ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਰਾਜਪਾਲਾਂ ਦੀ ਕਾਨਫਰੰਸ ਦਾ ਉਦਘਾਟਨ ਕੀਤਾ

Posted On: 02 AUG 2024 2:00PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (2 ਅਗਸਤ, 2024) ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਭਵਨ (Rashtrapati Bhavan) ਵਿੱਚ ਰਾਜਪਾਲਾਂ ਦੀ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਕਾਨਫਰੰਸ ਵਿੱਚ ਅਜਿਹੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ ਜਾਵੇਗੀ, ਜੋ ਨਾ ਕੇਵਲ ਕੇਂਦਰ-ਰਾਜ ਸਬੰਧਾਂ (centre-state relations) ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਬਲਕਿ ਜਨ-ਸਾਧਾਰਣ (common people) ਦੇ ਲਈ ਕਲਿਆਣਕਾਰੀ ਯੋਜਨਾਵਾਂ ਨੂੰ ਹੁਲਾਰਾ ਦੇਣ ਦੇ ਲਈ ਭੀ ਮਹੱਤਵਪੂਰਨ ਹਨ।

 ਆਪਣੇ ਉਦਘਾਟਨੀ ਭਾਸ਼ਣ ਵਿੱਚ, ਰਾਸ਼ਟਰਪਤੀ ਨੇ ਕਿਹਾ ਕਿ ਇਸ ਕਾਨਫਰੰਸ ਦੇ ਏਜੰਡਾ ਵਿੱਚ ਸਾਵਧਾਨੀਪੂਰਵਕ ਚੁਣੇ ਗਏ ਵਿਸ਼ੇ ਸ਼ਾਮਲ ਹਨ, ਜੋ ਸਾਡੇ ਰਾਸ਼ਟਰੀ ਲਕਸ਼ਾਂ ਨੂੰ ਪ੍ਰਾਪਤ ਕਰਨ ਦੇ ਲਈ ਮਹੱਤਵਪੂਰਨ ਹਨ। ਉਨ੍ਹਾਂ ਨੇ ਕਿਹਾ ਕਿ ਇਸ ਕਾਨਫਰੰਸ ਵਿੱਚ ਹੋਣ ਵਾਲੇ ਵਿਚਾਰ-ਵਟਾਂਦਰੇ ਸਾਰੇ ਪ੍ਰਤੀਭਾਗੀਆਂ ਦੇ ਲਈ ਇੱਕ ਸਮ੍ਰਿੱਧ ਅਨੁਭਵ ਹੋਣਗੇ ਅਤੇ ਉਨ੍ਹਾਂ ਦੇ ਕੰਮਕਾਜ ਵਿੱਚ ਸਹਾਇਕ ਹੋਣਗੇ।

 ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਭੀ ਉਦਘਾਟਨ ਸੈਸ਼ਨ ਨੂੰ ਸੰਬੋਧਨ ਕੀਤਾ। ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਨੇ ਰਾਜਪਾਲਾਂ ਦੀ ਸਹੁੰ ਦਾ ਉਲੇਖ ਕੀਤਾ ਅਤੇ ਉਨਾਂ ਨੂੰ ਪਿਛਲੇ ਦਹਾਕੇ ਦੇ ਦੌਰਾਨ ਬਣੀਆਂ ਸਮਾਜਿਕ ਕਲਿਆਣ ਯੋਜਨਾਵਾਂ ਅਤੇ ਹੋਏ ਅਭੂਤਪੂਰਵ ਵਿਕਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਆਪਣੀ ਸੰਵਿਧਾਨਿਕ ਜ਼ਿੰਮੇਦਾਰੀ ਨਿਭਾਉਣ ਦੀ ਤਾਕੀਦ ਕੀਤੀ।

 ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਪਾਲਾਂ ਨੂੰ ਤਾਕੀਦ ਕੀਤੀ ਕਿ ਉਹ ਕੇਂਦਰ ਅਤੇ ਰਾਜ ਦੇ ਦਰਮਿਆਨ ਇੱਕ ਪ੍ਰਭਾਵੀ ਪੁਲ਼ ਦੀ ਭੂਮਿਕਾ ਨਿਭਾਉਣ ਤੇ ਲੋਕਾਂ ਅਤੇ ਸਮਾਜਿਕ ਸੰਗਠਨਾਂ ਦੇ ਨਾਲ ਇਸ ਤਰ੍ਹਾਂ ਨਾਲ ਸੰਵਾਦ ਕਰਨ ਕਿ ਵੰਚਿਤ ਲੋਕਾਂ ਨੂੰ ਸ਼ਾਮਲ (co-opt) ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਦਾ ਪਦ ਇੱਕ ਮਹੱਤਵਪੂਰਨ ਸੰਸਥਾ ਹੈ, ਜੋ ਸੰਵਿਧਾਨ ਦੇ ਢਾਂਚੇ (framework of the Constitution) ਦੇ ਅੰਦਰ ਰਾਜ ਦੇ ਲੋਕਾਂ ਦੇ ਕਲਿਆਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ, ਖਾਸ ਕਰਕੇ ਆਦਿਵਾਸੀ ਖੇਤਰਾਂ ਦੇ ਸੰਦਰਭ ਵਿੱਚ। ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਦੋ ਦਿਨਾਂ ਦੀ ਕਾਨਫਰੰਸ ਵਿੱਚ ਹੋਣ ਵਾਲੀਆਂ ਚਰਚਾਵਾਂ ਦੀ ਰੂਪਰੇਖਾ ਦੱਸੀ ਅਤੇ ਰਾਜਪਾਲਾਂ ਨੂੰ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਅਤੇ ਵਿਕਾਸਾਤਮਕ ਕਾਰਜਾਂ ਨੂੰ ਗਤੀ ਦੇਣ ਦੇ ਲਈ ਜੀਵੰਤ ਪਿੰਡਾਂ(Vibrant Villages) ਅਤੇ ਖ਼ਾਹਿਸ਼ੀ ਜ਼ਿਲ੍ਹਿਆਂ (Aspirational Districts) ਦਾ ਦੌਰਾ ਕਰਨ ਦੀ ਤਾਕੀਦ ਕੀਤੀ।

 ਕਾਨਫਰੰਸ ਦਾ ਉਦਘਾਟਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਅਪਰਾਧਿਕ ਨਿਆਂ ਨਾਲ ਸਬੰਧਿਤ ਤਿੰਨ ਨਵੇਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਦੇਸ਼ ਵਿੱਚ ਨਿਆਂ ਵਿਵਸਥਾ ਦਾ ਇੱਕ ਨਵਾਂ ਯੁਗ ਸ਼ੁਰੂ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸੋਚ ਵਿੱਚ ਬਦਲਾਅ ਇਨ੍ਹਾਂ ਕਾਨੂੰਨਾਂ ਦੇ ਨਾਮਾਂ ਨਾਲ ਸਪਸ਼ਟ ਹੈ: ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ (Bharatiya Nyaya Sanhita, Bharatiya Nagarik Suraksha Sanhita, and Bharatiya Sakshya Adhiniyam)।

 ਰਾਸ਼ਟਰਪਤੀ ਨੇ ਕਿਹਾ ਕਿ ਲੋਕਤੰਤਰ ਦੇ ਸੁਚਾਰੂ ਸੰਚਾਲਨ (smooth functioning of democracy) ਦੇ ਲਈ ਇਹ ਜ਼ਰੂਰੀ ਹੈ ਕਿ ਵਿਭਿੰਨ ਕੇਂਦਰੀ ਏਜੰਸੀਆਂ ਸਾਰੇ ਰਾਜਾਂ ਵਿੱਚ ਬਿਹਤਰ ਤਾਲਮੇਲ ਦੇ ਨਾਲ ਕੰਮ ਕਰਨ। ਉਨ੍ਹਾਂ ਨੇ ਰਾਜਪਾਲਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਬਾਰੇ ਸੋਚਣ ਕਿ ਉਹ ਸਬੰਧਿਤ ਰਾਜਾਂ ਦੇ ਸੰਵਿਧਾਨਿਕ ਪ੍ਰਮੁੱਖ (constitutional heads) ਦੇ ਰੂਪ ਵਿੱਚ ਇਸ ਤਾਲਮੇਲ ਨੂੰ ਕਿਵੇਂ ਹੁਲਾਰਾ ਦੇ ਸਕਦੇ ਹਨ।

