ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ 'ਤੇ ਵਧਾਈਆਂ ਦਿੱਤੀਆਂ

Posted On: 08 AUG 2024 9:50PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਵਿੱਚ ਨਵ-ਗਠਿਤ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ (chief advisor) ਦਾ ਪਦ ਸੰਭਾਲਣ ਦੇ ਲਈ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਵਧਾਈਆਂ ਦਿੱਤੀਆਂ।

 ਪ੍ਰਧਾਨ ਮੰਤਰੀ ਨੇ ਗੁਆਂਢੀ ਦੇਸ਼ ਵਿੱਚ ਸਥਿਤੀ ਨਾਰਮਲ ਹੋਣ ਅਤੇ  ਹਿੰਦੂਆਂ ਤੇ ਹੋਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ‘ਤੇ ਮੇਰੀਆਂ ਸ਼ੁਭਕਾਮਨਨਾਵਾਂ। ਸਾਨੂੰ ਉਮੀਦ ਹੈ ਕਿ ਸਥਿਤੀ ਜਲਦੀ ਹੀ ਨਾਰਮਲ ਹੋ ਜਾਵੇਗੀ, ਜਿਸ ਨਾਲ ਹਿੰਦੂਆਂ ਅਤੇ ਹੋਰ ਸਾਰੇ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਸੁਨਿਸ਼ਚਿਤ ਹੋਵੇਗੀ। ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਦੇ ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਬੰਗਲਾਦੇਸ਼ ਦੇ ਨਾਲ ਕੰਮ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ਜਾਰੀ ਰਹੇਗੀ।”

 

***

ਡੀਐੱਸ/ਆਰਟੀ


(Release ID: 2044118) Visitor Counter : 80