ਵਿੱਤ ਮੰਤਰਾਲਾ
ਕੇਂਦਰੀ ਵਿੱਤ ਮੰਤਰੀ ਨੇ ਕਬਾਇਲੀ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਲਈ ‘ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ’ ਦੀ ਘੋਸ਼ਣਾ ਕੀਤੀ
ਇਹ ਯੋਜਨਾ ਕਬਾਇਲੀ-ਬਹੁਗਿਣਤੀ ਵਾਲੇ ਪਿੰਡਾਂ ਅਤੇ ਅਭਿਲਾਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਲਈ ਸੰਪੂਰਨ ਕਵਰੇਜ ਪ੍ਰਦਾਨ ਕਰੇਗੀ
5 ਕਰੋੜ ਆਦਿਵਾਸੀ ਲੋਕਾਂ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ 63,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ
Posted On:
23 JUL 2024 12:48PM by PIB Chandigarh
ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਕੇਂਦਰੀ ਬਜਟ 2024-25 ਪੇਸ਼ ਕਰਦੇ ਹੋਏ ਐਲਾਨ ਕੀਤਾ ਕਿ ਸਰਕਾਰ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਦੀ ਸ਼ੁਰੂਆਤ ਕਰੇਗੀ।
ਕੇਂਦਰੀ ਵਿੱਤ ਮੰਤਰੀ ਨੇ ਦੱਸਿਆ ਕਿ ਅਭਿਆਨ ਕਬਾਇਲੀ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਲਿਆਵੇਗਾ। ਉਨ੍ਹਾਂ ਕਿਹਾ ਕਿ ਸਮਾਵੇਸ਼ੀ ਮਾਨਵ ਸੰਸਾਧਨ ਵਿਕਾਸ ਅਤੇ ਸਮਾਜਿਕ ਨਿਆਂ ਲਈ ਸਮੁੱਚੀ 'ਸੰਪੂਰਨ ਕਵਰੇਜ' ਅਪਣਾਏ ਜਾਣ ਦੀ ਤਜਵੀਜ਼ ਹੈ, ਉਨ੍ਹਾਂ ਅੱਗੇ ਕਿਹਾ ਕਿ ਇਹ ਯੋਜਨਾ ਕਬਾਇਲੀ-ਬਹੁਗਿਣਤੀ ਵਾਲੇ ਪਿੰਡਾਂ ਅਤੇ ਅਭਿਲਾਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਨੂੰ ਸੰਪੂਰਨ ਕਵਰੇਜ ਪ੍ਰਦਾਨ ਕਰੇਗੀ।
ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਵਿੱਚ 63,000 ਪਿੰਡਾਂ ਨੂੰ ਕਵਰ ਕਰਨ ਦੀ ਕਲਪਨਾ ਕੀਤੀ ਗਈ ਹੈ ਅਤੇ ਇਸ ਤਹਿਤ ਦੇਸ਼ ਭਰ ਦੇ 5 ਕਰੋੜ ਆਦਿਵਾਸੀ ਲੋਕਾਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਹੈ।
****
ਐੱਨਬੀ/ਐੱਮਵੀ/ਆਰਜੇ
(Release ID: 2035960)
Visitor Counter : 75
Read this release in:
Assamese
,
Khasi
,
English
,
Urdu
,
Marathi
,
Hindi
,
Hindi_MP
,
Gujarati
,
Odia
,
Tamil
,
Telugu
,
Kannada
,
Malayalam