ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ

Posted On: 09 AUG 2024 8:14AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਪੈਰਿਸ ਵਿੱਚ ਚਲ ਰਹੇ ਓਲੰਪਿਕਸ ਵਿੱਚ ਜੈਵਲਿਨ ਥਰੋਅ (ਭਾਲਾ ਸੁੱਟਣ ਦੇ) ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨੀਰਜ ਅਣਗਿਣਤ ਉੱਭਰਦੇ ਐਥਲੀਟਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਭਾਰਤ ਨੂੰ ਮਾਣ ਮਹਿਸੂਸ ਕਰਵਾਉਣ ਦੇ ਲਈ ਪ੍ਰੇਰਿਤ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਨੀਰਜ ਚੋਪੜਾ ਉਤਕ੍ਰਿਸ਼ਟਤਾ ਦੀ ਸਾਖਿਆਤ ਉਦਾਹਰਣ ਹੈ! ਉਨ੍ਹਾਂ ਨੇ ਵਾਰ-ਵਾਰ ਆਪਣੀ ਪ੍ਰਤਿਭਾ ਦਿਖਾਈ ਹੈ। ਭਾਰਤ ਨੂੰ ਖੁਸ਼ੀ ਹੈ ਕਿ ਉਹ ਇੱਕ ਵਾਰ ਫਿਰ ਓਲੰਪਿਕ ਵਿੱਚ ਸਫ਼ਲ ਰਹੇ ਹਨ। ਸਿਲਵਰ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ। ਉਹ ਅਣਗਿਣਤ ਉੱਭਰਦੇ ਐਥਲੀਟਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸਾਡੇ ਰਾਸ਼ਟਰ ਨੂੰ ਮਾਣ ਮਹਿਸੂਸ ਕਰਵਾਉਣ ਦੇ ਲਈ ਪ੍ਰੇਰਿਤ ਕਰਦੇ ਰਹਿਣਗੇ। ਨੀਰਜ ਚੋਪੜਾ।(@Neeraj_chopra1)"

***

 

ਡੀਐੱਸ/ਐੱਸਆਰ



(Release ID: 2043582) Visitor Counter : 5