 ਰਾਸ਼ਟਰਪਤੀ ਨੇ ਕਿਹਾ ਕਿ ਗੁਣਵੱਤਾਪੂਰਨ ਉਚੇਰੀ ਸਿੱਖਿਆ ਇੱਕ ਅਮੂਰਤ ਸੰਪਤੀ ਹੈ, ਕਿਉਂਕਿ ਇਹ ਵਿਅਕਤੀਗਤ ਵਿਕਾਸ ਅਤੇ ਸਮਾਜਿਕ ਪਰਿਵਰਤਨ ਦੇ ਨਾਲ-ਨਾਲ ਇਨੋਵੇਸ਼ਨ ਅਤੇ ਆਰਥਿਕ ਪ੍ਰਗਤੀ ਨੂੰ ਭੀ ਹੁਲਾਰਾ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ (National Education Policy) ਵਿੱਚ ਵਿਦਿਅਕ ਸੰਸਥਾਵਾਂ ਦੀ ਮਾਨਤਾ ਅਤੇ ਮੁੱਲਾਂਕਣ ਪ੍ਰਣਾਲੀ (Accreditation and Assessment system) ਵਿੱਚ ਸੁਧਾਰ ‘ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਨੇ ਰਾਜਪਾਲਾਂ ਨੂੰ ਸਟੇਟ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੇ ਰੂਪ ਵਿੱਚ ਆਪਣੀ ਸਮਰੱਥਾ ਅਨੁਸਾਰ ਇਸ ਸੁਧਾਰ ਪ੍ਰਕਿਰਿਆ ਵਿੱਚ ਯੋਗਦਾਨ ਦੇਣ ਦੀ ਤਾਕੀਦ ਕੀਤੀ।

 ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਸਰਕਾਰ ਗ਼ਰੀਬਾਂ, ਸੀਮਾਵਰਤੀ ਖੇਤਰਾਂ, ਵੰਚਿਤ ਵਰਗਾਂ ਅਤੇ ਖੇਤਰਾਂ ਤੇ ਵਿਕਾਸ ਯਾਤਰਾ ਵਿੱਚ ਪਿੱਛੇ ਰਹਿ ਗਏ ਲੋਕਾਂ ਦੇ ਵਿਕਾਸ ਨੂੰ ਸਰਬਉੱਚ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਾਡੀ ਕਬਾਇਲੀ ਅਬਾਦੀ (tribal population) ਦਾ ਇੱਕ ਬੜਾ ਹਿੱਸਾ ਅਨੁਸੂਚਿਤ ਅਤੇ ਕਬਾਇਲੀ ਖੇਤਰਾਂ (Scheduled and Tribal areas) ਵਿੱਚ ਰਹਿੰਦਾ ਹੈ, ਅਤੇ ਉਨ੍ਹਾਂ ਨੇ ਰਾਜਪਾਲਾਂ ਨੂੰ ਇਨ੍ਹਾਂ ਖੇਤਰਾਂ ਦੇ ਲੋਕਾਂ ਦੇ ਸਮਾਵੇਸ਼ੀ ਵਿਕਾਸ ਨੂੰ ਪ੍ਰਾਪਤ ਕਰਨ ਦੇ ਤਰੀਕੇ ਸੁਝਾਉਣ ਦੀ ਤਾਕੀਦ ਕੀਤੀ।

 ਰਾਸ਼ਟਰਪਤੀ ਨੇ ਕਿਹਾ ਕਿ ਜੇਕਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਅਤੇ ਰਚਨਾਤਮਕ ਕਾਰਜਾਂ ਵਿੱਚ ਲਗਾਇਆ ਜਾਵੇ ਤਾਂ ‘ਯੁਵਾ ਵਿਕਾਸ’ (‘youth development’) ਅਤੇ ‘ਯੁਵਾ ਅਗਵਾਈ ਵਾਲੇ ਵਿਕਾਸ’(‘youth-led development’) ਨੂੰ ਹੋਰ ਗਤੀ ਮਿਲੇਗੀ। ‘ਮੇਰਾ ਭਾਰਤ’ (‘MY Bharat’) ਮੁਹਿੰਮ ਇਸ ਉਦੇਸ਼ ਦੇ ਲਈ ਇੱਕ ਸੁਵਿਚਾਰਿਤ ਪ੍ਰਣਾਲੀ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਰਾਜਪਾਲਾਂ ਨੂੰ ਇਸ ਮੁਹਿੰਮ ਨਾਲ ਜੁੜੇ ਲੋਕਾਂ ਨੂੰ ਪ੍ਰੋਤਸਾਹਿਤ ਕਰਨਾ ਚਾਹੀਦਾ ਹੈ, ਤਾਕਿ ਅਧਿਕ ਤੋਂ ਅਧਿਕ ਯੁਵਾ ਲਾਭ ਉਠਾ ਸਕਣ।

