ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਯੂਨਾਇਟਿਡ ਕਿੰਗਡਮ ਦੇ ਵਿਦੇਸ਼ ਮੰਤਰੀ ਮਹਾਮਹਿਮ ਡੇਵਿਡ ਲੈਮੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਵਿਦੇਸ਼ ਮੰਤਰੀ ਸ਼੍ਰੀ ਡੇਵਿਡ ਲੈਮੀ ਨੇ ਦੁਵੱਲੇ ਸਬੰਧਾਂ ਨੂੰ ਪੂਰਨ ਤੌਰ ‘ਤੇ ਵਿਕਸਿਤ ਕਰਨ ਦੀ ਬ੍ਰਿਟੇਨ ਦੀ ਇੱਛਾ ਵਿਅਕਤ ਕੀਤੀ

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਬ੍ਰਿਟੇਨ ਵਿਆਪਕ ਰਣਨੀਤਕ ਸਹਿਯੋਗ ਦਾ ਵਿਸਤਾਰ ਕਰਨ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਸਟਾਰਮਰ ਦੁਆਰਾ ਦਿੱਤੀ ਗਈ ਪ੍ਰਾਥਮਿਕਤਾ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ ਨੇ ਟੈਕਨੋਲੋਜੀ ਸੁਰੱਖਿਆ ਪਹਿਲ ‘ਤੇ ਬਣੀ ਸਹਿਮਤੀ ਅਤੇ ਐੱਫਟੀਏ (FTA) ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਦੋਹਾਂ ਧਿਰਾਂ ਦੀ ਇੱਛਾ ਦਾ ਸੁਆਗਤ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਕੀਰ ਸਟਾਰਮਰ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ

Posted On: 24 JUL 2024 8:00PM by PIB Chandigarh

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਇਟਿਡ ਕਿੰਗਡਮ ਦੇ ਵਿਦੇਸ਼ ਮੰਤਰੀ, ਮਹਾਮਹਿਮ ਸ਼੍ਰੀ ਡੇਵਿਡ ਲੈਮੀ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਲੈਮੀ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈਆਂ ਦਿੱਤੀਆਂ ਅਤੇ ਬ੍ਰਿਟੇਨ ਵਿੱਚ ਸਰਕਾਰ ਬਣਾਉਣ ਦੇ ਇੱਕ ਮਹੀਨੇ ਦੇ ਅੰਦਰ ਸ਼੍ਰੀ ਲੈਮੀ ਦੀ ਭਾਰਤ ਯਾਤਰਾ ਦੀ ਭੀ ਸ਼ਲਾਘਾ  ਕੀਤੀ।

 

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਕੀਰ ਸਟਾਰਮਰ (UK PM Sir Keir Starmer) ਦੇ ਨਾਲ ਆਪਣੀ ਹਾਲੀਆ ਗੱਲਬਾਤ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੁਵੱਲੇ ਵਿਆਪਕ ਰਣਨੀਤਕ ਸਹਿਯੋਗ (bilateral Comprehensive Strategic Partnership) ਨੂੰ ਵਿਸਤਾਰਿਤ ਅਤੇ ਗਹਿਰਾ ਕਰਨ ਦੇ ਲਈ ਯੂਕੇ ਦੀ ਨਵੀਂ ਸਰਕਾਰ ਦੁਆਰਾ ਦਿੱਤੀ ਗਈ ਪ੍ਰਾਥਮਿਕਤਾ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਦੁਵੱਲੇ ਸਬੰਧਾਂ ਨੂੰ ਹੋਰ ਵਿਕਸਿਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।

 

ਵਿਦੇਸ਼ ਮੰਤਰੀ ਸ਼੍ਰੀ ਡੇਵਿਡ ਲੈਮੀ ਨੇ ਦੁਵੱਲੇ ਸਬੰਧਾਂ ਨੂੰ ਗਹਿਰਾ ਕਰਨ ਅਤੇ ਅਰਥਵਿਵਸਥਾ, ਰੱਖਿਆ, ਨਿਵੇਸ਼, ਸੁਰੱਖਿਆ, ਜਲਵਾਯੂ ਪਰਿਵਰਤਨ ਅਤੇ ਮਹੱਤਵਪੂਰਨ ਤੇ ਉੱਭਰਦੀਆਂ ਟੈਕਨੋਲੋਜੀਆਂ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਵਿੱਚ ਬ੍ਰਿਟੇਨ ਦੀ ਤੀਬਰ ਇੱਛਾ ਨੂੰ ਰੇਖਾਂਕਿਤ ਕੀਤਾ।

 

ਨਵੀਆਂ ਅਤੇ ਉੱਭਰਦੀਆਂ ਟੈਕਨੋਲੋਜੀਆਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇੱਕ ਟੈਕਨੋਲੋਜੀ ਸੁਰੱਖਿਆ ਪਹਿਲ (Technology Security Initiative) ਲਾਂਚ ਕਰਨ ਦੇ ਲਈ ਦੋਹਾਂ ਧਿਰਾਂ ਦੇ ਦਰਮਿਆਨ ਬਣੀ ਸਹਿਮਤੀ ਅਤੇ ਪਰਸਪਰ ਤੌਰ ‘ਤੇ ਲਾਭਦਾਇਕ ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ (India-UK Free Trade Agreement) ਨੂੰ ਜਲਦੀ ਅੰਤਿਮ ਰੂਪ ਦੇਣ ਦੀ ਦਿਸ਼ਾ ਵਿੱਚ ਮਿਲ ਕੇ ਕੰਮ ਕਰਨ ਦੀ ਇੱਛਾ ਦਾ ਸੁਆਗਤ ਕੀਤਾ।

 

ਦੋਹਾਂ ਨੇਤਾਵਾਂ ਨੇ ਆਪਸੀ ਹਿਤਾਂ ਨਾਲ ਸਬੰਧਿਤ ਖੇਤਰੀ ਅਤੇ ਆਲਮੀ ਘਟਨਾਕ੍ਰਮ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।

***

ਡੀਐੱਸ/ਐੱਸਆਰ


(Release ID: 2040269) Visitor Counter : 36