ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ ਨੇ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਪੈਰਿਸ ਓਲੰਪਿਕ 2024 ਵਿੱਚ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ
प्रविष्टि तिथि:
30 JUL 2024 3:59PM by PIB Chandigarh
ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਭਾਰਤੀ ਨਿਸ਼ਾਨੇਬਾਜ਼ਾਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਪੈਰਿਸ ਓਲੰਪਿਕ 2024 ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਦਿਲੀਂ ਵਧਾਈ ਦਿੱਤੀ ਹੈ।
ਸੋਸ਼ਲ ਮੀਡੀਆ 'ਐਕਸ' 'ਤੇ ਪਾਈ ਇੱਕ ਪੋਸਟ ਵਿੱਚ ਉਪ ਰਾਸ਼ਟਰਪਤੀ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਦਰਜ ਕੀਤੀ ਗਈ ਇਸ ਜਿੱਤ ਨਾਲ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਨਾ ਮਿਲੇਗੀ।
ਸ੍ਰੀ ਧਨਖੜ ਨੇ ਮਨੂ ਭਾਕਰ ਦੀ ਇੱਕ ਹੀ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਦੀ ਵਿਲੱਖਣ ਉਪਲਬਧੀ ਦੀ ਵੀ ਸ਼ਲਾਘਾ ਕੀਤੀ, ਜੋ ਕਿਸੇ ਵੀ ਭਾਰਤੀ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਉਪਲਬਧੀ ਹੈ।
***************
ਐੱਮਐੱਸ/ਜੇਕੇ/ਆਰਸੀ
(रिलीज़ आईडी: 2039612)
आगंतुक पटल : 71