ਉਪ ਰਾਸ਼ਟਰਪਤੀ ਸਕੱਤਰੇਤ

ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ’ਤੇ ਰਾਜ ਸਭਾ ਦੇ ਚੇਅਰਮੈਨ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦਾ ਮੂਲ ਪਾਠ

Posted On: 26 JUL 2024 11:28AM by PIB Chandigarh

ਮਾਣਯੋਗ ਮੈਂਬਰ ਸਾਹਿਬਾਨ, ਸ਼ੁਕਰਗੁਜ਼ਾਰ ਰਾਸ਼ਟਰ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮਨਾ ਰਿਹਾ ਹੈ,  ਕਾਰਗਿਲ ਯੁੱਧ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪ੍ਰਦਰਸ਼ਿਤ ਅਥਾਹ ਸਾਹਸ ਅਤੇ ਬਹਾਦਰੀ ਨੂੰ ਰਾਸ਼ਟਰ ਯਾਦ ਕਰ ਰਿਹਾ ਹੈ। ਇਸ ਮੌਕੇ 'ਤੇ ਇਹ ਸਦਨ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਦ੍ਰਿੜ੍ਹ ਇਰਾਦੇ ਅਤੇ ਵਚਨਬੱਧਤਾ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੇ ਕਾਰਗਿਲ ਦੇ ਪ੍ਰਤੀਕੂਲ ਮੌਸਮ ਅਤੇ ਮੁਸ਼ਕਲ ਖੇਤਰ ਦੇ ਬਾਵਜੂਦ ਦੁਸ਼ਮਣ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਅਸਾਧਾਰਨ ਬਹਾਦਰੀ ਦਾ ਪ੍ਰਦਰਸ਼ਨ ਕੀਤਾ। 

ਇਹ ਸਦਨ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ, ਜਿਨ੍ਹਾਂ ਨੇ ਕਾਰਗਿਲ ਯੁੱਧ ਦੌਰਾਨ ਸਾਡੇ ਦੇਸ਼ ਦੀ ਰੱਖਿਆ ਅਤੇ ਰਾਸ਼ਟਰ ਦੀ ਖੇਤਰੀ ਅਖੰਡਤਾ ਨੂੰ ਸੁਰੱਖਿਅਤ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਹੁਣ ਮੈਂ ਮਾਣਯੋਗ ਮੈਂਬਰ ਸਾਹਿਬਾਨ ਨੂੰ ਬੇਨਤੀ ਕਰਾਂਗਾ ਕਿ ਉਹ ਖੜ੍ਹੇ ਹੋ ਕੇ ਜੰਗ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਪਣੇ ਬਹਾਦਰ ਸੈਨਿਕਾਂ ਦੇ ਸਨਮਾਨ ਵਿੱਚ ਮੌਨ ਧਾਰਨ ਕਰਨ।

 

************

 

ਐੱਮਐੱਸ/ਜੇਕੇ/ਆਰਸੀ



(Release ID: 2039021) Visitor Counter : 24