ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਵਿਧਾਇਕ ਸ਼੍ਰੀ ਅੰਮ੍ਰਿਤ ਲਾਲ ਮੀਣਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
08 AUG 2024 9:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸਲੂੰਬਰ ਵਿਧਾਨ ਸਭਾ ਖੇਤਰ ਦੇ ਵਿਧਾਇਕ ਸ਼੍ਰੀ ਅੰਮ੍ਰਿਤ ਲਾਲ ਮੀਣਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਖੇਤਰ ਦੇ ਵਿਕਾਸ ਲਈ ਉਨ੍ਹਾਂ ਦੀ ਪ੍ਰਤੀਬੱਧਤਾ ਅਤੇ ਉਨ੍ਹਾਂ ਦੇ ਸੰਗਠਨਾਤਮਕ ਕਾਰਜਾਂ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
"ਰਾਜਸਥਾਨ ਦੇ ਸਲੂੰਬਰ ਤੋਂ ਭਾਜਪਾ ਵਿਧਾਇਕ ਅੰਮ੍ਰਿਤ ਲਾਲ ਮੀਣਾ ਜੀ ਦੇ ਅਕਾਲ ਚਲਾਣੇ ਨਾਲ ਬਹੁਤ ਦੁਖ ਹੋਇਆ ਹੈ। ਉਹ ਪਾਰਟੀ ਦੇ ਇੱਕ ਕਰਮਠ ਕਾਰਯਕਰਤਾ ਸਨ, ਜਿਨ੍ਹਾਂ ਆਪਣੇ ਖੇਤਰ ਦੇ ਵਿਕਾਸ ਦੇ ਨਾਲ-ਨਾਲ ਸੰਗਠਨ ਨੂੰ ਮਜ਼ਬੂਤ ਬਣਾਉਣ ਵਿੱਚ ਭੀ ਬਹੁਮੁੱਲਾ ਯੋਗਦਾਨ ਦਿੱਤਾ। ਸੋਗ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ!"
***
ਡੀਐੱਸ/ਐੱਸਟੀ
(रिलीज़ आईडी: 2044117)
आगंतुक पटल : 67
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada