ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਸ਼੍ਰੀ ਨਿਤਿਨ ਗਡਕਰੀ ਨੇ ਬਜਟ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਉੱਨਤ ਬੁਨਿਆਦੀ ਢਾਂਚੇ, ਇਨੋਵੇਸ਼ਨ ਅਤੇ ਅਗਲੀ ਪੀੜ੍ਹੀ ਦੇ ਸੁਧਾਰਾਂ ਦੇ ਨਾਲ ਸਮ੍ਰਿੱਧ ਭਵਿੱਖ ਦਾ ਮਾਰਗ ਪੱਧਰਾ ਕਰੇਗਾ, ਜਿਸ ਨਾਲ ਸਮਾਜ ਦੇ ਹਰੇਕ ਵਰਗ ਦਾ ਵਿਕਾਸ ਹੋਵੇਗਾ
प्रविष्टि तिथि:
23 JUL 2024 1:24PM by PIB Chandigarh
ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਬਜਟ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਉੱਨਤ ਬੁਨਿਆਦੀ ਢਾਂਚੇ, ਇਨੋਵੇਸ਼ਨ ਅਤੇ ਅਗਲੀ ਪੀੜ੍ਹੀ ਦੇ ਸੁਧਾਰਾਂ ਦੇ ਨਾਲ ਸਮ੍ਰਿੱਧ ਭਵਿੱਖ ਦਾ ਮਾਰਗ ਪੱਧਰਾ ਕਰੇਗਾ, ਜਿਸ ਨਾਲ ਸਮਾਜ ਦੇ ਹਰੇਕ ਵਰਗ ਦਾ ਵਿਕਾਸ ਹੋਵੇਗਾ। ਸ਼੍ਰੀ ਗਡਕਰੀ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਹ ਦੂਰਦਰਸ਼ੀ ਬਜਟ ਪੇਸ਼ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਦਾ ਹਾਰਦਿਕ ਆਭਾਰ ਵਿਅਕਤ ਕੀਤਾ ਅਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਬਲੂਪ੍ਰਿੰਟ ਖੇਤੀ ਦੀ ਪੈਦਾਵਾਰ ਨੂੰ ਹੁਲਾਰਾ ਦੇਣ, ਰੋਜ਼ਗਾਰ ਅਤੇ ਕੌਸ਼ਲ ਨੂੰ ਵਧਾਉਣ ਅਤੇ ਮਾਨਵ ਸੰਸਾਧਨ ਅਤੇ ਸਮਾਜਿਕ ਨਿਆਂ ਨੂੰ ਉੱਚਾ ਚੁੱਕਣ ਦਾ ਵਾਅਦਾ ਕਰਦਾ ਹੈ।
ਸ਼੍ਰੀ ਗਡਕਰੀ ਨੇ ਕਿਹਾ ਕਿ ਇਹ ਬਜਟ ਮੈਨੂਫੈਕਚਰਿੰਗ ਅਤੇ ਸਰਵਿਸਿਜ਼, ਸ਼ਹਿਰੀ ਵਿਕਾਸ ਅਤੇ ਊਰਜਾ ਸੁਰੱਖਿਆ ਵਿੱਚ ਪ੍ਰਗਤੀ ਨੂੰ ਪ੍ਰੋਤਸਾਹਨ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਬੁਨਿਆਦੀ ਢਾਂਚੇ, ਇਨੋਵੇਸ਼ਨ, ਖੋਜ ਅਤੇ ਅਗਲੀ ਪੀੜ੍ਹੀ ਦੇ ਸੁਧਾਰਾਂ ‘ਤੇ ਵਿਸ਼ੇਸ਼ ਧਿਆਨ ਦੇਣ ਸਹਿਤ ਇਹ ਬਜਟ ਸਾਰੇ ਖੇਤਰਾਂ ਵਿੱਚ ਭਾਰਤ ਦੀ ਮਹੱਤਵਪੂਰਨ ਪ੍ਰਗਤੀ ਸੰਭਵ ਬਣਾਉਂਦਾ ਹੈ।
ਸ਼੍ਰੀ ਗਡਕਰੀ ਨੇ ਕਿਹਾ ਕਿ ਉੱਜਵਲ ਅਤੇ ਬੇਹੱਦ ਸਮ੍ਰਿੱਧ ਭਵਿੱਖ ਸਾਡੀ ਰਾਹ ਦੇਖ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਵਿੱਚ ਅਗਾਂਹਵਧੂ ਸੋਚ ਰੱਖਣ ਵਾਲਾ ਇਹ ਬਜਟ ਟਿਕਾਊ ਵਿਕਾਸ, ਇਨੋਵੇਸ਼ਨ ਅਤੇ ਸਥਾਈ ਪ੍ਰਗਤੀ ਨੂੰ ਹੁਲਾਰਾ ਦਿੰਦਾ ਹੈ, ਅਤੇ ਭਾਰਤ ਲਈ ਲਚਕੀਲਾ ਅਤੇ ਸਮ੍ਰਿੱਧ ਭਵਿੱਖ ਸੁਨਿਸ਼ਚਿਤ ਕਰਦਾ ਹੈ।
***************
ਐੱਮਜੇਪੀਐੱਸ
(रिलीज़ आईडी: 2036416)
आगंतुक पटल : 84