਅਤੇ ਸਿੰਚਾਈ ਪ੍ਰਾਜੈਕਟਾਂ ਸਮੇਤ 20 ਹੋਰ ਚੱਲ ਰਹੀਆਂ ਅਤੇ ਨਵੀਆਂ ਯੋਜਨਾਵਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੋਸੀ ਨਾਲ ਸਬੰਧਤ ਹੜ੍ਹ ਰੋਕੂ ਅਤੇ ਸਿੰਚਾਈ ਪ੍ਰਾਜੈਕਟਾਂ ਦਾ ਵੀ ਸਰਵੇ ਅਤੇ ਜਾਂਚ ਕੀਤੀ ਜਾਵੇਗੀ।
ਸ੍ਰੀਮਤੀ ਸੀਤਾਰਮਨ ਨੇ ਅਸਾਮ ਵਿੱਚ ਬ੍ਰਹਮਪੁੱਤਰ ਨਦੀ ਅਤੇ ਭਾਰਤ ਤੋਂ ਬਾਹਰੋਂ ਆਉਣ ਵਾਲੀਆਂ ਇਸ ਦੀਆਂ ਸਹਾਇਕ ਨਦੀਆਂ ਕਾਰਨ ਹੜ੍ਹਾਂ ਦੀਆਂ ਨਿਯਮਿਤ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਅਸੀਂ ਅਸਾਮ ਨੂੰ ਹੜ੍ਹ ਪ੍ਰਬੰਧਨ ਅਤੇ ਸਬੰਧਤ ਪ੍ਰੋਜੈਕਟਾਂ ਲਈ ਸਹਾਇਤਾ ਪ੍ਰਦਾਨ ਕਰਾਂਗੇ।”
ਇਸ ਤੋਂ ਇਲਾਵਾ ਹੜ੍ਹਾਂ, ਬੱਦਲ ਫਟਣ ਅਤੇ ਭਾਰੀ ਜ਼ਮੀਨ ਖਿਸਕਣ ਕਾਰਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹੋਏ ਵਿਆਪਕ ਨੁਕਸਾਨ ਦਾ ਜ਼ਿਕਰ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਰਾਜਾਂ ਨੂੰ ਪੁਨਰ ਨਿਰਮਾਣ ਅਤੇ ਮੁੜ ਵਸੇਬੇ ਲਈ ਸਹਾਇਤਾ ਪ੍ਰਦਾਨ ਕਰੇਗੀ। ਸਿੱਕਮ ਵਿੱਚ ਅਚਾਨਕ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਮਚੀ ਤਬਾਹੀ ਨੂੰ ਦੇਖਦੇ ਹੋਏ ਉਨ੍ਹਾਂ ਸਿੱਕਮ ਰਾਜ ਨੂੰ ਵੀ ਸਹਾਇਤਾ ਦੇਣ ਦਾ ਐਲਾਨ ਕੀਤਾ।
************
ਐੱਨਬੀ/ਐੱਸਕੇ/ਵੀਐੱਮ/ਐੱਮ/ਐੱਸਆਰ
(Release ID: 2035770)
Visitor Counter : 74
Read this release in:
English
,
Telugu
,
Malayalam
,
Tamil
,
Kannada
,
Assamese
,
Odia
,
Khasi
,
Urdu
,
Hindi
,
Hindi_MP
,
Marathi
,
Manipuri
,
Gujarati