ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲਾ
ਪੀਐੱਮ ਆਵਾਸ ਯੋਜਨਾ-ਸ਼ਹਿਰੀ ਦੇ ਤਹਿਤ ਮਹਿਲਾਵਾਂ ਦੇ ਨਾਮ ‘ਤੇ ਘਰਾਂ ਦਾ ਰਜਿਸਟ੍ਰੇਸ਼ਨ
Posted On:
05 AUG 2024 2:53PM by PIB Chandigarh
‘ਭੂਮੀ’ ਅਤੇ ‘ਬਸਤੀਵਾਦ’ ਰਾਜ ਦੇ ਵਿਸ਼ੇ ਹਨ। ਇਸ ਲਈ, ਆਪਣੇ ਨਾਗਰਿਕਾਂ ਲਈ ਆਵਾਸ ਨਾਲ ਸਬੰਧਿਤ ਯੋਜਨਾਵਾਂ ਨੂੰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ। ਹਾਲਾਂਕਿ, ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ 25.06.2015 ਤੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-U) ਦੇ ਤਹਿਤ ਕੇਂਦਰੀ ਸਹਾਇਤਾ ਪ੍ਰਦਾਨ ਕਰਕੇ ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਯਾਸਾਂ ਨੂੰ ਪੂਰਕ ਬਣਾਉਂਦਾ ਹੈ, ਤਾਕਿ ਦੇਸ਼ ਭਰ ਵਿੱਚ ਸਾਰੇ ਯੋਗ ਸ਼ਹਿਰੀ ਲਾਭਪਾਤਰੀਆਂ ਨੂੰ ਬੁਨਿਆਦਾ ਨਾਗਰਿਕ ਸੁਵਿਧਾਵਾਂ ਦੇ ਨਾਲ ਪੱਕੇ ਘਰ (pucca houses) ਉਪਲਬਧ ਕਰਵਾਏ ਜਾ ਸਕਣ।
ਪ੍ਰਧਾਨ ਮੰਤਰੀ ਆਵਾਸ ਯੋਜਨਾ –ਸ਼ਹਿਰੀ (PMAY-U) ਦੇ ਤਹਿਤ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਦੁਆਰਾ ਪੇਸ਼ ਕੀਤੇ ਗਏ ਪ੍ਰੋਜੈਕਟ ਪ੍ਰਸਤਾਵਾਂ ਦੇ ਆਧਾਰ 'ਤੇ, ਮੰਤਰਾਲੇ ਦੁਆਰਾ 2.0 ਲੱਖ ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਸਮੇਤ ਕੁੱਲ 8.07 ਲੱਖ ਕਰੋੜ ਰੁਪਏ ਦੇ ਨਿਵੇਸ਼ ਨਾਲ ਕੁੱਲ 118.64 ਲੱਖ ਘਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਵਿੱਚੋਂ 114.40 ਘਰਾਂ ਦੀ ਨੀਂਹ ਰੱਖੀ ਜਾ ਚੁੱਕੀ ਹੈ ਅਤੇ 85.43 ਲੱਖ ਘਰ ਹੁਣ ਤੱਕ ਸ਼ਹਿਰੀ ਖੇਤਰਾਂ ਵਿੱਚ ਲਾਭਪਾਤਰੀਆਂ ਨੂੰ ਦਿੱਤੇ ਜਾ ਚੁੱਕੇ ਹਨ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਇਮਰੀ ਉਧਾਰ ਸੰਸਥਾਵਾਂ (PLIs ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਕੁੱਲ 16.79 ਲੱਖ, 49.63 ਲੱਖ ਅਤੇ 39.44 ਲੱਖ ਘਰ ਕ੍ਰਮਵਾਰ ਪੁਰਸ਼ਾਂ, ਮਹਿਲਾਵਾਂ ਅਤੇ ਸਾਂਝੀ ਮਾਲਕੀ ਦੇ ਨਾਮ 'ਤੇ ਹਨ। ਇਸ ਤਰ੍ਹਾਂ, 89 ਲੱਖ ਤੋਂ ਵੱਧ ਘਰ ਮਹਿਲਾਵਾਂ ਦੇ ਨਾਮ ‘ਤੇ ਜਾਂ ਤਾਂ ਸਾਂਝੇ ਤੌਰ 'ਤੇ ਜਾਂ ਇਕੱਲੇ ਔਰਤਾਂ ਦੇ ਨਾਂ 'ਤੇ ਹਨ। ਇਸ ਯੋਜਨਾ ਦੇ ਤਹਿਤ, 2 ਲੱਖ ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਮਨਜ਼ੂਰ ਕੀਤੀ ਗਈ ਹੈ, ਜਿਸ ਵਿੱਚੋਂ 1.64 ਲੱਖ ਕਰੋੜ ਰੁਪਏ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ/ਕੇਂਦਰੀ ਨੋਡਲ ਏਜੰਸੀਆਂ (ਸੀਐਨਏ) ਨੂੰ ਜਾਰੀ ਕੀਤੇ ਗਏ ਹਨ। ਲਾਭਪਾਤਰੀਆਂ ਨੂੰ ਪ੍ਰਦਾਨ ਕੀਤੇ ਗਏ, ਤਿਆਰ, ਮੁਕੰਮਲ/ ਪ੍ਰਦਾਨ ਕੀਤੇ ਗਏ ਘਰਾਂ ਦਾ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼-ਵਾਰ ਵੇਰਵਾ ਅਤੇ ਸ਼ੁਰੂਆਤ ਤੋਂ ਜਾਰੀ ਕੇਂਦਰੀ ਸਹਾਇਤਾ ਅਨੁਬੰਧ ਵਿੱਚ ਦਿੱਤੀ ਗਈ ਹੈ।
ਕੇਂਦਰੀ ਮੰਤਰੀ ਮੰਡਲ ਨੇ 10.06.2024 ਨੂੰ ਯੋਗ ਪਰਿਵਾਰਾਂ ਦੀ ਸੰਖਿਆ ਵਿੱਚ ਵਾਧੇ ਨਾਲ ਉਤਪੰਨ ਆਵਾਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰਾਂ ਦੇ ਨਿਰਮਾਣ ਲਈ 3 ਕਰੋੜ ਵਾਧੂ ਗ੍ਰਾਮੀਣ ਅਤੇ ਸ਼ਹਿਰੀ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਦਾ ਸੰਕਲਪ ਲਿਆ ਹੈ। ਬਜਟ 2024-25 ਦੇ ਅਨੁਸਾਰ, ਪੀਐੱਮਏਵਾਈ- ਯੂ 2.0 ਦਾ ਲਕਸ਼ 10 ਲੱਖ ਕਰੋੜ ਰੁਪਏ ਦੇ ਨਿਵੇਸ਼ ਅਤੇ 2.20 ਲੱਖ ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਦੇ ਨਾਲ 1 ਕਰੋੜ ਸ਼ਹਿਰੀ ਗ਼ਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੀ ਆਵਾਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ।
ਹਾਊਸਿੰਗ ਅਤੇ ਸ਼ਹਿਰੀ ਮਾਮਲੇ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ ਨੇ ਅੱਜ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।
***********
ਐੱਮਜੇਪੀਐੱਸ/ਐੱਸਕੇ
(Release ID: 2043732)
Visitor Counter : 42