ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੇਰਲ ਦੇ ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ


ਕੇਂਦਰ ਸਰਕਾਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦੇਣ ਲਈ ਕੇਰਲ ਦੇ ਮੁੱਖ ਮੰਤਰੀ ਨਾਲ ਭੀ ਗੱਲ ਕੀਤੀ

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ

Posted On: 30 JUL 2024 10:28AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿਨਾਰਾਯੀ ਵਿਜਯਨ (Kerala Chief Minister, Shri Pinarayi Vijayan) ਨਾਲ ਭੀ ਗੱਲ ਕੀਤੀ ਹੈ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੀ ਤਰਫ਼ੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦੇਣ ਦਾ ਭੀ ਐਲਾਨ ਕੀਤਾ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀਆਂ ਦੇ ਲਈ ਪ੍ਰਾਰਥਨਾ ਕਰਦਾ ਹਾਂ। ਪ੍ਰਭਾਵਿਤ ਸਾਰੇ ਲੋਕਾਂ ਦੀ ਸਹਾਇਤਾ ਦੇ ਲਈ ਬਚਾਅ ਕਾਰਜ ਅਜੇ ਚਲ ਰਹੇ ਹਨ। ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿਨਾਰਾਯੀ ਵਿਜਯਨ (@pinarayivijayan) ਨਾਲ ਗੱਲ ਕੀਤੀ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਭੀ ਦਿੱਤਾ।”

 

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

“ਪ੍ਰਧਾਨ ਮੰਤਰੀ ਨੇ ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਹਰੇਕ ਮ੍ਰਿਤਕ ਦੇ ਨਿਕਟ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਦੋ-ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।”

 

 

 *****

ਡੀਐੱਸ/ਐੱਸਟੀ


(Release ID: 2038999) Visitor Counter : 47