 ‘ਏਕ ਭਾਰਤ ਸ਼੍ਰੇਸ਼ਠ ਭਾਰਤ’ (‘Ek Bharat Shreshtha Bharat’) ਮੁਹਿੰਮ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਸ ਨਾਲ ਵਿਭਿੰਨ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸਾਂ ਦੇ ਲੋਕਾਂ ਨੂੰ ਇੱਕ-ਦੂਸਰੇ ਨੂੰ ਸਮਝਣ ਅਤੇ ਇੱਕ-ਦੂਸਰੇ ਨਾਲ ਜੁੜਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਰਾਜਪਾਲਾਂ ਨੂੰ ਏਕਤਾ ਦੀ ਭਾਵਨਾ (spirit of unity) ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਦੇਣ ਦੀ ਤਾਕੀਦ ਕੀਤੀ।

 ਰਾਸ਼ਟਰਪਤੀ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਲਈ ਅਨੇਕ ਪ੍ਰਯਾਸ ਕੀਤੇ ਜਾ ਰਹੇ ਹਨ। ਰਾਜਪਾਲ ‘ਏਕ ਪੇੜ ਮਾਂ ਕੇ ਨਾਮ’ (‘Ek Ped Maa Ke Naam’) ਮੁਹਿੰਮ ਨੂੰ ਬੜੇ ਪੈਮਾਨੇ ‘ਤੇ ਜਨ ਅੰਦੋਲਨ (people's movement) ਬਣਾ ਕੇ ਇਸ ਵਿੱਚ ਯੋਗਦਾਨ ਦੇ ਸਕਦੇ ਹਨ।

 ਰਾਸ਼ਟਰਪਤੀ ਨੇ ਕਿਹਾ ਕਿ ਕੁਦਰਤੀ ਖੇਤੀ ਨੂੰ ਹੁਲਾਰਾ ਦੇ ਕੇ ਅਸੀਂ ਮਿੱਟੀ ਦੀ ਉਪਜਾਊ ਸ਼ਕਤੀ (soil fertility) ਅਤੇ ਕਿਸਾਨਾਂ ਦੀ ਆਮਦਨ ਵਧਾ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਕੁਦਰਤੀ ਖੇਤੀ ਨੂੰ ਹੁਲਾਰਾ ਦੇਣ ਦੇ ਲਈ ਰਾਜ ਭਵਨ (Raj Bhavans) ਮਿਸਾਲ ਕਾਇਮ ਕਰ ਸਕਦੇ ਹਨ।

 ਰਾਸ਼ਟਰਪਤੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਰਾਜਪਾਲ ਆਪਣੇ ਵੱਲੋਂ ਚੁੱਕੀ ਸਹੁੰ ਦੇ ਅਨੁਰੂਪ ਲੋਕਾਂ ਦੀ ਸੇਵਾ ਅਤੇ ਭਲਾਈ ਵਿੱਚ ਯੋਗਦਾਨ ਦਿੰਦੇ ਰਹਿਣਗੇ।

 ਕਾਨਫਰੰਸ ਵਿੱਚ ਅਲੱਗ-ਅਲੱਗ ਸੈਸ਼ਨ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਰਾਜਪਾਲਾਂ ਦੇ ਉਪ-ਸਮੂਹ (sub-groups) ਹਰੇਕ ਏਜੰਡਾ ਆਇਟਮ ‘ਤੇ ਵਿਚਾਰ-ਵਟਾਂਦਰਾ ਕਰਨਗੇ। ਰਾਜਪਾਲਾਂ ਦੇ ਇਲਾਵਾ, ਅਜਿਹੇ ਸੈਸ਼ਨਾਂ ਵਿੱਚ ਕੇਂਦਰੀ ਮੰਤਰੀ ਅਤੇ ਸਬੰਧਿਤ ਮੰਤਰਾਲਿਆਂ ਦੇ ਅਧਿਕਾਰੀ ਭੀ ਸ਼ਾਮਲ ਹੋਣਗੇ। ਉਪ-ਸਮੂਹਾਂ ਦੀਆਂ ਟਿੱਪਣੀਆਂ ਅਤੇ ਸੁਝਾਵਾਂ ਨੂੰ ਕੱਲ੍ਹ (3 ਅਗਸਤ, 2024) ਸਮਾਪਨ ਸੈਸ਼ਨ ਦੇ ਦੌਰਾਨ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਪ੍ਰਤੀਭਾਗੀਆਂ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।

************

ਡੀਐੱਸ/ਐੱਸਆਰ



(Release ID: 2041071) Visitor Counter : 27